ਯੂਹੰਨਾ 10 : 1 (PAV)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ
ਯੂਹੰਨਾ 10 : 2 (PAV)
ਪਰ ਜਿਹੜਾ ਬੂਹੇ ਥਾਣੀਂ ਵੜਦਾ ਹੈ ਉਹ ਭੇਡਾਂ ਦਾ ਅਯਾਲੀ ਹੈ
ਯੂਹੰਨਾ 10 : 3 (PAV)
ਉਹ ਦੇ ਲਈ ਦਰਬਾਨ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਹ ਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਦਾ ਨਾਉਂ ਲੈ ਲੈ ਕੇ ਬੁਲਾਉਂਦਾ ਹੈ ਅਰ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ
ਯੂਹੰਨਾ 10 : 4 (PAV)
ਜਦ ਉਹ ਆਪਣੀ ਸਾਰੀਆਂ ਭੇਡਾਂ ਨੂੰ ਕੱਢ ਚੁੱਕਦਾ ਹੈ ਤਾਂ ਉਨ੍ਹਾਂ ਦੇ ਅੱਗੇ ਅੱਗੇ ਤੁਰ ਪੈਂਦਾ ਹੈ ਅਤੇ ਭੇਡਾਂ ਉਹ ਦੇ ਮਗਰ ਮਗਰ ਲੱਗੀਆਂ ਜਾਂਦੀਆਂ ਹਨ ਕਿਉਂ ਜੋ ਓਹ ਉਸ ਦੀ ਅਵਾਜ਼ ਪਛਾਣਦੀਆਂ ਹਨ
ਯੂਹੰਨਾ 10 : 5 (PAV)
ਓਹ ਪਰਾਏ ਦੇ ਮਗਰ ਕਦੇ ਨਾ ਜਾਣਗੀਆਂ ਸਗੋਂ ਉਸ ਤੋਂ ਨੱਸ ਜਾਣਗੀਆਂ ਕਿਉਂਕਿ ਪਰਾਇਆਂ ਦੀ ਅਵਾਜ਼ ਨਹੀਂ ਪਛਾਣਦੀਆਂ
ਯੂਹੰਨਾ 10 : 6 (PAV)
ਯਿਸੂ ਨੇ ਇਹ ਦ੍ਰਿਸ਼ਟਾਂਤ ਉਨ੍ਹਾਂ ਨੂੰ ਆਖਿਆ ਪਰ ਓਹ ਨਾ ਸਮਝੇ ਭਈ ਏਹ ਕੀ ਗੱਲਾਂ ਹਨ ਜਿਹੜੀਆਂ ਉਹ ਸਾਨੂੰ ਆਖਦਾ ਹੈ ।।
ਯੂਹੰਨਾ 10 : 7 (PAV)
ਇਸ ਲਈ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਭੇਡਾਂ ਦਾ ਬੂਹਾ ਮੈਂ ਹਾਂ
ਯੂਹੰਨਾ 10 : 8 (PAV)
ਸਭ ਜਿੰਨੇ ਮੈਥੋਂ ਅੱਗੇ ਆਏ ਸੋ ਚੋਰ ਅਤੇ ਡਾਕੂ ਹਨ ਪਰ ਭੇਡਾਂ ਨੇ ਉਨ੍ਹਾਂ ਦੀ ਨਾ ਸੁਣੀ
ਯੂਹੰਨਾ 10 : 9 (PAV)
ਉਹ ਬੂਹਾ ਮੈਂ ਹਾਂ । ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ
ਯੂਹੰਨਾ 10 : 10 (PAV)
ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ
ਯੂਹੰਨਾ 10 : 11 (PAV)
ਅੱਛਾ ਅਯਾਲੀ ਮੈਂ ਹਾਂ। ਅੱਛਾ ਅਯਾਲੀ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ
ਯੂਹੰਨਾ 10 : 12 (PAV)
ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ
ਯੂਹੰਨਾ 10 : 13 (PAV)
ਓਹ ਇਸ ਲਈ ਭੱਜਦਾ ਹੈ ਜੋ ਉਹ ਕਾਮਾ ਹੈ ਅਤੇ ਭੇਡਾਂ ਦੀ ਚਿੰਤਾ ਨਹੀਂ ਕਰਦਾ
ਯੂਹੰਨਾ 10 : 14 (PAV)
ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ
ਯੂਹੰਨਾ 10 : 15 (PAV)
ਜਿਸ ਪਰਕਾਰ ਪਿਤਾ ਮੈਨੂੰ ਸਿਆਣਦਾ ਹੈ ਅਰ ਮੈਂ ਪਿਤਾ ਨੂੰ ਸਿਆਣਦਾ ਹਾਂ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਦਿੰਦਾ ਹਾਂ
ਯੂਹੰਨਾ 10 : 16 (PAV)
ਅਤੇ ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਬਾੜੇ ਦੀਆਂ ਨਹੀਂ । ਮੈਨੂੰ ਚਾਹੀਦਾ ਹੈ ਜੋ ਉਨ੍ਹਾਂ ਨੂੰ ਵੀ ਲਿਆਵਾਂ ਅਰ ਓਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕੋ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ
ਯੂਹੰਨਾ 10 : 17 (PAV)
ਪਿਤਾ ਮੈਨੂੰ ਇਸ ਲਈ ਪਿਆਰ ਕਰਦਾ ਹੈ ਕਿ ਮੈਂ ਆਪਣੀ ਜਾਨ ਦਿੰਦਾ ਹਾਂ ਤਾਂ ਜੋ ਉਹ ਨੂੰ ਫੇਰ ਲਵਾਂ
ਯੂਹੰਨਾ 10 : 18 (PAV)
ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ
ਯੂਹੰਨਾ 10 : 19 (PAV)
ਇਨ੍ਹਾਂ ਬਚਨਾਂ ਦੇ ਕਾਰਨ ਯਹੂਦੀਆਂ ਵਿੱਚ ਫੇਰ ਫੁੱਟ ਪੈ ਗਈ
ਯੂਹੰਨਾ 10 : 20 (PAV)
ਅਰ ਬਹੁਤੇ ਉਨ੍ਹਾਂ ਵਿੱਚੋਂ ਬੋਲੇ ਭਈ ਉਹ ਨੂੰ ਭੂਤ ਚਿੰਬੜਿਆ ਹੋਇਆ ਹੈ ਅਤੇ ਉਹ ਕਮਲਾ ਹੈ! ਕਾਹਨੂੰ ਤੁਸੀਂ ਉਹ ਦੀ ਸੁਣਦੇ ਹੋॽ
ਯੂਹੰਨਾ 10 : 21 (PAV)
ਹੋਰਨਾਂ ਆਖਿਆ, ਏਹ ਗੱਲਾਂ ਭੂਤ ਦੇ ਗ੍ਰਿਸੇ ਹੋਏ ਦੀਆਂ ਨਹੀਂ ਹਨ। ਭੂਤ ਭਲਾ, ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸੱਕਦਾ ਹੈॽ।।
ਯੂਹੰਨਾ 10 : 22 (PAV)
ਯਰੂਸ਼ਲਮ ਵਿੱਚ ਪਰਤਿਸਠਾ ਦਾ ਤਿਉਹਾਰ ਆਇਆ। ਉਹ ਸਿਆਲ ਦੀ ਰੁੱਤ ਸੀ
ਯੂਹੰਨਾ 10 : 23 (PAV)
ਅਤੇ ਯਿਸੂ ਹੈਕਲ ਦੇ ਸੁਲੇਮਾਨ ਦੇ ਦਲਾਨ ਵਿੱਚ ਫਿਰਦਾ ਸੀ
ਯੂਹੰਨਾ 10 : 24 (PAV)
ਇਸ ਲਈ ਯਹੂਦੀਆਂ ਨੇ ਉਸ ਦੇ ਦੁਆਲੇ ਇਕੱਠੇ ਹੋ ਕੇ ਉਸ ਨੂੰ ਆਖਿਆ, ਤੂੰ ਕਦਕੁ ਤਾਈਂ ਸਾਨੂੰ ਦੁਬਧਾ ਵਿੱਚ ਰੱਖੇਂਗਾॽ ਜੇ ਤੂੰ ਮਸੀਹ ਹੈਂ ਤਾਂ ਖੋਲ੍ਹ ਕੇ ਸਾਨੂੰ ਦੱਸ ਦਿਹ
ਯੂਹੰਨਾ 10 : 25 (PAV)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ । ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ
ਯੂਹੰਨਾ 10 : 26 (PAV)
ਪਰ ਤੁਸੀਂ ਪਰਤੀਤ ਨਹੀਂ ਕਰਦੇ ਕਿਉਂ ਜੋ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ
ਯੂਹੰਨਾ 10 : 27 (PAV)
ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ
ਯੂਹੰਨਾ 10 : 28 (PAV)
ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ
ਯੂਹੰਨਾ 10 : 29 (PAV)
ਮੇਰਾ ਪਿਤਾ ਜਿਹ ਨੇ ਮੈਨੂੰ ਓਹ ਦਿੱਤੀਆ ਹਨ ਸਭਨਾਂ ਤੋਂ ਵੱਡਾ ਹੈ ਅਤੇ ਕੋਈ ਪਿਤਾ ਦੇ ਹੱਥੋਂ ਉਨ੍ਹਾਂ ਨੂੰ ਖੋਹ ਨਹੀਂ ਸੱਕਦਾ
ਯੂਹੰਨਾ 10 : 30 (PAV)
ਮੈਂ ਅਰ ਮੇਰਾ ਪਿਤਾ ਇੱਕੋ ਹਾਂ
ਯੂਹੰਨਾ 10 : 31 (PAV)
ਯਹੂਦੀਆਂ ਨੇ ਫੇਰ ਪੱਥਰ ਚੁੱਕੇ ਜੋ ਉਹ ਨੂੰ ਪਥਰਾਹ ਕਰਨ
ਯੂਹੰਨਾ 10 : 32 (PAV)
ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਪਿਤਾ ਦੀ ਵੱਲੋਂ ਅਨੇਕ ਚੰਗੇ ਕੰਮ ਵਿਖਾਏ। ਉਨ੍ਹਾਂ ਵਿੱਚੋਂ ਕਿਹੜੇ ਕੰਮ ਦੇ ਬਦਲੇ ਤੁਸੀਂ ਮੈਨੂੰ ਪਥਰਾਹ ਕਰਦੇ ਹੋॽ
ਯੂਹੰਨਾ 10 : 33 (PAV)
ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ
ਯੂਹੰਨਾ 10 : 34 (PAV)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਹਾਡੀ ਸ਼ਰਾ ਵਿੱਚ ਇਹ ਨਹੀਂ ਲਿਖਿਆ ਹੋਇਆ ਹੈ ਕਿ ਮੈਂ ਆਖਿਆ, ਤੁਸੀਂ ਦਿਓਤੇ ਹੋॽ
ਯੂਹੰਨਾ 10 : 35 (PAV)
ਜੇਕਰ ਉਸ ਨੇ ਉਨ੍ਹਾਂ ਨੂੰ ਦਿਓਤੇ ਆਖਿਆ ਜਿੰਨ੍ਹਾਂ ਦੇ ਕੋਲ ਪਰਮੇਸ਼ੁਰ ਦੀ ਬਾਣੀ ਆਈ, ਅਤੇ ਲਿਖਤ ਖੰਡਣ ਨਹੀਂ ਹੋ ਸੱਕਦੀ
ਯੂਹੰਨਾ 10 : 36 (PAV)
ਤਾਂ ਜਿਹ ਨੂੰ ਪਿਤਾ ਨੇ ਪਵਿੱਤਰ ਕਰ ਕੇ ਜਗਤ ਵਿੱਚ ਘੱਲਿਆ, ਕੀ ਤੁਸੀਂ ਉਹ ਨੂੰ ਇਹ ਆਖਦੇ ਹੋ ਭਈ ਤੂੰ ਕੁਫ਼ਰ ਬਕਦਾ ਹੈ ਇਸ ਲਈ ਜੋ ਮੈਂ ਕਿਹਾ ਸੀ ਕਿ ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ
ਯੂਹੰਨਾ 10 : 37 (PAV)
ਜੇ ਮੈਂ ਆਪਣੇ ਪਿਤਾ ਜੇਹੇ ਕੰਮ ਨਹੀਂ ਕਰਦਾ ਤਾਂ ਮੇਰੀ ਪਰਤੀਤ ਨਾ ਕਰੋ
ਯੂਹੰਨਾ 10 : 38 (PAV)
ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਮੇਰੀ ਪਰਤੀਤ ਨਾ ਕਰੋ ਤਦ ਵੀ ਉਨ੍ਹਾਂ ਕੰਮਾਂ ਦੀ ਪਰਤੀਤ ਕਰੋ ਤਾਂ ਤੁਸੀਂ ਜਾਣੋ ਅਤੇ ਸਮਝੋ ਜੋ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਦੇ ਵਿੱਚ ਹਾਂ
ਯੂਹੰਨਾ 10 : 39 (PAV)
ਓਹ ਫੇਰ ਉਸ ਦੇ ਫੜਨ ਦੇ ਮਗਰ ਲੱਗੇ ਪਰ ਉਹ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ।।
ਯੂਹੰਨਾ 10 : 40 (PAV)
ਉਹ ਫੇਰ ਯਰਦਨ ਦੇ ਪਾਰ ਉਸ ਥਾਂ ਨੂੰ ਚੱਲਿਆ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਰ ਉੱਥੇ ਟਿਕਿਆ
ਯੂਹੰਨਾ 10 : 41 (PAV)
ਬਥੇਰੇ ਉਸ ਕੋਲ ਆਏ ਅਤੇ ਬੋਲੇ ਕਿ ਯੂਹੰਨਾ ਨੇ ਤਾਂ ਕੋਈ ਨਿਸ਼ਾਨ ਨਹੀਂ ਵਿਖਾਇਆ ਪਰ ਜੋ ਕੁਝ ਯੂਹੰਨਾ ਨੇ ਇਹ ਦੇ ਹੱਕ ਵਿੱਚ ਆਖਿਆ ਸੋ ਸਤ ਸੀ
ਯੂਹੰਨਾ 10 : 42 (PAV)
ਅਰ ਉੱਥੇ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42

BG:

Opacity:

Color:


Size:


Font: