ਇਬਰਾਨੀਆਂ 10 : 1 (PAV)
ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ
ਇਬਰਾਨੀਆਂ 10 : 2 (PAV)
ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾॽ
ਇਬਰਾਨੀਆਂ 10 : 3 (PAV)
ਪਰ ਇਨ੍ਹਾਂ ਬਲੀਦਾਨਾਂ ਤੋਂ ਵਰਹੇ ਦੇ ਵਰਹੇ ਪਾਪ ਚੇਤੇ ਆਉਂਦੇ ਹਨ
ਇਬਰਾਨੀਆਂ 10 : 4 (PAV)
ਕਿਉਂ ਜੋ ਅਣਹੋਣਾ ਹੈ ਭਈ ਵਹਿੜਕਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ
ਇਬਰਾਨੀਆਂ 10 : 5 (PAV)
ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, — ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ, ਪਰ ਮੇਰੇ ਲਈ ਦੇਹੀ ਤਿਆਰ ਕੀਤੀ ।
ਇਬਰਾਨੀਆਂ 10 : 6 (PAV)
ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,
ਇਬਰਾਨੀਆਂ 10 : 7 (PAV)
ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।।
ਇਬਰਾਨੀਆਂ 10 : 8 (PAV)
ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ —
ਇਬਰਾਨੀਆਂ 10 : 9 (PAV)
ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ
ਇਬਰਾਨੀਆਂ 10 : 10 (PAV)
ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ
ਇਬਰਾਨੀਆਂ 10 : 11 (PAV)
ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ
ਇਬਰਾਨੀਆਂ 10 : 12 (PAV)
ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
ਇਬਰਾਨੀਆਂ 10 : 13 (PAV)
ਅਤੇ ਇਦੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ
ਇਬਰਾਨੀਆਂ 10 : 14 (PAV)
ਕਿਉਂ ਜੋ ਉਹ ਨੇ ਇੱਕੋ ਭੇਟ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ
ਇਬਰਾਨੀਆਂ 10 : 15 (PAV)
ਅਤੇ ਪਵਿੱਤਰ ਆਤਮਾ ਭੀ ਸਾਨੂੰ ਸਾਖੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, -
ਇਬਰਾਨੀਆਂ 10 : 16 (PAV)
ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
ਇਬਰਾਨੀਆਂ 10 : 17 (PAV)
ਅਤੇ ਓਹਨਾਂ ਦੇ ਪਾਪਾਂ ਨੂੰ, ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
ਇਬਰਾਨੀਆਂ 10 : 18 (PAV)
ਸੋ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।।
ਇਬਰਾਨੀਆਂ 10 : 19 (PAV)
ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਅਸਥਾਨ ਦੇ ਅੰਦਰ ਜਾਣ ਦੀ ਦਿਲੇਰੀ ਹੈ
ਇਬਰਾਨੀਆਂ 10 : 20 (PAV)
ਅਰਥਾਤ ਓਸ ਨਵੇਂ ਅਤੇ ਜੀਉਂਦੇ ਰਾਹ ਥੀਂ ਜਿਹੜਾ ਉਹ ਨੇ ਪੜਦੇ ਮਾਨੋ ਆਪਣੇ ਸਰੀਰ ਥਾਣੀ ਸਾਡੇ ਲਈ ਖੋਲ੍ਹਿਆ
ਇਬਰਾਨੀਆਂ 10 : 21 (PAV)
ਅਤੇ ਜਦੋਂ ਸਾਡਾ ਇੱਕ ਮਹਾ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ
ਇਬਰਾਨੀਆਂ 10 : 22 (PAV)
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੀ ਨਿਹਚਾ ਨਾਲ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨੁਲ੍ਹਾਈ ਗਈ ਨੇੜੇ ਜਾਈਏ
ਇਬਰਾਨੀਆਂ 10 : 23 (PAV)
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਤਕੜਾਈ ਨਾਲ ਫੜੀ ਰਖੀਏ ਕਿਉਂਕਿ ਜਿਹ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ
ਇਬਰਾਨੀਆਂ 10 : 24 (PAV)
ਅਤੇ ਪ੍ਰੇਮ ਅਰ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਏ ਦਾ ਧਿਆਨ ਰੱਖੀਏ
ਇਬਰਾਨੀਆਂ 10 : 25 (PAV)
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।
ਇਬਰਾਨੀਆਂ 10 : 26 (PAV)
ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ
ਇਬਰਾਨੀਆਂ 10 : 27 (PAV)
ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ
ਇਬਰਾਨੀਆਂ 10 : 28 (PAV)
ਜਿਸ ਕਿਸੇ ਨੇ ਮੂਸਾ ਦੀ ਸ਼ਰਾ ਦੀ ਟਾਲਨਾ ਕੀਤੀ ਹੋਵੇ ਓਹ ਦੋਂਹ ਯਾ ਤਿਹੁੰ ਗਵਾਹਾਂ ਦੀ ਗਵਾਹੀ ਨਾਲ ਬਿਨਾ ਤਰਸ ਕੀਤਿਆਂ ਮਾਰਿਆ ਜਾਂਦਾ ਹੈ
ਇਬਰਾਨੀਆਂ 10 : 29 (PAV)
ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ
ਇਬਰਾਨੀਆਂ 10 : 30 (PAV)
ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਹ ਨੇ ਆਖਿਆ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ਅਤੇ ਫੇਰ ਇਹ ਕਿ ਪ੍ਰਭੁ ਆਪਣੀ ਪਰਜਾ ਦਾ ਨਿਆਉਂ ਕਰੇਗਾ
ਇਬਰਾਨੀਆਂ 10 : 31 (PAV)
ਜੀਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਣਕ ਗੱਲ ਹੈ!।।
ਇਬਰਾਨੀਆਂ 10 : 32 (PAV)
ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਪਿੱਛੋਂ ਤੁਸਾਂ ਦੁਖਾਂ ਦੇ ਵੱਡੇ ਘੋਲਮਘੋਲ ਨੂੰ ਸਹਿ ਲਿਆ
ਇਬਰਾਨੀਆਂ 10 : 33 (PAV)
ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਓਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰਾਂ ਦੁਰਦਸ਼ਾ ਹੁੰਦੀ ਸੀ
ਇਬਰਾਨੀਆਂ 10 : 34 (PAV)
ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਨਾਲ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋ ਉੱਤਮ ਅਤੇ ਅਟੱਲ ਹੈ
ਇਬਰਾਨੀਆਂ 10 : 35 (PAV)
ਸੋ ਤੁਸਾਂ ਆਪਣੀ ਦਿਲੇਰੀ ਨੂੰ ਕਿਤੇ ਗੁਆ ਨਾ ਬੈਠਣਾ ਕਿ ਉਹ ਦਾ ਵੱਡਾ ਫਲ ਹੈ
ਇਬਰਾਨੀਆਂ 10 : 36 (PAV)
ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ
ਇਬਰਾਨੀਆਂ 10 : 37 (PAV)
ਇਹ ਲਿਖਿਆ ਹੈ, - ਹੁਣ ਥੋੜਾ ਜਿਹਾ ਚਿਰ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਚਿਰ ਨਾ ਲਾਵੇਗਾ।
ਇਬਰਾਨੀਆਂ 10 : 38 (PAV)
ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ, ਅਤੇ ਜੇ ਉਹ ਪਿਛਾਂਹਾ ਹਟ ਜਾਵੇ, ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ ।।
ਇਬਰਾਨੀਆਂ 10 : 39 (PAV)
ਪਰ ਅਸੀਂ ਓਹਨਾਂ ਵਿੱਚੋਂ ਨਹੀਂ ਜਿਹੜੇ ਪਿਛਾਹਾਂ ਹਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਓਹਨਾਂ ਵਿੱਚੋਂ ਜਿਹੜੇ ਨਿਹਚਾ ਕਰ ਕੇ ਜਾਨ ਬਚਾ ਰੱਖਦੇ ਹਨ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39

BG:

Opacity:

Color:


Size:


Font: