ਖ਼ਰੋਜ 40 : 1 (PAV)
ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ
ਖ਼ਰੋਜ 40 : 2 (PAV)
ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਹਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ
ਖ਼ਰੋਜ 40 : 3 (PAV)
ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪੜਦੇ ਨਾਲ ਵੱਖਰਾ ਕਰੀਂ
ਖ਼ਰੋਜ 40 : 4 (PAV)
ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ ਅਤੇ ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਰ ਉਸ ਦੇ ਦੀਵੇ ਜਗਾਵੀਂ
ਖ਼ਰੋਜ 40 : 5 (PAV)
ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਹਰੇ ਦੇ ਦਰਵੱਜੇ ਦੀ ਓਟ ਲਮਕਾਈਂ
ਖ਼ਰੋਜ 40 : 6 (PAV)
ਤੂੰ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਅੱਗੇ ਰੱਖੀਂ
ਖ਼ਰੋਜ 40 : 7 (PAV)
ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਰ ਉਸ ਵਿੱਚ ਪਾਣੀ ਪਾਈਂ
ਖ਼ਰੋਜ 40 : 8 (PAV)
ਫੇਰ ਤੂੰ ਹਾਤੇ ਨੂੰ ਚੁਫੇਰੇ ਖੜਾ ਕਰੀਂ ਅਤੇ ਹਾਤੇ ਦੇ ਫਾਟਕ ਦੀ ਓਟ ਲਮਕਾਈਂ
ਖ਼ਰੋਜ 40 : 9 (PAV)
ਤੂੰ ਮਲਣ ਦਾ ਤੇਲ ਲੈਕੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਸੋ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤ੍ਰ ਕਰੀਂ ਤਾਂ ਓਹ ਪਵਿੱਤ੍ਰ ਹੋਵੇਗਾ
ਖ਼ਰੋਜ 40 : 10 (PAV)
ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਐਉਂ ਤੂੰ ਜਗਵੇਦੀ ਨੂੰ ਪਵਿੱਤ੍ਰ ਕਰੀਂ ਤਾਂ ਉਹ ਜਗਵੇਦੀ ਅੱਤ ਪਵਿੱਤ੍ਰ ਹੋਵੇਗੀ
ਖ਼ਰੋਜ 40 : 11 (PAV)
ਫੇਰ ਤੂੰ ਹੌਦ ਨੂੰ ਅਤੇ ਉਸ ਦੀ ਚੌਂਕੀ ਨੂੰ ਮਲੀਂ। ਤੂੰ ਉਹ ਨੂੰ ਪਵਿੱਤ੍ਰ ਕਰੀਂ
ਖ਼ਰੋਜ 40 : 12 (PAV)
ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ
ਖ਼ਰੋਜ 40 : 13 (PAV)
ਤੂੰ ਹਾਰੂਨ ਨੂੰ ਪਵਿੱਤ੍ਰ ਬਸਤ੍ਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ
ਖ਼ਰੋਜ 40 : 14 (PAV)
ਤੂੰ ਉਸ ਦੇ ਪੁੱਤ੍ਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ
ਖ਼ਰੋਜ 40 : 15 (PAV)
ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੈਂ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਓਹ ਮੇਰੇ ਲਈ ਜਾਜਕ ਹੋਣ ਅਤੇ ਐਉਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਜਾਜਕਾਈ ਹੋਵੇਗੀ
ਖ਼ਰੋਜ 40 : 16 (PAV)
ਮੂਸਾ ਨੇ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਸਭ ਕੁਝ ਕੀਤਾ।।
ਖ਼ਰੋਜ 40 : 17 (PAV)
ਉਪਰੰਤ ਐਉਂ ਹੋਇਆ ਕਿ ਦੂਜੇ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਉਹ ਡੇਹਰਾ ਖੜਾ ਕੀਤਾ ਗਿਆ
ਖ਼ਰੋਜ 40 : 18 (PAV)
ਅਤੇ ਮੂਸਾ ਨੇ ਡੇਹਰੇ ਨੂੰ ਖੜਾ ਕੀਤਾ ਅਰ ਉਸ ਨੇ ਉਹ ਦੀਆਂ ਚੀਥੀਆਂ ਅਰ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ
ਖ਼ਰੋਜ 40 : 19 (PAV)
ਫੇਰ ਡੇਹਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 20 (PAV)
ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ
ਖ਼ਰੋਜ 40 : 21 (PAV)
ਉਹ ਸੰਦੂਕ ਨੂੰ ਡੇਹਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 22 (PAV)
ਫੇਰ ਉਸ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਡੇਹਰੇ ਦੇ ਉੱਤਰ ਵੱਲ ਦੇ ਪਾਸੇ ਪੜਦੇ ਤੋਂ ਬਾਹਰ ਰੱਖਿਆ
ਖ਼ਰੋਜ 40 : 23 (PAV)
ਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 24 (PAV)
ਤਾਂ ਉਸ ਨੇ ਸ਼ਮਾਦਾਨ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਹਰੇ ਦੇ ਦੱਖਣ ਵੱਲ ਦੇ ਪਾਸੇ ਰੱਖਿਆ
ਖ਼ਰੋਜ 40 : 25 (PAV)
ਅਤੇ ਉਸ ਨੇ ਯਹੋਵਾਹ ਦੇ ਅੱਗੇ ਦੀਵੇ ਜਗਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 26 (PAV)
ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪੜਦੇ ਦੇ ਸਾਹਮਣੇ ਰੱਖਿਆ
ਖ਼ਰੋਜ 40 : 27 (PAV)
ਅਤੇ ਉਸ ਉੱਤੇ ਸੁਗੰਧੀ ਧੂਪ ਜਲਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 28 (PAV)
ਫੇਰ ਉਸ ਨੇ ਡੇਹਰੇ ਦੇ ਦਰਵੱਜੇ ਦੀ ਓਟ ਲਮਕਾਈ
ਖ਼ਰੋਜ 40 : 29 (PAV)
ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਰੱਖਿਆ ਅਰ ਉਸ ਉੱਤੇ ਹੋਮ ਦੀ ਭੇਟ ਅਰ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 30 (PAV)
ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ
ਖ਼ਰੋਜ 40 : 31 (PAV)
ਅਤੇ ਮੂਸਾ ਤੇ ਹਾਰੂਨ ਅਰ ਉਸ ਦੇ ਪੁੱਤ੍ਰ ਉਸ ਵਿੱਚ ਹੱਥ ਪੈਰ ਧੋਂਦੇ ਹੁੰਦੇ ਸਨ
ਖ਼ਰੋਜ 40 : 32 (PAV)
ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
ਖ਼ਰੋਜ 40 : 33 (PAV)
ਫੇਰ ਉਸ ਨੇ ਹਾਤਾ ਡੇਹਰੇ ਅਤੇ ਜਗਵੇਦੀ ਦੇ ਚੁਫੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਹਾਤੇ ਦੇ ਫਾਟਕ ਉੱਤੇ ਲਮਕਾਇਆ। ਐਉਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ
ਖ਼ਰੋਜ 40 : 34 (PAV)
ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ
ਖ਼ਰੋਜ 40 : 35 (PAV)
ਤਾਂ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸੱਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ
ਖ਼ਰੋਜ 40 : 36 (PAV)
ਜਦ ਬੱਦਲ ਡੇਹਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਾਰਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਚੱਲਦੇ ਸਨ
ਖ਼ਰੋਜ 40 : 37 (PAV)
ਪਰ ਜਦ ਬੱਦਲ ਨਾ ਚੁੱਕ ਹੁੰਦਾ ਸੀ ਤਾਂ ਓਹ ਨਹੀਂ ਚੱਲਦੇ ਸਨ ਜਦ ਤੀਕ ਬੱਦਲ ਚੁੱਕਿਆ ਨਾ ਜਾਵੇ
ਖ਼ਰੋਜ 40 : 38 (PAV)
ਕਿਉਂ ਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਹਰੇ ਉੱਤੇ ਹੁੰਦਾ ਸੀ ਅਤੇ ਰਾਤ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਐਉਂ ਹੀ ਹੁੰਦਾ ਰਿਹਾ।।
❮
❯