ਯਸ਼ਵਾ 14 : 1 (PAV)
ਏਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ ਵਿੱਚ ਵੰਡੀਆਂ
ਯਸ਼ਵਾ 14 : 2 (PAV)
ਅਤੇ ਗੁਣਿਆਂ ਨਾਲ ਉਨ੍ਹਾਂ ਨੂੰ ਮਿਲਖ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢਿਆਂ ਨੌਵਾਂ ਗੋਤਾਂ ਨੂੰ ਹੁਕਮ ਦਿੱਤਾ ਸੀ
ਯਸ਼ਵਾ 14 : 3 (PAV)
ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈਆਂ ਗੋਤਾਂ ਨੂੰ ਮਿਲਖ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਨ੍ਹਾਂ ਦੇ ਵਿੱਚ ਮਿਲਖ ਨਾ ਦਿੱਤੀ
ਯਸ਼ਵਾ 14 : 4 (PAV)
ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਅਤੇ ਉਨ੍ਹਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਹਿੱਸਾ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਨ੍ਹਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਤ ਦਿੱਤੀ
ਯਸ਼ਵਾ 14 : 5 (PAV)
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।।
ਯਸ਼ਵਾ 14 : 6 (PAV)
ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਕੀਤੀ ਸੀ
ਯਸ਼ਵਾ 14 : 7 (PAV)
ਮੈਂ ਚਾਲੀਆਂ ਵਰਿਹਾਂ ਦਾ ਸਾਂ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼ ਬਰਨੇਆ ਤੋਂ ਉਸ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖਬਰ ਉਹ ਨੂੰ ਦਿੱਤੀ
ਯਸ਼ਵਾ 14 : 8 (PAV)
ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਪਾਣੀਓਂ ਪਾਣੀ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ
ਯਸ਼ਵਾ 14 : 9 (PAV)
ਤਾਂ ਮੂਸਾ ਨੇ ਉੱਸੇ ਦਿਨ ਏਹ ਸੌਂਹ ਖਾਧੀ ਭਈ ਜ਼ਰੂਰ ਏਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤ੍ਰਾਂ ਲਈ ਏਸ ਕਾਰਨ ਸਦਾ ਦੀ ਮਿਲਖ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ
ਯਸ਼ਵਾ 14 : 10 (PAV)
ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਵਰਹੇ ਜੀਉਂਦਾ ਰੱਖਿਆ ਹੈ ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਵਰਿਹਾਂ ਦਾ ਹਾਂ
ਯਸ਼ਵਾ 14 : 11 (PAV)
ਮੈਂ ਅੱਜੇ ਤੀਕ ਇੰਨਾ ਬਲਵੰਤ ਹਾਂ ਜਿੰਨਾ ਉਸ ਦਿਨ ਸਾਂ ਜਦ ਮੂਸਾ ਨੇ ਮੈਨੂੰ ਘੱਲਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਓਵੇਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ
ਯਸ਼ਵਾ 14 : 12 (PAV)
ਹੁਣ ਮੈਨੂੰ ਏਹ ਪਹਾੜੀ ਦੇਸ ਦੇਹ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੈਂ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ। ਸ਼ਾਇਤ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਓਹਨਾਂ ਨੂੰ ਕੱਢ ਸੱਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ
ਯਸ਼ਵਾ 14 : 13 (PAV)
ਤਾਂ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਹਬਰੋਨ ਮਿਲਖ ਵਿੱਚ ਦਿੱਤਾ
ਯਸ਼ਵਾ 14 : 14 (PAV)
ਏਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਦੀ ਮਿਲਖ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ ਮਗਰ ਤੁਰਦਾ ਰਿਹਾ
ਯਸ਼ਵਾ 14 : 15 (PAV)
ਅਤੇ ਹਬਰੋਨ ਦਾ ਨਾਉਂ ਏਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫੇਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।।
❮
❯
1
2
3
4
5
6
7
8
9
10
11
12
13
14
15