ਯਰਮਿਆਹ 33 : 1 (PAV)
ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦ ਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
ਯਰਮਿਆਹ 33 : 2 (PAV)
ਯਹੋਵਾਹ ਜਿਹੜਾ ਏਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਏਹ ਦਾ ਸਰਜਨਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਇਉਂ ਆਖਦਾ ਹੈ,
ਯਰਮਿਆਹ 33 : 3 (PAV)
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ ਅਤੇ ਮੈਂ ਤੈਨੂੰ ਵੱਡੀਆਂ ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।।
ਯਰਮਿਆਹ 33 : 4 (PAV)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਘਰਾਂ ਦੇ ਵਿਖੇ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲਾਂ ਦੇ ਵਿਖੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਐਉਂ ਫ਼ਰਮਾਉਂਦਾ ਹੈ, -
ਯਰਮਿਆਹ 33 : 5 (PAV)
ਓਹ ਕਸਦੀਆਂ ਨਾਲ ਲੜਨ ਅਤੇ ਓਹਨਾਂ ਨੂੰ ਉਨ੍ਹਾਂ ਆਦਮੀਆਂ ਦੀਆਂ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਨ੍ਹਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪੁਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਨ੍ਹਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਏਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
ਯਰਮਿਆਹ 33 : 6 (PAV)
ਵੇਖੋ, ਮੈਂ ਇਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ
ਯਰਮਿਆਹ 33 : 7 (PAV)
ਮੈਂ ਯਹੂਦਾਹ ਦੀ ਅਸੀਰੀ ਨੂੰ ਅਤੇ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨੂੰ ਪਹਿਲਾਂ ਵਾਂਙੁ ਬਣਾਵਾਂਗਾ
ਯਰਮਿਆਹ 33 : 8 (PAV)
ਮੈਂ ਓਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਓਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਓਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਓਹ ਮੇਰੇ ਪਾਪੀ ਹੋਏ ਅਤੇ ਜਿਨ੍ਹਾਂ ਵਿੱਚ ਓਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
ਯਰਮਿਆਹ 33 : 9 (PAV)
ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਓਹ ਉਸ ਨੇਕੀ ਨੂੰ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਓਹ ਡਰਨਗੀਆਂ ਅਤੇ ਕੰਬਣਗੀਆਂ।।
ਯਰਮਿਆਹ 33 : 10 (PAV)
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ ਕਿ ਏਸ ਅਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ ਨਾ ਡੰਗਰ ਅਤੇ ਯਹੂਦਾ ਦੇ ਸ਼ਹਿਰਾਂ ਵਿੱਚ, ਅਤੇ ਯਹੂਦਾਹਦੇ ਸ਼ਹਿਰਾਂ ਵਿੱਚ, ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਜਿਹੜੇ ਉੱਜੜੇ ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
ਯਰਮਿਆਹ 33 : 11 (PAV)
ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ
ਯਰਮਿਆਹ 33 : 12 (PAV)
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਏਸ ਅਸਥਾਨ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਓਹ ਇੱਜੜ ਬਿਠਾਉਣਗੇ
ਯਰਮਿਆਹ 33 : 13 (PAV)
ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਦੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।।
ਯਰਮਿਆਹ 33 : 14 (PAV)
ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਵਿਖੇ ਕੀਤੀ ਹੈ ਪੂਰੀ ਕਰਾਂਗਾ
ਯਰਮਿਆਹ 33 : 15 (PAV)
ਉਨ੍ਹਾਂ ਦਿਨਾ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਉਂ ਅਤੇ ਧਰਮ ਦੇ ਕੰਮ ਕਰੇਗਾ
ਯਰਮਿਆਹ 33 : 16 (PAV)
ਉਨ੍ਹਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਦੇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ ਹੈ”।।
ਯਰਮਿਆਹ 33 : 17 (PAV)
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
ਯਰਮਿਆਹ 33 : 18 (PAV)
ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇਂ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ
ਯਰਮਿਆਹ 33 : 19 (PAV)
ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
ਯਰਮਿਆਹ 33 : 20 (PAV)
ਯਹੋਵਾਹ ਐਉਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸੱਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
ਯਰਮਿਆਹ 33 : 21 (PAV)
ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਲਈ ਕੀਤਾ ਸੀ ਟੁੱਟ ਸੱਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤ੍ਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
ਯਰਮਿਆਹ 33 : 22 (PAV)
ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।।
ਯਰਮਿਆਹ 33 : 23 (PAV)
ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,
ਯਰਮਿਆਹ 33 : 24 (PAV)
ਕੀ ਤੂੰ ਨਹੀਂ ਵੇਖਦਾ ਕਿ ਏਹ ਲੋਕ ਕੀ ਬੋਲੇ? ਕਿ “ਏਹਨਾਂ ਦੋਂਹੁ ਟੱਬਰਾਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ”। ਕਿਉਂ ਓਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਓਹ ਅੱਗੇ ਨੂੰ ਓਹਨਾਂ ਦੇ ਸਾਹਮਣੇ ਕੌਮ ਨਾ ਰਹੇ।।
ਯਰਮਿਆਹ 33 : 25 (PAV)
ਯਹੋਵਾਹ ਐਉਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
ਯਰਮਿਆਹ 33 : 26 (PAV)
ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦੇਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਓਹਨਾਂ ਨੂੰ ਨਾ ਲਵਾਂਗਾ ਜਿਹੜੇ ਅਹਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨਾਲ ਰਹਮ ਕਰਾਂਗਾ।।
❮
❯