ਯੂਹੰਨਾ 4 : 1 (PAV)
ਉਪਰੰਤ ਜਾਂ ਪ੍ਰਭੁ ਨੇ ਜਾਣਿਆ ਕਿ ਫ਼ਰੀਸੀਆਂ ਨੇ ਇਹ ਸੁਣਿਆ ਹੈ ਕਿ ਯਿਸੂ ਯੂਹੰਨਾ ਨਾਲੋਂ ਬਹੁਤ ਚੇਲੇ ਬਣਾਉਂਦਾ ਅਤੇ ਉਨ੍ਹਾਂ ਨੂੰ ਬਪਤਿਸਮਾ ਦਿੰਦਾ ਹੈ
ਯੂਹੰਨਾ 4 : 2 (PAV)
ਭਾਵੇਂ ਯਿਸੂ ਆਪੇ ਤਾਂ ਨਹੀਂ ਪਰ ਉਸ ਦੇ ਚੇਲੇ ਬਪਤਿਸਮਾ ਦਿੰਦੇ ਸਨ
ਯੂਹੰਨਾ 4 : 3 (PAV)
ਤਦੋਂ ਉਹ ਯਹੂਦਿਯਾ ਨੂੰ ਛੱਡ ਕੇ ਗਲੀਲ ਵਿੱਚ ਗਿਆ
ਯੂਹੰਨਾ 4 : 4 (PAV)
ਅਤੇ ਉਸ ਨੂੰ ਸਾਮਰਿਯਾ ਦੇ ਵਿੱਚੋਂ ਦੀ ਲੰਘਣਾ ਪਿਆ
ਯੂਹੰਨਾ 4 : 5 (PAV)
ਉਹ ਸੁਖਾਰ ਨਾਮੇ ਸਾਮਰਿਯਾ ਦੇ ਇੱਕ ਨਗਰ ਦੇ ਕੋਲ ਆਇਆ ਜੋ ਉਸ ਜਿਮੀਨ ਦੇ ਨੇੜੇ ਸੀ ਜਿਹੜੀ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ
ਯੂਹੰਨਾ 4 : 6 (PAV)
ਅਰ ਉੱਥੇ ਯਾਕੂਬ ਦਾ ਖੂਹ ਹੈਸੀ ਸੋ ਯਿਸੂ ਪੈਂਡੇ ਤੋਂ ਥੱਕ ਕੇ ਉਸ ਖੂਹ ਉੱਤੇ ਐਵੇਂ ਬੈਠ ਗਿਆ। ਉਹ ਦੁਪਹਿਰਕੁ ਦਾ ਵੇਲਾ ਸੀ
ਯੂਹੰਨਾ 4 : 7 (PAV)
ਤਦ ਸਾਮਰਿਯਾ ਦੀ ਇੱਕ ਤੀਵੀਂ ਪਾਣੀ ਭਰਨੇ ਆਈ। ਯਿਸੂ ਨੇ ਉਹ ਨੂੰ ਆਖਿਆ, ਮੈਨੂੰ ਜਲ ਪਿਆ
ਯੂਹੰਨਾ 4 : 8 (PAV)
ਕਿਉਂ ਜੋ ਉਸ ਦੇ ਚੇਲੇ ਖਾਣ ਲਈ ਕੁਝ ਮੁੱਲ ਲਿਆਉਣ ਨੂੰ ਨਗਰ ਵਿੱਚ ਗਏ ਹੋਏ ਸਨ
ਯੂਹੰਨਾ 4 : 9 (PAV)
ਤਾਂ ਉਸ ਸਾਮਰੀ ਤੀਵੀਂ ਨੇ ਉਹ ਨੂੰ ਆਖਿਆ, ਭਲਾ, ਤੂੰ ਯਹੂਦੀ ਹੋ ਕੇ ਮੇਰੇ ਕੋਲੋਂ ਜੋ ਸਾਮਰੀ ਤੀਵੀਂ ਹਾਂ ਪੀਣ ਨੂੰ ਕਿਵੇਂ ਮੰਗਦਾ ਹੈਂॽ ਕਿਉਂ ਜੋ ਯਹੂਦੀ ਸਾਮਰੀਆਂ ਨਾਲ ਨਹੀਂ ਵਰਤਦੇ
ਯੂਹੰਨਾ 4 : 10 (PAV)
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਤੂੰ ਪਰਮੇਸ਼ੁਰ ਦੀ ਬਖ਼ਸ਼ਿਸ਼ ਨੂੰ ਜਾਣਦੀ ਅਤੇ ਇਹ ਕੀ ਉਹ ਕੌਣ ਹੈ ਜੋ ਤੈਨੂੰ ਆਖਦਾ ਹੈ ਭਈ ਮੈਨੂੰ ਜਲ ਪਿਆ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਅੰਮ੍ਰਿਤ ਜਲ ਦਿੰਦਾ
ਯੂਹੰਨਾ 4 : 11 (PAV)
ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਤੇਰੇ ਕੋਲ ਕੋਈ ਡੋਲ ਭੀ ਨਹੀਂ ਹੈ ਅਤੇ ਨਾਲੇ ਖੂਹ ਭੀ ਡੂੰਘਾ ਹੈ ਫੇਰ ਅੰਮ੍ਰਿਤ ਜਲ ਤੈਨੂੰ ਕਿੱਥੋਂ ਮਿਲਿਆ ਹੈॽ
ਯੂਹੰਨਾ 4 : 12 (PAV)
ਭਲਾ, ਤੂੰ ਸਾਡੇ ਪਿਤਾ ਯਾਕੂਬ ਤੋਂ ਵਡਾ ਹੈਂ ਜਿਹ ਨੇ ਸਾਨੂੰ ਇਹ ਖੂਹ ਦਿੱਤਾ ਅਤੇ ਓਹ ਨੇ ਆਪ, ਨਾਲੇ ਉਹ ਦੇ ਪੁੱਤ੍ਰਾਂ ਅਤੇ ਉਹ ਦੇ ਪਸ਼ੂਆਂ ਨੇ ਇਸ ਵਿੱਚੋਂ ਪੀਤਾॽ
ਯੂਹੰਨਾ 4 : 13 (PAV)
ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਹਰੇਕ ਜੋ ਇਹ ਜਲ ਪੀਂਦਾ ਹੈ ਸੋ ਫੇਰ ਤਿਹਾਇਆ ਹੋਵੇਗਾ
ਯੂਹੰਨਾ 4 : 14 (PAV)
ਪਰ ਜੋ ਕੋਈ ਮੇਰਾ ਦਿੱਤਾ ਹੋਇਆ ਜਲ ਪੀਏਗਾ ਸੋ ਸਦੀਪਕਾਲ ਤੀਕੁ ਕਦੇ ਤਿਹਾਇਆ ਨਾ ਹੋਵੇਗਾ ਬਲਕਿ ਉਹ ਜਲ ਜੋ ਮੈਂ ਉਹ ਨੂੰ ਦਿਆਂਗਾ ਉਹ ਦੇ ਵਿੱਚ ਜਲ ਦਾ ਇੱਕ ਸੋਮਾ ਬਣ ਜਾਵੇਗਾ ਜੋ ਅਨੰਤ ਜੀਉਣ ਤੀਕੁਰ ਉੱਛਲਦਾ ਰਹੇਗਾ
ਯੂਹੰਨਾ 4 : 15 (PAV)
ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਇਹ ਜਲ ਮੈਨੂੰ ਦਿਓ ਜੋ ਮੈਂ ਤਿਹਾਈ ਨਾ ਹੋਵਾਂ, ਨਾ ਐਥੋਂ ਤਾਈਂ ਭਰਨ ਨੂੰ ਆਇਆ ਕਰਾਂ
ਯੂਹੰਨਾ 4 : 16 (PAV)
ਯਿਸੂ ਨੇ ਉਹ ਨੂੰ ਆਖਿਆ, ਜਾਹ ਆਪਣੇ ਪਤੀ ਨੂੰ ਐੱਥੇ ਸੱਦ ਲਿਆ
ਯੂਹੰਨਾ 4 : 17 (PAV)
ਤੀਵੀਂ ਨੇ ਉਸ ਨੂੰ ਉੱਤਰ ਦਿੱਤਾ ਕਿ ਮੇਰਾ ਪਤੀ ਹੈ ਨਹੀਂ । ਯਿਸੂ ਨੇ ਉਹ ਨੂੰ ਆਖਿਆ, ਤੈਂ ਠੀਕ ਆਖਿਆ ਜੋ ਮੇਰਾ ਪਤੀ ਹੈ ਨਹੀਂ
ਯੂਹੰਨਾ 4 : 18 (PAV)
ਕਿਉਂਕਿ ਤੂੰ ਪੰਜ ਪਤੀ ਕਰ ਚੁੱਕੀ ਹੈਂ ਅਤੇ ਜਿਹੜਾ ਹੁਣ ਤੇਰੇ ਕੋਲ ਹੈ ਸੋ ਤੇਰਾ ਪਤੀ ਨਹੀਂ, ਤੈਂ ਇਹ ਸੱਤ ਆਖਿਆ ਹੈ!
ਯੂਹੰਨਾ 4 : 19 (PAV)
ਤੀਵੀਂ ਨੇ ਉਸ ਨੂੰ ਕਿਹਾ, ਪ੍ਰਭੁ ਜੀ ਮੈਨੂੰ ਸੁੱਝਦਾ ਹੈ ਜੋ ਤੁਸੀਂ ਕੋਈ ਨਬੀ ਹੋ
ਯੂਹੰਨਾ 4 : 20 (PAV)
ਸਾਡੇ ਪਿਉ ਦਾਦਿਆਂ ਨੇ ਇਸ ਪਰਬਤ ਉੱਤੇ ਭਗਤੀ ਕੀਤੀ ਅਤੇ ਤੁਸੀਂ ਲੋਕ ਆਖਦੇ ਹੋ ਜੋ ਉਹ ਅਸਥਾਨ ਯਰੂਸ਼ਲਮ ਵਿੱਚ ਹੈ ਜਿੱਥੇ ਭਗਤੀ ਕਰਨੀ ਚਾਹੀਦੀ ਹੈ
ਯੂਹੰਨਾ 4 : 21 (PAV)
ਯਿਸੂ ਨੇ ਉਹ ਨੂੰ ਆਖਿਆ, ਹੇ ਬੀਬੀ, ਤੂੰ ਮੇਰੀ ਪਰਤੀਤ ਕਰ ਕਿ ਉਹ ਸਮਾਂ ਆਉਂਦਾ ਹੈ ਜਦ ਤੁਸੀਂ ਨਾ ਤਾਂ ਇਸ ਪਰਬਤ ਉੱਤੇ ਅਤੇ ਨਾ ਯਰੂਸ਼ਲਮ ਵਿੱਚ ਪਿਤਾ ਦੀ ਭਗਤੀ ਕਰੋਗੇ
ਯੂਹੰਨਾ 4 : 22 (PAV)
ਤੁਸੀਂ ਜਿਹ ਨੂੰ ਨਹੀਂ ਜਾਣਦੇ ਉਸ ਦੀ ਭਗਤੀ ਕਰਦੇ ਹੋ। ਅਸੀਂ ਉਹ ਦੀ ਭਗਤੀ ਕਰਦੇ ਹਾਂ ਜਿਹ ਨੂੰ ਜਾਣਦੇ ਹਾਂ ਇਸ ਲਈ ਜੋ ਮੁੱਕਤੀ ਯਹੂਦੀਆਂ ਤੋਂ ਹੈ
ਯੂਹੰਨਾ 4 : 23 (PAV)
ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ
ਯੂਹੰਨਾ 4 : 24 (PAV)
ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ
ਯੂਹੰਨਾ 4 : 25 (PAV)
ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ
ਯੂਹੰਨਾ 4 : 26 (PAV)
ਯਿਸੂ ਨੇ ਉਹ ਨੂੰ ਆਖਿਆ, ਮੈਂ ਜੋ ਤੇਰੇ ਨਾਲ ਬੋਲਦਾ ਹਾਂ ਸੋ ਉਹੋ ਹੀ ਹਾਂ।।
ਯੂਹੰਨਾ 4 : 27 (PAV)
ਇੰਨੇ ਨੂੰ ਉਸ ਦੇ ਚੇਲੇ ਆ ਗਏ ਅਤੇ ਅਚਰਜ ਮੰਨਿਆ ਜੋ ਉਹ ਤੀਵੀਂ ਨਾਲ ਗੱਲਾਂ ਕਰਦਾ ਹੈ ਤਾਂ ਵੀ ਕਿਨੇ ਨਾ ਆਖਿਆ ਭਈ ਤੂੰ ਕੀ ਮੰਗਦਾ ਹੈਂ ਯਾ ਇਸ ਨਾਲ ਕਿਉਂ ਗੱਲਾਂ ਕਰਦਾ ਹੈਂ ॽ
ਯੂਹੰਨਾ 4 : 28 (PAV)
ਉਪਰੰਤ ਤੀਵੀਂ ਆਪਣਾ ਘੜਾ ਛੱਡ ਕੇ ਨਗਰ ਵਿੱਚ ਗਈ ਅਤੇ ਲੋਕਾਂ ਨੂੰ ਆਖਣ ਲੱਗੀ,
ਯੂਹੰਨਾ 4 : 29 (PAV)
ਚੱਲੋ, ਇੱਕ ਮਨੁੱਖ ਨੂੰ ਵੇਖੋ ਜਿਹ ਨੇ ਜੋ ਕੁਝ ਮੈਂ ਕੀਤਾ ਹੈ ਸੱਭੋ ਮੈਨੂੰ ਦੱਸ ਦਿੱਤਾ! ਇਹ ਕਿਤੇ ਮਸੀਹ ਤਾਂ ਨਹੀਂॽ
ਯੂਹੰਨਾ 4 : 30 (PAV)
ਤਾਂ ਓਹ ਨਗਰੋਂ ਨਿੱਕਲ ਕੇ ਉਸ ਦੇ ਕੋਲ ਆਉਣ ਲੱਗੇ
ਯੂਹੰਨਾ 4 : 31 (PAV)
ਇੰਨੇ ਨੂੰ ਚੇਲਿਆਂ ਨੇ ਇਹ ਕਹਿ ਕੇ ਉਸ ਦੇ ਅੱਗੇ ਅਰਜ਼ ਕੀਤੀ ਕਿ ਸੁਆਮੀ ਜੀ, ਖਾਹ ਲੈ
ਯੂਹੰਨਾ 4 : 32 (PAV)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਖਾਣ ਲਈ ਮੇਰੇ ਕੋਲ ਭੋਜਨ ਹੈ ਜਿਹ ਨੂੰ ਤੁਸੀਂ ਨਹੀਂ ਜਾਣਦੇ
ਯੂਹੰਨਾ 4 : 33 (PAV)
ਇਸ ਕਾਰਨ ਚੇਲੇ ਆਪਸ ਵਿੱਚ ਕਹਿਣ ਲੱਗੇ, ਕੀ ਕੋਈ ਇਹ ਦੇ ਖਾਣ ਲਈ ਕੁਝ ਲਿਆਇਆ ਹੈॽ
ਯੂਹੰਨਾ 4 : 34 (PAV)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਭੋਜਨ ਇਹੋ ਹੈ ਜੋ ਆਪਣੇ ਭੇਜਣ ਵਾਲੇ ਦੀ ਮਰਜ਼ੀ ਉੱਤੇ ਚੱਲਾਂ ਅਰ ਉਹ ਦਾ ਕੰਮ ਸੰਪੂਰਨ ਕਰਾਂ
ਯੂਹੰਨਾ 4 : 35 (PAV)
ਕੀ ਤੁਸੀਂ ਨਹੀਂ ਆਖਦੇ ਹੋ ਕਿ ਅਜੇ ਚਾਰ ਮਹੀਨੇ ਹਨ ਤਦ ਵਾਢੀ ਹੋਵੇਗੀॽ ਵੇਖੋ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀਆਂ ਅੱਖਾਂ ਚੁੱਕੋ ਅਤੇ ਪੈਲੀਆਂ ਨੂੰ ਵੇਖੋ ਜੋ ਓਹ ਵਾਢੀ ਦੇ ਲਈ ਪੱਕ ਕੇ ਪੀਲੀਆਂ ਹੋ ਗਈਆਂ
ਯੂਹੰਨਾ 4 : 36 (PAV)
ਜਿਹੜਾ ਵੱਢਦਾ ਹੈ ਉਹ ਮਜੂਰੀ ਲੈਂਦਾ ਅਤੇ ਸਦੀਪਕ ਜੀਉਣ ਲਈ ਫਲ ਇਕੱਠਾ ਕਰਦਾ ਹੈ ਤਾਂ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਅਨੰਦ ਹੋਣ
ਯੂਹੰਨਾ 4 : 37 (PAV)
ਕਿਉਂ ਜੋ ਇਸ ਤੇ ਇਹ ਕਹਾਉਤ ਠੀਕ ਫੱਬਦੀ ਹੈ ਕਿ ਬੀਜੇ ਕੋਈ ਅਤੇ ਵੱਢੇ ਕੋਈ
ਯੂਹੰਨਾ 4 : 38 (PAV)
ਜਿਹ ਦੇ ਵਿੱਚ ਤੁਸਾਂ ਮਿਹਨਤ ਨਾ ਕੀਤੀ ਉਹ ਦੇ ਵੱਢਣ ਨੂੰ ਮੈਂ ਤੁਹਾਨੂੰ ਘੱਲਿਆ। ਹੋਰਨਾਂ ਨੇ ਮਿਹਨਤ ਕੀਤੀ ਅਰ ਤੁਸੀਂ ਉਨ੍ਹਾਂ ਦੀ ਮਿਹਨਤ ਵਿੱਚ ਸਾਂਝੀ ਹੋਏ।।
ਯੂਹੰਨਾ 4 : 39 (PAV)
ਉਸ ਨਗਰ ਦੇ ਸਾਮਰੀਆਂ ਵਿੱਚੋਂ ਬਹੁਤਿਆਂ ਨੇ ਉਸ ਤੀਵੀਂ ਦੇ ਕਹਿਣੇ ਕਰਕੇ ਉਸ ਉੱਤੇ ਨਿਹਚਾ ਕੀਤੀ ਕਿ ਉਹ ਨੇ ਸਾਖੀ ਦਿੱਤੀ ਸੀ ਭਈ ਜੋ ਕੁਝ ਮੈਂ ਕੀਤਾ ਹੈ ਉਸ ਨੇ ਸੱਭੋ ਮੈਨੂੰ ਦੱਸ ਦਿੱਤਾ
ਯੂਹੰਨਾ 4 : 40 (PAV)
ਸੋ ਉਨ੍ਹਾਂ ਸਾਮਰਿਆਂ ਨੇ ਜਾਂ ਉਸ ਦੇ ਕੋਲ ਆਏ ਤਾਂ ਉਸ ਦੇ ਅੱਗੇ ਅਰਜ਼ ਕੀਤੀ ਜੋ ਸਾਡੇ ਕੋਲ ਹੀ ਰਹੇ। ਫੇਰ ਉਹ ਦੋ ਦਿਨ ਉੱਥੇ ਰਿਹਾ
ਯੂਹੰਨਾ 4 : 41 (PAV)
ਅਰ ਉਸ ਦੇ ਬਚਨ ਦੇ ਕਾਰਨ ਹੋਰ ਬਹੁਤਿਆਂ ਨੇ ਨਿਹਚਾ ਕੀਤੀ
ਯੂਹੰਨਾ 4 : 42 (PAV)
ਅਤੇ ਉਸ ਤੀਵੀਂ ਨੂੰ ਕਿਹਾ, ਹੁਣ ਜੋ ਅਸੀਂ ਨਿਹਚਾ ਕਰਦੇ ਹਾਂ ਸੋ ਤੇਰੇ ਕਹਿਣੇ ਕਰਕੇ ਨਹੀਂ ਕਿਉਂਕਿ ਅਸਾਂ ਆਪ ਸੁਣਿਆ ਹੈ ਅਤੇ ਜਾਣਦੇ ਹਾਂ ਜੋ ਇਹ ਠੀਕ ਜਗਤ ਦਾ ਤਾਰਨਹਾਰਾ ਹੈ।।
ਯੂਹੰਨਾ 4 : 43 (PAV)
ਇਨ੍ਹਾਂ ਦੌਹਾਂ ਦਿਨਾਂ ਦੇ ਪਿੱਛੋਂ ਉਹ ਉੱਥੋਂ ਗਲੀਲ ਨੂੰ ਚੱਲਿਆ ਗਿਆ
ਯੂਹੰਨਾ 4 : 44 (PAV)
ਕਿਉਂਕਿ ਯਿਸੂ ਨੇ ਆਪ ਹੀ ਸਾਖੀ ਦਿੱਤੀ ਸੀ ਜੋ ਨਬੀ ਦਾ ਆਪਣੇ ਦੇਸ ਵਿੱਚ ਆਦਰ ਨਹੀਂ ਹੁੰਦਾ
ਯੂਹੰਨਾ 4 : 45 (PAV)
ਸੋ ਜਦ ਉਹ ਗਲੀਲ ਵਿੱਚ ਆਇਆ ਗਲੀਲੀਆਂ ਨੇ ਉਸ ਨੂੰ ਕਬੂਲ ਕੀਤਾ ਕਿਉਂਕਿ ਸਭ ਕੁਝ ਜੋ ਉਸ ਨੇ ਯਰੂਸ਼ਲਮ ਵਿੱਚ ਤਿਉਹਾਰ ਦੇ ਵੇਲੇ ਕੀਤਾ ਸੀ ਉਨ੍ਹਾਂ ਨੇ ਵੇਖਿਆ ਇਸ ਲਈ ਜੋ ਓਹ ਵੀ ਉਸ ਤਿਉਹਾਰ ਨੂੰ ਗਏ ਸਨ ।।
ਯੂਹੰਨਾ 4 : 46 (PAV)
ਸੋ ਉਹ ਗਲੀਲ ਦੇ ਕਾਨਾ ਵਿੱਚ ਫੇਰ ਆਇਆ ਜਿੱਥੇ ਉਸ ਨੇ ਪਾਣੀ ਦੀ ਮੈ ਬਣਾਈ ਸੀ ਅਤੇ ਇੱਕ ਮੁਸਾਹਿਬ ਸੀ ਜਿਹ ਦਾ ਪੁੱਤ੍ਰ ਕਫ਼ਰਨਾਹੂਮ ਵਿੱਚ ਬਿਮਾਰ ਸੀ
ਯੂਹੰਨਾ 4 : 47 (PAV)
ਉਹ ਨੇ ਜਾਂ ਸੁਣਿਆ ਜੋ ਯਿਸੂ ਯਹੂਦਿਯਾ ਤੋਂ ਗਲੀਲ ਵਿੱਚ ਆਇਆ ਤਾਂ ਉਸ ਦੇ ਕੋਲ ਜਾ ਕੇ ਮਿੰਨਤ ਕੀਤੀ ਜੋ ਆਣ ਕੇ ਮੇਰੇ ਪੁੱਤ੍ਰ ਨੂੰ ਚੰਗਾ ਕਰੇ ਕਿਉਂਕਿ ਉਹ ਮਰਨਾਊ ਸੀ
ਯੂਹੰਨਾ 4 : 48 (PAV)
ਤਦੋਂ ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਨਿਸ਼ਾਨ ਅਤੇ ਅਚਰਜ ਕੰਮ ਨਾ ਵੇਖੋ ਤਾਂ ਪਰਤੀਤ ਕਦੀ ਨਾ ਕਰੋਗੇ
ਯੂਹੰਨਾ 4 : 49 (PAV)
ਮੁਸਾਹਿਬ ਨੇ ਉਸ ਨੂੰ ਆਖਿਆ, ਪ੍ਰਭੁ ਜੀ ਤੁਸੀਂ ਮੇਰੇ ਨੀਂਗਰ ਦੇ ਮਰਨ ਤੋਂ ਅੱਗੇ ਹੀ ਚੱਲੋ
ਯੂਹੰਨਾ 4 : 50 (PAV)
ਯਿਸੂ ਨੇ ਉਹ ਨੂੰ ਆਖਿਆ, ਜਾਹ ਤੇਰਾ ਪੁੱਤ੍ਰ ਜੀਉਂਦਾ ਹੈ। ਉਹ ਮਨੁੱਖ ਨੇ ਉਸ ਬਚਨ ਦੀ ਜਿਹੜਾ ਯਿਸੂ ਨੇ ਉਹ ਨੂੰ ਆਖਿਆ ਸੀ ਪਰਤੀਤ ਕੀਤੀ ਅਤੇ ਚੱਲਿਆ ਗਿਆ
ਯੂਹੰਨਾ 4 : 51 (PAV)
ਅਤੇ ਉਹ ਅਜੇ ਚੱਲਿਆ ਹੀ ਜਾਂਦਾ ਸੀ ਜੋ ਉਹ ਦੇ ਚਾਕਰ ਉਹ ਨੂੰ ਆ ਮਿਲੇ ਅਤੇ ਕਿਹਾ ਭਈ ਤੇਰਾ ਬਾਲਕ ਜੀਉਂਦਾ ਹੈ!
ਯੂਹੰਨਾ 4 : 52 (PAV)
ਸੋ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਕਿਹੜਾ ਵੇਲਾ ਸੀ ਜਦੋਂ ਉਸ ਨੂੰ ਸੁਬਿਹਤਾ ਹੋਣ ਲੱਗਾ ਸੋ ਉਨ੍ਹਾਂ ਉਹ ਨੂੰ ਆਖਿਆ, ਕੱਲ ਦੁਪਹਿਰ ਦੇ ਇੱਕ ਬਜੇ ਤੋਂ ਉਹ ਦਾ ਤਾਪ ਲਹਿ ਗਿਆ
ਯੂਹੰਨਾ 4 : 53 (PAV)
ਤਦ ਪਿਉ ਨੇ ਜਾਣਿਆ ਕਿ ਇਹ ਉਹੋ ਘੜੀ ਹੈ ਜਿਹ ਦੇ ਵਿੱਚ ਯਿਸੂ ਨੇ ਮੈਨੂੰ ਆਖਿਆ ਸੀ ਜੋ ਤੇਰਾ ਪੁੱਤ੍ਰ ਜੀਉਂਦਾ ਹੈ ਅਤੇ ਉਹ ਨੇ ਆਪ ਅਰ ਉਹ ਦੇ ਸਾਰੇ ਟੱਬਰ ਨੇ ਨਿਹਚਾ ਕੀਤੀ
ਯੂਹੰਨਾ 4 : 54 (PAV)
ਇਹ ਦੂਜਾ ਨਿਸ਼ਾਨ ਸੀ ਜਿਹੜਾ ਯਿਸੂ ਨੇ ਯਹੂਦਿਯਾ ਤੋਂ ਗਲੀਲ ਵਿੱਚ ਆਣ ਕੇ ਵਿਖਾਲਿਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54

BG:

Opacity:

Color:


Size:


Font: