ਗਲਾਤੀਆਂ 6 : 1 (PAV)
ਹੇ ਭਰਾਵੋ, ਜੋ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ
ਗਲਾਤੀਆਂ 6 : 2 (PAV)
ਤੁਸੀਂ ਇੱਕ ਦੂਏ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਸ਼ਰਾ ਨੂੰ ਪੂਰਿਆਂ ਕਰੋ
ਗਲਾਤੀਆਂ 6 : 3 (PAV)
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ
ਗਲਾਤੀਆਂ 6 : 4 (PAV)
ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ
ਗਲਾਤੀਆਂ 6 : 5 (PAV)
ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।।
ਗਲਾਤੀਆਂ 6 : 6 (PAV)
ਪਰ ਜਿਹੜਾ ਬਾਣੀ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ
ਗਲਾਤੀਆਂ 6 : 7 (PAV)
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਈਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਸੋਈਓ ਵੱਢੇਗਾ ਭੀ
ਗਲਾਤੀਆਂ 6 : 8 (PAV)
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ
ਗਲਾਤੀਆਂ 6 : 9 (PAV)
ਅਤੇ ਭਲਿਆਈ ਕਰਦਿਆਂ ਅਸੀਂ ਅੱਕ ਨਾ ਜਾਈਏ ਕਿਉਂਕਿ ਜੇ ਹੌਸਲਾਂ ਨਾ ਹਾਰੀਏ ਤਾਂ ਵੇਲੇ ਸਿਰ ਵੱਢਾਂਗੇ
ਗਲਾਤੀਆਂ 6 : 10 (PAV)
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਨਿਜ ਕਰਕੇ ਨਿਹਚਾਵਾਨਾਂ ਦੇ ਨਾਲ।।
ਗਲਾਤੀਆਂ 6 : 11 (PAV)
ਵੇਖੋ, ਮੈਂ ਆਪਣੇ ਹੱਥੀਂ ਕੇਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ
ਗਲਾਤੀਆਂ 6 : 12 (PAV)
ਜਿਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਓਹ ਬਦੋ ਬਦੀ ਤੁਹਾਡੀ ਸੁੰਨਤ ਕਰਾਉਂਦੇ ਹਨ ਨਿਰਾ ਇਸ ਕਰਕੇ ਜੋ ਓਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ
ਗਲਾਤੀਆਂ 6 : 13 (PAV)
ਕਿਉਂਕਿ ਜਿਹੜੇ ਸੁੰਨਤੀ ਹਨ ਓਹ ਆਪ ਵੀ ਸ਼ਰਾ ਦੀ ਪਾਲਨਾ ਨਹੀਂ ਕਰਦੇ ਪਰ ਓਹ ਤੁਹਾਡੀ ਸੁਨੰਤ ਕਰਾਈ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਅਭਮਾਨ ਕਰਨ
ਗਲਾਤੀਆਂ 6 : 14 (PAV)
ਪਰ ਮੈਥੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਅਭਮਾਨ ਕਰਾਂ ਬਿਨਾ ਸਾਡੇ ਪ੍ਰਭੁ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ
ਗਲਾਤੀਆਂ 6 : 15 (PAV)
ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ ਸਗੋਂ ਨਵੀਂ ਸਰਿਸ਼ਟ
ਗਲਾਤੀਆਂ 6 : 16 (PAV)
ਅਤੇ ਜਿੰਨੇ ਇਸ ਮਰਜਾਦਾ ਉੱਤੇ ਚੱਲਣ ਉਨ੍ਹਾਂ ਨੂੰ ਸ਼ਾਤੀਂ ਅਰ ਰਹਮ ਪਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।।
ਗਲਾਤੀਆਂ 6 : 17 (PAV)
ਅਗਾਹਾਂ ਨੂੰ ਕੋਈ ਮੈਨੂੰ ਦੁਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹੀ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।।
ਗਲਾਤੀਆਂ 6 : 18 (PAV)
ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।।

1 2 3 4 5 6 7 8 9 10 11 12 13 14 15 16 17 18

BG:

Opacity:

Color:


Size:


Font: