ਖ਼ਰੋਜ 35 : 1 (PAV)
ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਏਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
ਖ਼ਰੋਜ 35 : 2 (PAV)
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸਰਾਮ ਦਾ ਪਵਿੱਤ੍ਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ
ਖ਼ਰੋਜ 35 : 3 (PAV)
ਤੁਸਾਂ ਆਪਣੇ ਵਾਸਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।।
ਖ਼ਰੋਜ 35 : 4 (PAV)
ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਏਹ ਹੈ
ਖ਼ਰੋਜ 35 : 5 (PAV)
ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ— ਸੋਨਾ ਚਾਂਦੀ ਪਿੱਤਲ
ਖ਼ਰੋਜ 35 : 6 (PAV)
ਅਰ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ
ਖ਼ਰੋਜ 35 : 7 (PAV)
ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਰ ਬੱਕਰਿਆਂ ਦੀਆਂ ਖੱਲਾਂ ਅਰ ਸ਼ਿੱਟੀਮ ਦੀ ਲੱਕੜੀ
ਖ਼ਰੋਜ 35 : 8 (PAV)
ਅਰ ਦੀਵੇ ਦਾ ਤੇਲ ਅਰ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ
ਖ਼ਰੋਜ 35 : 9 (PAV)
ਸੁਲੇਮਾਨੀ ਪੱਥਰ ਅਤੇ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ
ਖ਼ਰੋਜ 35 : 10 (PAV)
ਤੁਹਾਡੇ ਵਿੱਚੋਂ ਹਰ ਇੱਕ ਚਤਰਾ ਆਵੇ ਅਰ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ
ਖ਼ਰੋਜ 35 : 11 (PAV)
ਡੇਹਰਾ ਅਰ ਉਸ ਦਾ ਤੰਬੂ ਅਰ ਉਸ ਦਾ ਢੱਕਣ ਅਰ ਉਸ ਦੀਆਂ ਕੁੰਡੀਆਂ ਅਰ ਉਸ ਦੀਆਂ ਫੱਟੀਆਂ ਅਰ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ
ਖ਼ਰੋਜ 35 : 12 (PAV)
ਸੰਦੂਕ ਅਤੇ ਉਸ ਦੀਆਂ ਚੋਬਾਂ ਪਰਾਸਚਿਤ ਦਾ ਸਰਪੋਸ਼ ਅਰ ਓਟ ਦਾ ਪੜਦਾ
ਖ਼ਰੋਜ 35 : 13 (PAV)
ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਅਤੇ ਹਜ਼ੂਰੀ ਦੀ ਰੋਟੀ
ਖ਼ਰੋਜ 35 : 14 (PAV)
ਸ਼ਮਾਦਾਨ ਚਾਨਣਾ ਦੇਣ ਲਈ ਅਤੇ ਉਸ ਦਾ ਸਮਾਨ ਅਰ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ
ਖ਼ਰੋਜ 35 : 15 (PAV)
ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਹਰੇ ਦੇ ਦਰਵੱਜੇ ਕੋਲ ਬੂਹੇ ਦੀ ਓਟ
ਖ਼ਰੋਜ 35 : 16 (PAV)
ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਰ ਉਸ ਦਾ ਸਾਰਾ ਸਮਾਨ ਹੌਦ ਅਤੇ ਉਹ ਦੀ ਚੌਂਕੀ
ਖ਼ਰੋਜ 35 : 17 (PAV)
ਹਾਤੇਂ ਦੀਆਂ ਕਨਾਤਾਂ ਅਰ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ ਅਰ ਹਾਤੇ ਦੇ ਫਾਟਕ ਦੀ ਓਟ
ਖ਼ਰੋਜ 35 : 18 (PAV)
ਡੇਹਰੇ ਦੀਆਂ ਕੀਲੀਆਂ ਅਤੇ ਹਾਤੇ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ
ਖ਼ਰੋਜ 35 : 19 (PAV)
ਅਤੇ ਮਹੀਨ ਉਣੇ ਹੋਏ ਬਸਤ੍ਰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਅਤੇ ਹਾਰੂਨ ਜਾਜਕ ਲਈ ਪਵਿੱਤ੍ਰ ਬਸਤ੍ਰ ਅਰ ਉਹ ਦੇ ਪੁੱਤ੍ਰਾਂ ਲਈ ਅਤੇ ਓਹਨਾਂ ਦੇ ਜਾਜਕਾਈ ਦੇ ਕੰਮ ਲਈ ਬਸਤ੍ਰ
ਖ਼ਰੋਜ 35 : 20 (PAV)
ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ
ਖ਼ਰੋਜ 35 : 21 (PAV)
ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਓਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤ੍ਰ ਬਸਤ੍ਰਾਂ ਲਈ ਲਿਆਏ
ਖ਼ਰੋਜ 35 : 22 (PAV)
ਮਨੁੱਖ ਅਤੇ ਉਨ੍ਹਾਂ ਦੇ ਨਾਲ ਤੀਵੀਆਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ ਨਥਾਂ ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਰ ਸਾਰੇ ਮੁਨੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
ਖ਼ਰੋਜ 35 : 23 (PAV)
ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ
ਖ਼ਰੋਜ 35 : 24 (PAV)
ਜਿਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ
ਖ਼ਰੋਜ 35 : 25 (PAV)
ਅਤੇ ਸਾਰੀਆਂ ਚਤਰੀਆਂ ਇਸਤਰੀਆਂ ਨੇ ਆਪਣੇ ਹੱਥੀਂ ਕੱਤਿਆ ਅਤੇ ਜੋ ਕੱਤਿਆ ਓਹੋ ਲੈ ਆਇਆਂ, ਅਰਥਾਤ ਨੀਲਾ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ
ਖ਼ਰੋਜ 35 : 26 (PAV)
ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
ਖ਼ਰੋਜ 35 : 27 (PAV)
ਅਤੇ ਸਰਦਾਰ ਸੁਲੇਮਾਨੀ ਪੱਥਰ ਅਰ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
ਖ਼ਰੋਜ 35 : 28 (PAV)
ਅਰ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਰ ਸੁੰਗਧੀ ਧੂਪ
ਖ਼ਰੋਜ 35 : 29 (PAV)
ਅਰ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿੰਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਓਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ
ਖ਼ਰੋਜ 35 : 30 (PAV)
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ
ਖ਼ਰੋਜ 35 : 31 (PAV)
ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
ਖ਼ਰੋਜ 35 : 32 (PAV)
ਕਿ ਉਹ ਚਤਰਾਈ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਰ ਪਿੱਤਲ ਦਾ ਕੰਮ ਕਰੇ
ਖ਼ਰੋਜ 35 : 33 (PAV)
ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਚਤਰਾਈ ਦਾ ਕੰਮ ਕਰੇ
ਖ਼ਰੋਜ 35 : 34 (PAV)
ਅਤੇ ਉਸ ਨੇ ਸਿਖਲਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਕ ਦੇ ਪੁੱਤ੍ਰ ਆਹਾਲੀਆਬ ਨੂੰ ਦਿੱਤੀ
ਖ਼ਰੋਜ 35 : 35 (PAV)
ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਓਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਰ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ ।।
❮
❯