ਯਸਈਆਹ 28 : 1 (PAV)
ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦੇ ਮੁਕਟ ਉੱਤੇ! ਅਤੇ ਉਹ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲਾਂ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਦੂਣ ਦੇ ਸਿਰ ਉੱਤੇ ਹੈ!
ਯਸਈਆਹ 28 : 2 (PAV)
ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਗੜਿਆਂ ਦੀ ਅਨ੍ਹੇਰੀ ਵਾਂਙੁ, ਨਾਸ ਕਰਨ ਵਾਲੇ ਬੁੱਲੇ ਵਾਂਙੁ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਅੰਨ੍ਹੇਰੀ ਵਾਂਙੁ, ਉਹ ਧਰਤੀ ਤੀਕ ਆਪਣੇ ਹੱਥ ਨਾਲ ਪਟਕ ਦੇਵੇਗਾ।
ਯਸਈਆਹ 28 : 3 (PAV)
ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ।
ਯਸਈਆਹ 28 : 4 (PAV)
ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਦੂਣ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹਜੀਰ ਵਾਂਙੁ ਹੋਵੇਗਾ, ਜਿਹ ਨੂੰ ਕੋਈ ਵੇਖਦਿਆਂ ਹੀ, ਜਦ ਹੀ ਉਹ ਉਸ ਦੇ ਹੱਥ ਵਿੱਚ ਹੈ, ਹੜੱਪ ਲਵੇ।।
ਯਸਈਆਹ 28 : 5 (PAV)
ਓਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਕੀਏ ਲਈ ਸਹੁੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,
ਯਸਈਆਹ 28 : 6 (PAV)
ਅਤੇ ਜਿਹੜਾ ਨਿਆਉਂ ਉੱਤੇ ਬਹਿੰਦਾ ਹੈ, ਉਹ ਦੇ ਲਈ ਉਹ ਇਨਸਾਫ਼ ਦਾ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਓਹਨਾਂ ਲਈ ਬਹਾਦਰੀ ਹੋਵੇਗਾ।
ਯਸਈਆਹ 28 : 7 (PAV)
ਏਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਓਹ ਮਧ ਨਾਲ ਮਸਤਾਨੇ ਹਨ, ਓਹ ਸ਼ਰਾਬ ਨਾਲ ਡਗਮਾਉਂਦੇ ਹਨ, ਓਹ ਦਰਿਸ਼ਟੀ ਵਿੱਚ ਭੁਲੇਖਾ ਖਾਂਦੇ ਹਨ, ਅਦਾਲਤ ਵਿੱਚ ਓਹ ਠੋਕਰ ਖਾਂਦੇ ਹਨ!
ਯਸਈਆਹ 28 : 8 (PAV)
ਸਾਰਿਆਂ ਮੇਜ਼ਾਂ ਤਾਂ ਕੈ ਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ ਨਹੀਂ!।।
ਯਸਈਆਹ 28 : 9 (PAV)
ਉਹ ਕਿਹ ਨੂੰ ਗਿਆਨ ਸਿਖਾਵੇਗਾ, ਅਤੇ ਕਿਹ ਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਓਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਯਾ ਜਿਹੜੇ ਦੁੱਧੀਆਂ ਤੋਂ ਅੱਡ ਕੀਤੇ ਗਏ?
ਯਸਈਆਹ 28 : 10 (PAV)
ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ!।।
ਯਸਈਆਹ 28 : 11 (PAV)
ਉਹ ਤਾਂ ਥਥਲੇ ਬੁੱਲਾਂ ਅਤੇ ਓਪਰੀ ਜ਼ਬਾਨ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,
ਯਸਈਆਹ 28 : 12 (PAV)
ਜਿੰਨ੍ਹਾਂ ਨੂੰ ਓਸ ਆਖਿਆ, ਏਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਏਹ ਹੈ, ਪਰ ਓਹਨਾਂ ਨੇ ਸੁਣਨਾ ਨਾ ਚਾਹਿਆ।
ਯਸਈਆਹ 28 : 13 (PAV)
ਸੋ ਯਹੋਵਾਹ ਦਾ ਬੋਲ ਓਹਨਾਂ ਲਈ ਏਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ, ਭਈ ਓਹ ਚੱਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਤੋੜੇ ਜਾਣ ਤੇ ਫੱਸ ਕੇ ਫੜੇ ਜਾਣ।।
ਯਸਈਆਹ 28 : 14 (PAV)
ਏਸ ਲਈ, ਹੇ ਮਖੌਲੀਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
ਯਸਈਆਹ 28 : 15 (PAV)
ਤੁਸੀਂ ਤਾਂ ਕਹਿੰਦੇ ਸਾਓ ਭਈ ਅਸਾਂ ਮੌਤ ਨਾਲ ਨੇਮ ਬੰਨ੍ਹਿਆ ਹੈ, ਅਤੇ ਪਤਾਲ ਨਾਲ ਕਰਾਰ ਕੀਤਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸਾਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸਾਂ ਆਪ ਨੂੰ ਲੁਕਾਇਆ, -
ਯਸਈਆਹ 28 : 16 (PAV)
ਏਸ ਲਈ ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਕਾਹਲੀ ਨਹੀਂ ਕਰੇਗਾ।
ਯਸਈਆਹ 28 : 17 (PAV)
ਮੈਂ ਇਨਸਾਫ਼ ਨੂੰ ਸੂਤ੍ਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਓਟ ਨੂੰ ਰੁੜ੍ਹਾ ਲੈਣਗੇ।
ਯਸਈਆਹ 28 : 18 (PAV)
ਤਾਂ ਤੁਹਾਡਾ ਮੌਤ ਨਾਲ ਦਾ ਨੇਮ ਠੱਪਿਆ ਜਾਵੇਗਾ, ਅਤੇ ਤੁਹਾਡਾ ਪਤਾਲ ਨਾਲ ਦਾ ਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਿਥੜੇ ਜਾਓਗੇ।
ਯਸਈਆਹ 28 : 19 (PAV)
ਜਦ ਕਦੀ ਉਹ ਲੰਘੇਗਾ ਉਹ ਤੁਹਾਨੂੰ ਫੜੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਪਰਚਾਰ ਦਾ ਸਮਝਣਾ ਨਿਰੀ ਘਬਰਾਹਟ ਹੀ ਹੋਵੇਗਾ!
ਯਸਈਆਹ 28 : 20 (PAV)
ਪਲੰਘ ਨਿੱਸਲ ਹੋਣ ਲਈ ਛੋਟਾ ਹੈ, ਅਤੇ ਓੱੜ੍ਹਨਾਂ ਓੜ੍ਹਨ ਲਈ ਤੰਗ ਹੈ।
ਯਸਈਆਹ 28 : 21 (PAV)
ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠੇਗਾ, ਜਿਵੇਂ ਗਿਬਓਨ ਦੀ ਦੂਣ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਭਈ ਉਹ ਆਪਣਾ ਕੰਮ, ਆਪਣਾ ਅਚਰਜ ਕੰਮ ਕਰੇ, ਅਤੇ ਆਪਣੀ ਕਾਰ, ਆਪਣੀ ਅਨੋਖੀ ਕਾਰ ਕਰੇ।
ਯਸਈਆਹ 28 : 22 (PAV)
ਹੁਣ ਤੁਸੀਂ ਠੱਠੇ ਨਾ ਕਰੋ ਮਤੇ ਤੁਹਾਡੇ ਬੰਧਣ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੁ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।।
ਯਸਈਆਹ 28 : 23 (PAV)
ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਆਖਾ ਸੁਣੋ।
ਯਸਈਆਹ 28 : 24 (PAV)
ਕੀ ਹਾਲੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜਮੀਨ ਨੂੰ ਖੋਲਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?
ਯਸਈਆਹ 28 : 25 (PAV)
ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਵਾਂ ਨੂੰ ਓਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?
ਯਸਈਆਹ 28 : 26 (PAV)
ਉਹ ਦਾ ਪਰਮੇਸ਼ੁਰ ਉਹ ਨੂੰ ਠੀਕ ਠੀਕ ਸਿਖਲਾਉਂਦਾ, ਅਤੇ ਉਹ ਨੂੰ ਦੱਸਦਾ ਹੈ।।
ਯਸਈਆਹ 28 : 27 (PAV)
ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਰ ਜੀਰਾ ਡੰਡੇ ਨਾਲ ਕੁੱਟੀਦਾ ਹੈ।
ਯਸਈਆਹ 28 : 28 (PAV)
ਭਲਾ, ਰੋਟੀ ਦਾ ਅੰਨ ਦਰੜੀਦਾ ਹੈ? ਉਹ ਤਾਂ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
ਯਸਈਆਹ 28 : 29 (PAV)
ਇਹ ਵੀ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ ਹੈ, ਬੁੱਧੀ ਵਿੱਚ ਮਹਾਨ!।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29