ਖ਼ਰੋਜ 27 : 1 (PAV)
ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਪੰਜ ਹੱਥ ਲੰਮੀ ਅਤੇ ਪੰਜ ਹੱਥ ਚੌੜੀ ਬਣਾਈਂ। ਉਹ ਜਗਵੇਦੀ ਚੌਰਸ ਹੋਵੇ ਅਰ ਉਸ ਦੀ ਉਚਾਈ ਤਿੰਨ ਹੱਥ ਹੋਵੇ
ਖ਼ਰੋਜ 27 : 2 (PAV)
ਤੂੰ ਉਹ ਦੇ ਸਿੰਙ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈ। ਉਹ ਦੇ ਸਿੰਙ ਉਸੇ ਤੋਂ ਹੋਣ ਅਰ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ
ਖ਼ਰੋਜ 27 : 3 (PAV)
ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ ਅਰ ਉਹ ਦੇ ਕੜਛੇ ਅਰ ਉਹ ਦੇ ਬਾਟੇ ਅਰ ਉਹ ਦੀਆਂ ਤ੍ਰਿਸੂਲੀਆਂ ਅਰ ਉਹ ਦਿਆਂ ਅੰਗੀਠੀਆਂ ਬਣਾਈਂ
ਖ਼ਰੋਜ 27 : 4 (PAV)
ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ । ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਝਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ
ਖ਼ਰੋਜ 27 : 5 (PAV)
ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਦੀ ਰੱਖੀਂ। ਐਉਂ ਉਹ ਜਾਲੀ ਜਗਵੇਦੀ ਦੇ ਗੱਭੇ ਹੋਵੇ
ਖ਼ਰੋਜ 27 : 6 (PAV)
ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ
ਖ਼ਰੋਜ 27 : 7 (PAV)
ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਓਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ
ਖ਼ਰੋਜ 27 : 8 (PAV)
ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਹਾੜ ਉੱਤੇ ਵਿਖਲਾਇਆ ਗਿਆ ਤਿਵੇਂ ਓਹ ਉਸ ਨੂੰ ਬਣਾਉਣ।।
ਖ਼ਰੋਜ 27 : 9 (PAV)
ਐਉਂ ਤੂੰ ਡੇਹਰੇ ਦਾ ਹਾਤਾ ਬਣਾਈਂ- ਦੱਖਣ ਵੱਲ ਦੇ ਪਾਸੇ ਹਾਤੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ
ਖ਼ਰੋਜ 27 : 10 (PAV)
ਅਤੇ ਉਹ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਵੀਹ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ
ਖ਼ਰੋਜ 27 : 11 (PAV)
ਐਉਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਬੀਆਂ ਕਨਾਤਾਂ ਹੋਣ ਅਤੇ ਉਹ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਚੀਥੀਆਂ ਵੀਹ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ
ਖ਼ਰੋਜ 27 : 12 (PAV)
ਹਾਤੇ ਦੀ ਚੁੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ
ਖ਼ਰੋਜ 27 : 13 (PAV)
ਅਤੇ ਹਾਤੇ ਦੀ ਚੁੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ
ਖ਼ਰੋਜ 27 : 14 (PAV)
ਅਤੇ ਫਾਟਕ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਰ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
ਖ਼ਰੋਜ 27 : 15 (PAV)
ਅਰ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
ਖ਼ਰੋਜ 27 : 16 (PAV)
ਹਾਤੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਰ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੇ ਬਣਾਈਂ ਅਤੇ ਏਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ
ਖ਼ਰੋਜ 27 : 17 (PAV)
ਅਤੇ ਹਾਤੇ ਦੀਆਂ ਸਾਰੀਆਂ ਥੰਮ੍ਹੀਆਂ ਚੁਫੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ
ਖ਼ਰੋਜ 27 : 18 (PAV)
ਹਾਤੇ ਦੀ ਲੰਬਾਈ ਸੌ ਹੱਥ ਅਰ ਚੁੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ
ਖ਼ਰੋਜ 27 : 19 (PAV)
ਡੇਹਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਹਾਤੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।।
ਖ਼ਰੋਜ 27 : 20 (PAV)
ਤੂੰ ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਤੇਰੇ ਕੋਲ ਨਿਰੋਲ ਕੁੱਟਮਾਂ ਜ਼ੈਤੂਨ ਦਾ ਤੇਲ ਚਾਨਣੇ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ
ਖ਼ਰੋਜ 27 : 21 (PAV)
ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪੜਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਰ ਉਸ ਦੇ ਪੁੱਤ੍ਰ ਉਹ ਨੂੰ ਸ਼ਾਮ ਤੋਂ ਸਵੇਰ ਤੀਕ ਯਹੋਵਾਹ ਅੱਗੇ ਸਵਾਰਨ। ਏਹ ਸਦਾ ਦੀ ਬਿਧੀ ਪੀੜ੍ਹੀਆਂ ਤੀਕ ਇਸਰਾਏਲੀਆਂ ਵੱਲੋਂ ਹੈ।।

1 2 3 4 5 6 7 8 9 10 11 12 13 14 15 16 17 18 19 20 21

BG:

Opacity:

Color:


Size:


Font: