ਯੂਹੰਨਾ 21 : 1 (PAV)
ਇਹ ਦੇ ਪਿੱਛੋਂ ਯਿਸੂ ਨੇ ਫੇਰ ਆਪਣੇ ਤਾਈਂ ਤਿਬਿਰਯਾਸ ਦੀ ਝੀਲ ਉੱਤੇ ਚੇਲਿਆਂ ਨੂੰ ਵਿਖਾਲਿਆ ਅਤੇ ਉਹ ਨੇ ਇਉਂ ਵਿਖਾਲਿਆ
ਯੂਹੰਨਾ 21 : 2 (PAV)
ਸ਼ਮਊਨ ਪਤਰਸ ਅਰ ਥੋਮਾ ਜਿਹੜਾ ਦੀਦੁਮੁਸ ਕਹਾਉਂਦਾ ਹੈ ਅਰ ਨਥਾਨਿਏਲ ਜੋ ਗਲੀਲ ਦੇ ਕਾਨਾ ਦਾ ਸੀ ਅਰ ਜ਼ਬਦੀ ਦੇ ਪੁੱਤ੍ਰ ਅਤੇ ਉਹ ਦੇ ਚੇਲਿਆਂ ਵਿੱਚੋਂ ਹੋਰ ਦੋ ਇਕੱਠੇ ਸਨ
ਯੂਹੰਨਾ 21 : 3 (PAV)
ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਆਖਿਆ, ਮੈਂ ਮੱਛੀਆਂ ਫੜਨ ਨੂੰ ਜਾਂਦਾ ਹਾਂ। ਉਨ੍ਹਾਂ ਉਸ ਨੂੰ ਕਿਹਾ, ਅਸੀਂ ਭੀ ਤੇਰੇ ਨਾਲ ਚੱਲਦੇ ਹਾਂ। ਓਹ ਨਿੱਕਲ ਕੇ ਬੇੜੀ ਉੱਤੇ ਚੜ੍ਹੇ ਅਤੇ ਉਸ ਰਾਤ ਕੁਝ ਨਾ ਫੜਿਆ
ਯੂਹੰਨਾ 21 : 4 (PAV)
ਜਾਂ ਦਿਨ ਚੜ੍ਹਨ ਲੱਗਾ ਤਾਂ ਯਿਸੂ ਕੰਢੇ ਉੱਤੇ ਆ ਖਲੋਤਾ ਪਰ ਚੇਲਿਆਂ ਨੇ ਨਾ ਸਿਆਤਾ ਜੋ ਉਹ ਯਿਸੂ ਹੈ
ਯੂਹੰਨਾ 21 : 5 (PAV)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਹੇ ਜੁਆਨੋ, ਤੁਸਾਂ ਖਾਣ ਨੂੰ ਕੁਝ ਫੜਿਆॽ ਉਨ੍ਹਾਂ ਨੇ ਉੱਤਰ ਦਿੱਤਾ, ਨਹੀਂ
ਯੂਹੰਨਾ 21 : 6 (PAV)
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਬੇੜੀ ਦੇ ਸੱਜੇ ਪਾਸੇ ਜਾਲ ਪਾਓ ਤਾਂ ਤੁਹਾਨੂੰ ਲੱਭੇਗਾॽ ਸੋ ਉਨ੍ਹਾਂ ਪਾਇਆ ਅਤੇ ਮੱਛੀਆਂ ਦੇ ਬਹੁਤ ਹੋਣ ਕਰਕੇ ਉਹ ਨੂੰ ਫੇਰ ਖਿੱਚ ਨਾ ਸੱਕੇ
ਯੂਹੰਨਾ 21 : 7 (PAV)
ਇਸ ਲਈ ਉਸ ਚੇਲੇ ਨੇ ਜਿਹ ਦੇ ਨਾਲ ਯਿਸੂ ਪਿਆਰ ਕਰਦਾ ਸੀ ਪਤਰਸ ਨੂੰ ਆਖਿਆ, ਇਹ ਤਾਂ ਪ੍ਰਭੁ ਹੈ! ਸੋ ਜਾਂ ਸ਼ਮਊਨ ਪਤਰਸ ਨੇ ਇਹ ਸੁਣਿਆ ਜੋ ਉਹ ਪ੍ਰਭੁ ਹੈ ਤਾਂ ਇਸ ਲਈ ਜੋ ਉਹ ਨੰਗਾ ਸੀ ਉਹ ਨੇ ਉੱਤੇ ਦਾ ਲੀੜਾ ਲੱਕ ਨਾਲ ਬੰਨ੍ਹ ਕੇ ਝੀਲ ਵਿੱਚ ਛਾਲ ਮਾਰੀ
ਯੂਹੰਨਾ 21 : 8 (PAV)
ਪਰ ਹੋਰ ਚੇਲੇ ਮੱਛੀਆਂ ਦਾ ਜਾਲ ਖਿੱਚਦੇ ਹੋਏ ਬੇੜੀ ਵਿੱਚੇ ਆਏ ਕਿਉਂਕਿ ਓਹ ਜਮੀਨ ਤੋਂ ਦੂਰ ਨਹੀਂ ਪਰ ਦੋਕੁ ਸੌ ਹੱਥ ਦੀ ਵਿੱਥ ਤੇ ਸੀ
ਯੂਹੰਨਾ 21 : 9 (PAV)
ਉਪਰੰਤ ਜਾਂ ਓਹ ਜਮੀਨ ਉੱਤੇ ਉੱਤਰੇ ਤਾਂ ਉਨ੍ਹਾਂ ਨੇ ਕੋਲਿਆਂ ਦੀ ਅੱਗ ਧਰੀ ਹੋਈ ਅਰ ਉਹ ਦੇ ਉੱਤੇ ਮੱਛੀ ਰੱਖੀ ਹੋਈ ਅਤੇ ਰੋਟੀ ਵੇਖੀ
ਯੂਹੰਨਾ 21 : 10 (PAV)
ਯਿਸੂ ਨੇ ਓਹਨਾਂ ਨੂੰ ਆਖਿਆ, ਉਨ੍ਹਾਂ ਮੱਛੀਆਂ ਵਿੱਚੋਂ ਲਿਆਓ ਜਿਹੜੀਆਂ ਤੁਸਾਂ ਹੁਣ ਫੜੀਆਂ ਹਨ
ਯੂਹੰਨਾ 21 : 11 (PAV)
ਸੋ ਸ਼ਮਊਨ ਪਤਰਸ ਨੇ ਚੜ੍ਹ ਕੇ ਉਸ ਜਾਲ ਨੂੰ ਜਮੀਨ ਤੇ ਖਿੱਚਿਆ ਜਿਹ ਦੇ ਵਿੱਚ ਇੱਕ ਸੌ ਤ੍ਰਿਵੰਜਾ ਵੱਡੀਆਂ ਵੱਡੀਆਂ ਮੱਛੀਆਂ ਭਰੀਆਂ ਹੋਈਆਂ ਸਨ ਅਤੇ ਐੱਨੀਆਂ ਮੱਛੀਆਂ ਹੁੰਦਿਆ ਵੀ ਉਹ ਜਾਲ ਨਾ ਟੁੱਟਿਆ
ਯੂਹੰਨਾ 21 : 12 (PAV)
ਯਿਸੂ ਨੇ ਓਹਨਾਂ ਨੂੰ ਆਖਿਆ, ਆਓ ਭੋਜਨ ਛਕੋ, ਅਤੇ ਚੇਲਿਆਂ ਵਿੱਚੋਂ ਕਿਸੇ ਦਾ ਹਿਆਉਂ ਨਾ ਪਿਆ ਜੋ ਉਹ ਉਨੂੰ ਪੁੱਛੇ, ਤੂੰ ਕੌਣ ਹੈਂॽ ਕਿਉਂਕਿ ਓਹ ਜਾਣਦੇ ਸਨ ਭਈ ਇਹ ਪ੍ਰਭੁ ਹੈ
ਯੂਹੰਨਾ 21 : 13 (PAV)
ਯਿਸੂ ਆਇਆ ਅਤੇ ਰੋਟੀ ਲੈ ਕੇ ਉਨ੍ਹਾਂ ਨੂੰ ਦਿੱਤੀ ਅਤੇ ਮੱਛੀ ਵੀ
ਯੂਹੰਨਾ 21 : 14 (PAV)
ਇਹ ਤੀਜੀ ਵਾਰ ਸੀ ਜੋ ਯਿਸੂ ਨੇ ਮੁਰਦਿਆਂ ਵਿੱਚੋਂ ਜੀ ਉੱਠ ਕੇ ਚੇਲਿਆਂ ਨੂੰ ਆਪਣਾ ਦਰਸ਼ਣ ਦਿੱਤਾ।।
ਯੂਹੰਨਾ 21 : 15 (PAV)
ਸੋ ਜਾਂ ਓਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ? ਉਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਓਨ ਉਹ ਨੂੰ ਕਿਹਾ, ਮੇਰੇ ਲੇਲਿਆਂ ਨੂੰ ਚਾਰ
ਯੂਹੰਨਾ 21 : 16 (PAV)
ਉਸ ਨੇ ਫੇਰ ਦੂਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂॽ ਓਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਉਸ ਨੇ ਉਹ ਨੂੰ ਕਿਹਾ, ਮੇਰੀਆਂ ਭੇਡਾਂ ਦੀ ਰੱਛਿਆ ਕਰ
ਯੂਹੰਨਾ 21 : 17 (PAV)
ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਪਤਰਸ ਉਦਾਸ ਹੋਇਆ ਇਸ ਲਈ ਜੋ ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਤੂੰ ਤਾਂ ਸਭ ਜਾਈ ਜਾਣ ਹੈਂ। ਤੈਨੂੰ ਮਲੂਮ ਹੈ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਯਿਸੂ ਨੇ ਉਹ ਨੂੰ ਆਖਿਆ, ਮੇਰੀਆਂ ਭੇਡਾਂ ਨੂੰ ਚਾਰ
ਯੂਹੰਨਾ 21 : 18 (PAV)
ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਤੂੰ ਜੁਆਨ ਸੈਂ ਤਾਂ ਆਪਣਾ ਲੱਕ ਬੰਨ੍ਹ ਕੇ ਜਿੱਥੇ ਤੇਰਾ ਜੀ ਕਰਦਾ ਸੀ ਤੂੰ ਉੱਥੇ ਜਾਂਦਾ ਸੈਂ । ਪਰ ਜਾਂ ਤੂੰ ਬੁੱਢਾ ਹੋਵੇਂਗਾ ਤਾਂ ਆਪੇ ਆਪਣੇ ਹੱਥ ਲੰਮੇ ਕਰੇਂਗਾ ਅਤੇ ਕੋਈ ਹੋਰ ਤੇਰਾ ਲੱਕ ਬੰਨ੍ਹੇਗਾ ਅਰ ਜਿੱਥੇ ਤੇਰਾ ਜੀ ਨਾ ਕਰੇ ਉੱਥੇ ਤੈਨੂੰ ਲੈ ਜਾਵੇਗਾ
ਯੂਹੰਨਾ 21 : 19 (PAV)
ਉਸ ਨੇ ਇਹ ਗੱਲ ਇਸ ਲਈ ਆਖੀ ਭਈ ਪਤਾ ਦੇਵੇ ਜੋ ਉਹ ਕਿਹੜੀ ਮੌਤ ਨਾਲ ਪਰਮੇਸ਼ੁਰ ਦੀ ਵਡਿਆਈ ਕਰੇਗਾ ਅਰ ਇਹ ਕਹਿ ਕੇ ਉਹ ਨੂੰ ਆਖਿਆ, ਮੇਰੇ ਮਗਰ ਹੋ ਤੁਰ
ਯੂਹੰਨਾ 21 : 20 (PAV)
ਪਤਰਸ ਨੇ ਫਿਰ ਕੇ ਉਸ ਚੇਲੇ ਨੂੰ ਮਗਰ ਆਉਂਦਾ ਵੇਖਿਆ ਜਿਹ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਜਿਹ ਨੇ ਰਾਤ ਦੇ ਖਾਣੇ ਦੇ ਵੇਲੇ ਉਸ ਦੀ ਛਾਤੀ ਉੱਤੇ ਢਾਸਣਾ ਲਾਇਆ ਹੋਇਆ ਆਖਿਆ ਸੀ ਕਿ ਪ੍ਰਭੁ ਜੀ ਉਹ ਕੌਣ ਹੈ ਜੋ ਤੈਨੂੰ ਫੜਵਾਉਂਦਾ ਹੈॽ
ਯੂਹੰਨਾ 21 : 21 (PAV)
ਸੋ ਉਹ ਨੂੰ ਵੇਖ ਕੇ ਪਤਰਸ ਨੇ ਯਿਸੂ ਨੂੰ ਕਿਹਾ, ਪ੍ਰਭੁ ਜੀ ਐਸ ਦੇ ਨਾਲ ਕੀ ਬੀਤੇਗੀॽ
ਯੂਹੰਨਾ 21 : 22 (PAV)
ਯਿਸੂ ਨੇ ਉਹ ਨੂੰ ਕਿਹਾ, ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ ਤੂੰ ਮੇਰੇ ਮਗਰ ਹੋ ਤੁਰ
ਯੂਹੰਨਾ 21 : 23 (PAV)
ਤਾਂ ਭਾਈਆਂ ਵਿੱਚ ਇਹ ਗੱਲ ਖਿੰਡ ਗਈ ਭਈ ਉਹ ਚੇਲੇ ਨਾ ਮਰੂ। ਪਰ ਯਿਸੂ ਨੇ ਉਹ ਨੂੰ ਇਹ ਨਹੀਂ ਆਖਿਆ ਸੀ ਭਈ ਉਹ ਨਾ ਮਰੇਗਾ ਪਰ ਇਹ ਕਿ ਜੇ ਮੈਂ ਚਾਹਾਂ ਜੋ ਉਹ ਮੇਰੇ ਆਉਣ ਤੀਕ ਠਹਿਰੇ ਤਾਂ ਤੈਨੂੰ ਕੀॽ।।
ਯੂਹੰਨਾ 21 : 24 (PAV)
ਇਹ ਉਹੋ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਅਰ ਜਿਹ ਨੇ ਏਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਜੋ ਉਹ ਦੀ ਸਾਖੀ ਸੱਚੀ ਹੈ।।
ਯੂਹੰਨਾ 21 : 25 (PAV)
ਅਤੇ ਹੋਰ ਵੀ ਢੇਰ ਸਾਰੇ ਕੰਮ ਹਨ ਜਿਹੜੇ ਯਿਸੂ ਨੇ ਕੀਤੇ। ਜੇ ਉਹ ਸੱਭੇ ਇੱਕ ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਭਈ ਜਿਹੜੀਆਂ ਪੁਸਤਕਾਂ ਲਿਖੀਆਂ ਜਾਂਦੀਆਂ ਓਹ ਜਗਤ ਵਿੱਚ ਭੀ ਨਾ ਸਮਾਉਂਦੀਆਂ!।।

1 2 3 4 5 6 7 8 9 10 11 12 13 14 15 16 17 18 19 20 21 22 23 24 25

BG:

Opacity:

Color:


Size:


Font: