ਖ਼ਰੋਜ 30 : 1 (PAV)
ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ
ਖ਼ਰੋਜ 30 : 2 (PAV)
ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ
ਖ਼ਰੋਜ 30 : 3 (PAV)
ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ
ਖ਼ਰੋਜ 30 : 4 (PAV)
ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ
ਖ਼ਰੋਜ 30 : 5 (PAV)
ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ
ਖ਼ਰੋਜ 30 : 6 (PAV)
ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ
ਖ਼ਰੋਜ 30 : 7 (PAV)
ਅਰ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰ ਦੇ ਸਮੇ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਏਹ ਧੁਖਾਵੇ
ਖ਼ਰੋਜ 30 : 8 (PAV)
ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ
ਖ਼ਰੋਜ 30 : 9 (PAV)
ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਹਲਿਓ
ਖ਼ਰੋਜ 30 : 10 (PAV)
ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।।
ਖ਼ਰੋਜ 30 : 11 (PAV)
ਯਹੋਵਾਹ ਮੂਸਾ ਨੂੰ ਬੋਲਿਆ ਕਿ
ਖ਼ਰੋਜ 30 : 12 (PAV)
ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ
ਖ਼ਰੋਜ 30 : 13 (PAV)
ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ
ਖ਼ਰੋਜ 30 : 14 (PAV)
ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਵੀਹ ਵਰਹੇ ਦੇ ਅਰ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ
ਖ਼ਰੋਜ 30 : 15 (PAV)
ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪਰਾਣਾਂ ਦੇ ਪਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ
ਖ਼ਰੋਜ 30 : 16 (PAV)
ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।।
ਖ਼ਰੋਜ 30 : 17 (PAV)
ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ
ਖ਼ਰੋਜ 30 : 18 (PAV)
ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ
ਖ਼ਰੋਜ 30 : 19 (PAV)
ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਪੈਰ ਧੋਣ
ਖ਼ਰੋਜ 30 : 20 (PAV)
ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ
ਖ਼ਰੋਜ 30 : 21 (PAV)
ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।।
ਖ਼ਰੋਜ 30 : 22 (PAV)
ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ
ਖ਼ਰੋਜ 30 : 23 (PAV)
ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
ਖ਼ਰੋਜ 30 : 24 (PAV)
ਅਤੇ ਤੱਜ ਪੰਜ ਸੌ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਤਾ ਤੇਲ ਇਕ ਹੀਨ
ਖ਼ਰੋਜ 30 : 25 (PAV)
ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ
ਖ਼ਰੋਜ 30 : 26 (PAV)
ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ
ਖ਼ਰੋਜ 30 : 27 (PAV)
ਨਾਲੇ ਮੇਜ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ
ਖ਼ਰੋਜ 30 : 28 (PAV)
ਅਤੇ ਹੋਮ ਦੀ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਰ ਉਸ ਦੀ ਚੌਕੀ ਨੂੰ
ਖ਼ਰੋਜ 30 : 29 (PAV)
ਤੂੰ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਕਿ ਓਹ ਅੱਤ ਪਵਿੱਤ੍ਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤ੍ਰ ਹੋਵੇਗਾ
ਖ਼ਰੋਜ 30 : 30 (PAV)
ਤਾਂ ਤੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ
ਖ਼ਰੋਜ 30 : 31 (PAV)
ਅਤੇ ਤੂੰ ਇਸਰਾਏਲੀਆਂ ਨੂੰ ਬੋਲੀਂ ਭਈ ਏਹ ਮਲਣ ਦਾ ਪਵਿੱਤ੍ਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੀਕ ਹੋਵੇ
ਖ਼ਰੋਜ 30 : 32 (PAV)
ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ
ਖ਼ਰੋਜ 30 : 33 (PAV)
ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।
ਖ਼ਰੋਜ 30 : 34 (PAV)
ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ- ਏਹ ਇੱਕੋ ਵਜਨ ਦੇ ਹੋਣ
ਖ਼ਰੋਜ 30 : 35 (PAV)
ਤੂੰ ਓਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤ੍ਰ ਹੋਵੇ
ਖ਼ਰੋਜ 30 : 36 (PAV)
ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ
ਖ਼ਰੋਜ 30 : 37 (PAV)
ਜਿਹੜੀ ਧੂਪ ਤੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤ੍ਰ ਹੋਵੇ
ਖ਼ਰੋਜ 30 : 38 (PAV)
ਜਿਹੜਾ ਮਨੁੱਖ ਉਸ ਵਾਂਙੁ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38

BG:

Opacity:

Color:


Size:


Font: