ਯੂਹੰਨਾ 17 : 1 (PAV)
ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਆ ਪਹੁੰਚੀ ਹੈ । ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ
ਯੂਹੰਨਾ 17 : 2 (PAV)
ਜਿਵੇਂ ਤੈਂ ਉਹ ਨੂੰ ਸਾਰੇ ਸਰੀਰਾਂ ਉੱਤੇ ਇਖ਼ਤਿਆਰ ਬਖ਼ਸ਼ਿਆ ਭਈ ਉਹ ਉਨ੍ਹਾਂ ਸਭਨਾਂ ਨੂੰ ਜੋ ਤੈਂ ਉਹ ਨੂੰ ਦਿੱਤੇ ਹਨ ਸਦੀਪਕ ਜੀਉਣ ਦੇਵੇ
ਯੂਹੰਨਾ 17 : 3 (PAV)
ਅਤੇ ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ
ਯੂਹੰਨਾ 17 : 4 (PAV)
ਜਿਹੜਾ ਕੰਮ ਤੈਂ ਮੈਨੂੰ ਕਰਨ ਲਈ ਦਿੱਤਾ ਸੀ ਉਹ ਪੂਰਾ ਕਰ ਕੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ
ਯੂਹੰਨਾ 17 : 5 (PAV)
ਹੁਣ ਹੇ ਪਿਤਾ ਤੂੰ ਆਪਣੀ ਸੰਗਤ ਦੀ ਉਸ ਵਡਿਆਈ ਨਾਲ ਜੋ ਮੈਂ ਜਗਤ ਦੇ ਹੋਣ ਤੋਂ ਅੱਗੇ ਹੀ ਤੇਰੇ ਨਾਲ ਰੱਖਦਾ ਸਾਂ ਮੇਰੀ ਵਡਿਆਈ ਪਰਗਟ ਕਰ
ਯੂਹੰਨਾ 17 : 6 (PAV)
ਜਿਹੜੇ ਮਨੁੱਖ ਤੈਂ ਜਗਤ ਵਿੱਚੋਂ ਮੈਨੂੰ ਦਿੱਤੇ ਓਹਨਾਂ ਉੱਤੇ ਮੈਂ ਤੇਰਾ ਨਾਮ ਪਰਗਟ ਕੀਤਾ । ਓਹ ਤੇਰੇ ਸਨ ਅਤੇ ਤੈਂ ਓਹ ਮੈਨੂੰ ਦਿੱਤੇ ਅਰ ਓਹਨਾਂ ਨੇ ਤੇਰੇ ਬਚਨ ਦੀ ਪਾਲਨਾ ਕੀਤੀ ਹੈ
ਯੂਹੰਨਾ 17 : 7 (PAV)
ਹੁਣ ਓਹਨਾਂ ਨੇ ਜਾਣਿਆ ਭਈ ਜੋ ਕੁਝ ਤੈਂ ਮੈਨੂੰ ਦਿੱਤਾ ਹੈ ਸੱਭੋ ਤੇਰੀ ਵੱਲੋਂ ਹੈ
ਯੂਹੰਨਾ 17 : 8 (PAV)
ਕਿਉਂਕਿ ਜਿਹੜੀਆਂ ਗੱਲਾਂ ਤੈਂ ਮੈਨੂੰ ਦਿੱਤੀਆਂ ਓਹ ਮੈਂ ਓਹਨਾਂ ਨੂੰ ਦਿੱਤੀਆਂ ਹਨ ਅਤੇ ਓਹਨਾਂ ਨੇ ਮੰਨ ਲਈਆਂ ਅਤੇ ਸੱਚ ਜਾਣਿਆ ਜੋ ਮੈਂ ਤੇਰੀ ਵੱਲੋਂ ਆਇਆ ਅਤੇ ਓਹਨਾਂ ਪਰਤੀਤ ਕੀਤੀ ਜੋ ਤੈਂ ਮੈਨੂੰ ਘੱਲਿਆ
ਯੂਹੰਨਾ 17 : 9 (PAV)
ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ । ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ
ਯੂਹੰਨਾ 17 : 10 (PAV)
ਮੇਰੀਆਂ ਸਾਰੀਆਂ ਚੀਜ਼ਾਂ ਤੇਰੀਆਂ ਹਨ ਅਤੇ ਤੇਰੀਆਂ ਮੇਰੀਆਂ ਹਨ ਅਰ ਉਨ੍ਹਾਂ ਵਿੱਚ ਮੇਰੀ ਵਡਿਆਈ ਹੋਈ ਹੈ
ਯੂਹੰਨਾ 17 : 11 (PAV)
ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ । ਹੇ ਪਵਿੱਤ੍ਰ ਪਿਤਾ ਆਪਣੇ ਹੀ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕਰ ਇਸ ਲਈ ਜੋ ਓਹ ਸਾਡੇ ਵਾਂਗਰ ਇੱਕ ਹੋਣ
ਯੂਹੰਨਾ 17 : 12 (PAV)
ਜਿੱਨਾ ਚਿਰ ਮੈਂ ਓਹਨਾਂ ਦੇ ਨਾਲ ਸਾਂ ਮੈਂ ਤੇਰੇ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕੀਤੀ ਅਤੇ ਮੈਂ ਓਹਨਾਂ ਦੀ ਰਾਖੀ ਕੀਤੀ ਅਤੇ ਨਾਸ਼ ਦੇ ਪੁੱਤ੍ਰ ਬਾਝੋਂ ਓਹਨਾਂ ਵਿੱਚੋਂ ਕਿਸੇ ਦਾ ਨਾਸ ਨਾ ਹੋਇਆ ਤਾਂ ਜੋ ਲਿਖਤ ਪੂਰੀ ਹੋਵੇ
ਯੂਹੰਨਾ 17 : 13 (PAV)
ਪਰ ਹੁਣ ਮੈਂ ਤੇਰੇ ਕੋਲ ਆਉਂਦਾ ਹਾਂ ਅਤੇ ਮੈਂ ਜਗਤ ਵਿੱਚ ਏਹ ਗੱਲਾਂ ਆਖਦਾ ਹਾਂ ਤਾਂ ਜੋ ਮੇਰੀ ਖੁਸ਼ੀ ਓਹਨਾਂ ਵਿੱਚ ਪੂਰੀ ਹੋਵੇ
ਯੂਹੰਨਾ 17 : 14 (PAV)
ਮੈਂ ਤੇਰਾ ਬਚਨ ਓਹਨਾਂ ਨੂੰ ਦਿੱਤਾ ਹੈ ਅਰ ਜਗਤ ਨੇ ਓਹਨਾਂ ਨਾਲ ਵੈਰ ਕੀਤਾ ਕਿਉਂ ਜੋ ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ
ਯੂਹੰਨਾ 17 : 15 (PAV)
ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ
ਯੂਹੰਨਾ 17 : 16 (PAV)
ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ
ਯੂਹੰਨਾ 17 : 17 (PAV)
ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ
ਯੂਹੰਨਾ 17 : 18 (PAV)
ਜਿਸ ਤਰਾਂ ਤੈਂ ਮੈਨੂੰ ਜਗਤ ਵਿੱਚ ਘੱਲਿਆ ਮੈਂ ਵੀ ਓਹਨਾਂ ਨੂੰ ਜਗਤ ਵਿੱਚ ਘੱਲਿਆ
ਯੂਹੰਨਾ 17 : 19 (PAV)
ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ ਹੋਣ
ਯੂਹੰਨਾ 17 : 20 (PAV)
ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ
ਯੂਹੰਨਾ 17 : 21 (PAV)
ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ
ਯੂਹੰਨਾ 17 : 22 (PAV)
ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ
ਯੂਹੰਨਾ 17 : 23 (PAV)
ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ
ਯੂਹੰਨਾ 17 : 24 (PAV)
ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ
ਯੂਹੰਨਾ 17 : 25 (PAV)
ਹੇ ਧਰਮੀ ਪਿਤਾ, ਜਗਤ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ ਤੈਨੂੰ ਜਾਣਿਆ ਅਤੇ ਏਹਨਾਂ ਨੇ ਜਾਣਿਆ ਭਈ ਤੈਂ ਮੈਨੂੰ ਘੱਲਿਆ
ਯੂਹੰਨਾ 17 : 26 (PAV)
ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26

BG:

Opacity:

Color:


Size:


Font: