ਪੈਦਾਇਸ਼ - 39 : 1 (PAV)
ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਰ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਖੁਸਰਾ ਤੇ ਜਲਾਦਾਂ ਦਾ ਸਰਦਾਰ ਸੀ ਉਸ ਨੂੰ ਇਸਮਾਏਲੀਆਂ ਦੇ ਹੱਥੋਂ ਜਿਹੜੇ ਉਸ ਨੂੰ ਉੱਥੇ ਲਿਆਏ ਸਨ ਮੁੱਲ ਲੈ ਲਿਆ
ਪੈਦਾਇਸ਼ - 39 : 2 (PAV)
ਯਹੋਵਾਹ ਯੂਸੁਫ਼ ਦੇ ਅੰਗ ਸੰਗ ਸੀ ਸੋ ਉਹ ਭਾਗਵਾਨ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ
ਪੈਦਾਇਸ਼ - 39 : 3 (PAV)
ਤਾਂ ਉਸ ਦੇ ਸਵਾਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ ਸੰਗ ਹੈ ਅਰ ਜੋ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸੁਫਲ ਕਰਾਉਂਦਾ ਹੈ
ਪੈਦਾਇਸ਼ - 39 : 4 (PAV)
ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਉਸ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਘਰ ਦਾ ਮੁਖਤਿਆਰ ਬਣਾ ਦਿੱਤਾ ਅਰ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ
ਪੈਦਾਇਸ਼ - 39 : 5 (PAV)
ਐਉਂ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਰ ਆਪਣੀਆਂ ਸਭ ਚੀਜ਼ਾਂ ਦਾ ਮੁਖਤਿਆਰ ਬਣਾ ਦਿੱਤਾ ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਰਕਤ ਬਖ਼ਸ਼ੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ ਭਾਂਵੇ ਓਹ ਘਰ ਵਿੱਚ ਸਨ ਭਾਂਵੇ ਖੇਤ ਵਿੱਚ
ਪੈਦਾਇਸ਼ - 39 : 6 (PAV)
ਅਰ ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਛੱਡ ਦਿੱਤਾ ਅਰ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਕਿਸੇ ਹੋਰ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਰ ਸੋਹਣਾ ਸੀ
ਪੈਦਾਇਸ਼ - 39 : 7 (PAV)
ਤਾਂ ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਉਸ ਦੇ ਸਵਾਮੀ ਦੀ ਤੀਵੀਂ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਰ ਉਹ ਉਸ ਨੂੰ ਆਖਿਆ, ਤੂੰ ਮੇਰੇ ਨਾਲ ਲੇਟ
ਪੈਦਾਇਸ਼ - 39 : 8 (PAV)
ਪਰ ਉਸ ਨੇ ਨਾ ਮੰਨਿਆ ਅਰ ਆਪਣੇ ਸਵਾਮੀ ਦੀ ਤੀਵੀਂ ਨੂੰ ਆਖਿਆ, ਵੇਖੋ ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
ਪੈਦਾਇਸ਼ - 39 : 9 (PAV)
ਅਰ ਏਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ ਕਿਉਂਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐੱਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
ਪੈਦਾਇਸ਼ - 39 : 10 (PAV)
ਤਾਂ ਐਉਂ ਹੋਇਆ ਕਿ ਉਹ ਨਿੱਤ ਦਿਹਾੜੇ ਆਖਦੀ ਰਹੀ ਪਰ ਉਸ ਨੇ ਉਸ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਅਥਵਾ ਉਸ ਦੇ ਕੋਲ ਰਹੇ
ਪੈਦਾਇਸ਼ - 39 : 11 (PAV)
ਤਾਂ ਇੱਕ ਦਿਨ ਐਉਂ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਰ ਘਰ ਦੇ ਮਨੁੱਖਾਂ ਵਿੱਚੋਂ ਕੋਈ ਉੱਥੇ ਘਰ ਵਿੱਚ ਨਹੀਂ ਸੀ
ਪੈਦਾਇਸ਼ - 39 : 12 (PAV)
ਤਾਂ ਉਸ ਨੇ ਉਸ ਦਾ ਕੱਪੜਾ ਫੜ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਨੱਠਾ ਅਰ ਬਾਹਰ ਨਿਕੱਲਿਆ
ਪੈਦਾਇਸ਼ - 39 : 13 (PAV)
ਫੇਰ ਐਉਂ ਹੋਇਆ ਕਿ ਜਾਂ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡਕੇ ਬਾਹਰ ਨੂੰ ਨੱਠ ਗਿਆ ਹੈ
ਪੈਦਾਇਸ਼ - 39 : 14 (PAV)
ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਰ ਉਨ੍ਹਾਂ ਨੂੰ ਆਖਿਆ, ਵੇਖੋ ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਨੂੰ ਠੱਠੇ ਕਰੇ। ਉਹ ਮੇਰੇਕੋਲ ਅੰਦਰ ਆਇਆ ਤਾਂਜੋ ਉਹ ਮੇਰੇ ਨਾਲ ਲੇਟੇ ਤਾਂ ਮੈਂ ਵੱਡੀ ਅਵਾਜ਼ ਨਾਲ ਬੋਲ ਪਈ
ਪੈਦਾਇਸ਼ - 39 : 15 (PAV)
ਅਤੇ ਐਉਂ ਹੋਇਆ ਕਿ ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਦੇਕੇ ਅਵਾਜ਼ ਉਠਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡਕੇ ਬਾਹਰ ਨੂੰ ਨੱਠ ਗਿਆ
ਪੈਦਾਇਸ਼ - 39 : 16 (PAV)
ਸੋ ਉਸ ਨੇ ਆਪਣੇ ਸਵਾਮੀ ਦੇ ਘਰ ਆਉਣ ਤੀਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ
ਪੈਦਾਇਸ਼ - 39 : 17 (PAV)
ਤਾਂ ਉਹ ਉਸ ਨੂੰ ਉਨ੍ਹਾਂ ਗੱਲਾਂ ਦੇ ਅਨੁਸਾਰ ਬੋਲੀ ਕਿ ਜਿਹੜਾ ਇਬਰਾਨੀ ਗੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਰ ਮੈਨੂੰ ਠੱਠੇ ਕਰਨ ਲੱਗਾ
ਪੈਦਾਇਸ਼ - 39 : 18 (PAV)
ਤਾਂ ਐਉਂ ਹੋਇਆ ਕਿ ਜਾਂ ਮੈਂ ਉੱਚੀ ਦੇਕੇ ਅਵਾਜ਼ ਉਠਾਈ ਤਾਂ ਆਪਣਾ ਕੱਪੜਾ ਮੇਰੇ ਕੋਲ ਛੱਡਕੇ ਬਾਹਰ ਨੂੰ ਨੱਠ ਗਿਆ
ਪੈਦਾਇਸ਼ - 39 : 19 (PAV)
ਫੇਰ ਐਉਂ ਹੋਇਆ ਕਿ ਜਦ ਉਸ ਦੇ ਸਵਾਮੀ ਨੇ ਆਪਣੀ ਤੀਵੀਂ ਦੀਆਂ ਗੱਲਾ ਸੁਣੀਆਂ ਜਿਹੜੀ ਏਹ ਬੋਲੀ ਕਿ ਤੇਰੇ ਗੁਲਾਮ ਨੇ ਮੇਰੇ ਨਾਲ ਐਉਂ ਐਉਂ ਕੀਤਾ ਤਾਂ ਉਸ ਦਾ ਕਰੋਧ ਭੜਕ ਉੱਠਿਆ
ਪੈਦਾਇਸ਼ - 39 : 20 (PAV)
ਉਪਰੰਤ ਯੂਸੁਫ਼ ਦੇ ਸਵਾਮੀ ਨੇ ਉਸ ਨੂੰ ਲੈਕੇ ਉਸ ਕੈਦ ਵਿੱਚ ਪਾ ਦਿੱਤਾ ਜਿੱਥੇ ਸ਼ਾਹੀ ਕੈਦੀ ਕੈਦ ਸਨ ਅਰ ਉਹ ਉੱਥੇ ਕੈਦ ਵਿੱਚ ਰਿਹਾ
ਪੈਦਾਇਸ਼ - 39 : 21 (PAV)
ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਰ ਉਸ ਨੇ ਉਸ ਉੱਤੇ ਕਿਰਪਾ ਕੀਤੀ ਅਰ ਉਸ ਨੇ ਕੈਦਖਾਨੇ ਦੇ ਦਰੋਗੇ ਦੀਆਂ ਅੱਖਾਂ ਵਿੱਚ ਦਯਾ ਪਾਈ
ਪੈਦਾਇਸ਼ - 39 : 22 (PAV)
ਅਰ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਰ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ ਉਹੋ ਚਲਾਉਂਦਾ ਸੀ
ਪੈਦਾਇਸ਼ - 39 : 23 (PAV)
ਅਤੇ ਕੈਦਖਾਨੇ ਦਾ ਦਰੋਗ਼ਾ ਕਿਸੇ ਚੀਜ਼ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ ਸੁਰਤ ਨਹੀਂ ਲੈਂਦਾ ਸੀ ਏਸ ਲਈ ਭਈ ਯਹੋਵਾਹ ਉਹ ਦੇ ਸੰਗ ਸੀ ਅਰ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸੁਫਲ ਬਣਾ ਦਿੰਦਾ ਸੀ।।
❮
❯