ਖ਼ਰੋਜ 20 : 1 (PAV)
ਫੇਰ ਪਰਮੇਸ਼ੁਰ ਏਹ ਸਾਰੀਆਂ ਗੱਲਾਂ ਬੋਲਿਆ ਕਿ
ਖ਼ਰੋਜ 20 : 2 (PAV)
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।
ਖ਼ਰੋਜ 20 : 3 (PAV)
ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।
ਖ਼ਰੋਜ 20 : 4 (PAV)
ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ
ਖ਼ਰੋਜ 20 : 5 (PAV)
ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ
ਖ਼ਰੋਜ 20 : 6 (PAV)
ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।
ਖ਼ਰੋਜ 20 : 7 (PAV)
ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।
ਖ਼ਰੋਜ 20 : 8 (PAV)
ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ
ਖ਼ਰੋਜ 20 : 9 (PAV)
ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ
ਖ਼ਰੋਜ 20 : 10 (PAV)
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ
ਖ਼ਰੋਜ 20 : 11 (PAV)
ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।
ਖ਼ਰੋਜ 20 : 12 (PAV)
ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।
ਖ਼ਰੋਜ 20 : 13 (PAV)
ਤੂੰ ਖ਼ੂਨ ਨਾ ਕਰ ।।
ਖ਼ਰੋਜ 20 : 14 (PAV)
ਤੂੰ ਜ਼ਨਾਹ ਨਾ ਕਰ।।
ਖ਼ਰੋਜ 20 : 15 (PAV)
ਤੂੰ ਚੋਰੀ ਨਾ ਕਰ ।।
ਖ਼ਰੋਜ 20 : 16 (PAV)
ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।
ਖ਼ਰੋਜ 20 : 17 (PAV)
ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।
ਖ਼ਰੋਜ 20 : 18 (PAV)
ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂਆਂ ਵੇਖ ਰਹੀ ਸੀ ਅਤੇ ਜਾਂ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਤੇ ਦੂਰ ਜਾ ਖਲੋਤੀ
ਖ਼ਰੋਜ 20 : 19 (PAV)
ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਭਈ ਅਸੀਂ ਕਿਤੇ ਮਰ ਨਾ ਜਾਈਏ
ਖ਼ਰੋਜ 20 : 20 (PAV)
ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਏਸ ਲਈ ਆਇਆ ਹੈ ਭਈ ਤੁਹਾਨੂੰ ਪਰਤਾਵੇ ਅਰ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ
ਖ਼ਰੋਜ 20 : 21 (PAV)
ਤਾਂ ਪਰਜਾ ਦੂਰ ਖਲੋਤੀ ਰਹੀ ਪਰ ਮੂਸਾ ਉਸ ਘੁੱਪ ਅਨ੍ਹੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।।
ਖ਼ਰੋਜ 20 : 22 (PAV)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਐਉਂ ਫ਼ਰਮਾ, ਤੁਸਾਂ ਵੇਖਿਆ ਭਈ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ
ਖ਼ਰੋਜ 20 : 23 (PAV)
ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ
ਖ਼ਰੋਜ 20 : 24 (PAV)
ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ
ਖ਼ਰੋਜ 20 : 25 (PAV)
ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਓ। ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸਾਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸਾਂ ਉਸ ਨੂੰ ਭਰਿਸ਼ਟ ਕੀਤਾ
ਖ਼ਰੋਜ 20 : 26 (PAV)
ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਭਈ ਕਿਤੇ ਤੁਹਾਡਾ ਨੰਗੇਜ ਉਸ ਉੱਤੇ ਖੁਲ੍ਹ ਨਾ ਜਾਵੇ।।
❮
❯