ਯਸਈਆਹ 14 : 1 (PAV)
ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਓਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ
ਯਸਈਆਹ 14 : 2 (PAV)
ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪੁਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਗੋੱਲੇ ਅਰ ਗੋੱਲੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਓਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਓਹ ਕੈਦੀ ਸਨ, ਅਤੇ ਆਪਣੇ ਦੁਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।।
ਯਸਈਆਹ 14 : 3 (PAV)
ਤਾਂ ਐਉਂ ਹੋਵੇਗਾ ਕਿ ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਖੇਚਲ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਹ ਦੇ ਨਾਲ ਤੈਥੋਂ ਟਹਿਲ ਕਰਾਈ ਗਈ ਤੈਨੂੰ ਅਰਮਾਨ ਦੇਵੇ
ਯਸਈਆਹ 14 : 4 (PAV)
ਤਾਂ ਤੂੰ ਬਾਬਲ ਦੇ ਪਾਤਸ਼ਾਹ ਦੇ ਵਿਰੁੱਧ ਏਹ ਬੋਲੀ ਮਾਰੀਂ ਅਤੇ ਆਖੀਂ, - ਦੁਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਅਸਥਾਨ ਕਿਵੇਂ ਨਖੁੱਟ ਗਿਆ!
ਯਸਈਆਹ 14 : 5 (PAV)
ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਰਾਜ-ਡੰਡਾ ਭੰਨ ਸੁੱਟਿਆ,
ਯਸਈਆਹ 14 : 6 (PAV)
ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਤੇ ਬਿਨਾ ਰੋਕ ਟੋਕ ਸਤਾਉਂਦਾ ਸੀ।
ਯਸਈਆਹ 14 : 7 (PAV)
ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਓਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।
ਯਸਈਆਹ 14 : 8 (PAV)
ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦ ਤੋਂ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।
ਯਸਈਆਹ 14 : 9 (PAV)
ਹੇਠੋਂ ਪਤਾਲ ਤੇਰੇ ਲਈ ਹਿਲ ਪਿਆ ਹੈ, ਭਈ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਭੂਤਨਿਆਂ ਨੂੰ, ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਚੁੱਕ ਦਿੱਤਾ ਹੈ।
ਯਸਈਆਹ 14 : 10 (PAV)
ਓਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਙੁ ਮਾਂਦਾ ਕੀਤਾ ਗਿਆ ਹੈਂ! ਤੂੰ ਸਾਡੇ ਵਾਂਙੁ ਹੋ ਗਿਆ ਹੈ!
ਯਸਈਆਹ 14 : 11 (PAV)
ਤੇਰੀ ਭੜਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਕੱਜਣ ਹਨ।।
ਯਸਈਆਹ 14 : 12 (PAV)
ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜਰ ਦੇ ਪੁੱਤ੍ਰ! ਤੂੰ ਕਿਵੇਂ ਧਰਤੀ ਤੀਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
ਯਸਈਆਹ 14 : 13 (PAV)
ਤੈਂ ਆਪਣੇ ਦਿਲ ਵਿੱਚ ਆਖਿਆ ਭਈ ਮੈਂ ਅਕਾਸ਼ ਉੱਤੇ ਚੜ੍ਹ ਜਾਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਧਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ, ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
ਯਸਈਆਹ 14 : 14 (PAV)
ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!
ਯਸਈਆਹ 14 : 15 (PAV)
ਪਰ ਤੂੰ ਪਤਾਲ ਤੀਕ, ਸਗੋਂ ਟੋਏ ਦੀ ਡੁੰਘਿਆਈ ਤੀਕ ਹੇਠਾਂ ਲਾਹਿਆ ਜਾਵੇਂਗਾ।
ਯਸਈਆਹ 14 : 16 (PAV)
ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਓਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਏਹ ਉਹ ਮਨੁੱਖ ਹੈ ਜਿਹ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਪਾਤਸ਼ਾਹੀਆਂ ਹਿਲਾ ਦਿੱਤੀਆਂ?
ਯਸਈਆਹ 14 : 17 (PAV)
ਜਿਨ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਨ ਆਪਣੇ ਅਸ਼ੀਰਾਂ ਨੂੰ ਘਰੀਂ ਨਾ ਜਾਣ ਦਿੱਤਾ?
ਯਸਈਆਹ 14 : 18 (PAV)
ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।
ਯਸਈਆਹ 14 : 19 (PAV)
ਪਰ ਤੂੰ ਘਿਣਾਉਣੀ ਟਹਿਣੀ ਵਾਂਙੁ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੈਂ ਵੱਢਿਆਂ ਹੋਇਆਂ ਨੂੰ ਪਹਿਨਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਙੁ ਜਿਹੜੀ ਮਿੱਧੀ ਗਈ ਹੋਵੇ।
ਯਸਈਆਹ 14 : 20 (PAV)
ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।
ਯਸਈਆਹ 14 : 21 (PAV)
ਉਨ੍ਹਾਂ ਦੇ ਪੇਵਾਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤ੍ਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਮਤੇ ਓਹ ਉੱਠ ਕੇ ਦੇਸ ਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ।।
ਯਸਈਆਹ 14 : 22 (PAV)
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਉਂ ਅਰ ਬਕੀਆ, ਉਹ ਦੇ ਪੁੱਤ੍ਰ ਪੋਤ੍ਰੇ ਨਸ਼ਟ ਕਰ ਦਿਆਂਗਾ, ਏਹ ਯਹੋਵਾਹ ਦਾ ਵਾਕ ਹੈ।
ਯਸਈਆਹ 14 : 23 (PAV)
ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੰਝੂ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
ਯਸਈਆਹ 14 : 24 (PAV)
ਸੈਨਾਂ ਦੇ ਯਹੋਵਾਹ ਨੇ ਸੌਂਹ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਮਤਾ ਮਤਾਇਆ, ਤਿਵੇਂ ਉਹ ਕਾਇਮ ਰਹੇਗਾ,
ਯਸਈਆਹ 14 : 25 (PAV)
ਭਈ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਫੰਡ ਸੁੱਟਾਂਗਾ, ਅਤੇ ਆਪਣੇ ਪਹਾੜ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲ ਓਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਓਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।
ਯਸਈਆਹ 14 : 26 (PAV)
ਏਹ ਉਹ ਮਤਾ ਹੈ ਜਿਹੜਾ ਸਾਰੀ ਧਰਤੀ ਉੱਤੇ ਮਿਥਿਆ ਹੋਇਆ ਹੈ, ਅਤੇ ਏਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।
ਯਸਈਆਹ 14 : 27 (PAV)
ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?।।
ਯਸਈਆਹ 14 : 28 (PAV)
ਆਹਾਜ਼ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਇਹ ਅੰਗਮ ਵਾਕ ਹੋਇਆ, -
ਯਸਈਆਹ 14 : 29 (PAV)
ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।
ਯਸਈਆਹ 14 : 30 (PAV)
ਤਾਂ ਗਰੀਬਾਂ ਦੇ ਜੇਠੇ ਖਾਣਗੇ, ਅਤੇ ਕੰਗਾਲ ਚੈਨ ਨਾਲ ਲੇਟਣਗੇ, ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰਾ ਬਕੀਆ ਵੱਢਿਆ ਜਾਵੇਗਾ।
ਯਸਈਆਹ 14 : 31 (PAV)
ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇਹ! ਹੇ ਫਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾਹ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਪਾਲਾਂ ਵਿੱਚ ਕੋਈ ਢਿੱਲਾ ਮੱਠਾ ਨਹੀਂ।
ਯਸਈਆਹ 14 : 32 (PAV)
ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਲੋਕਾਂ ਦੇ ਦੁਖਿਆਰੇ ਪਨਾਹ ਲੈਣਗੇ।।
❮
❯