ਯਸ਼ਵਾ 21 : 1 (PAV)
ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਰਦਾਰਾਂ ਕੋਲ ਆਏ
ਯਸ਼ਵਾ 21 : 2 (PAV)
ਅਤੇ ਉਨ੍ਹਾਂ ਨੇ ਓਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਇਹ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ
ਯਸ਼ਵਾ 21 : 3 (PAV)
ਤਾਂ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਦਿੱਤੀਆਂ।।
ਯਸ਼ਵਾ 21 : 4 (PAV)
ਕਹਾਥੀਆਂ ਦਿਆਂ ਘਰਾਣਿਆਂ ਦਾ ਗੁਣਾ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤ੍ਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।
ਯਸ਼ਵਾ 21 : 5 (PAV)
ਬਾਕੀ ਕਹਾਥੀਆਂ ਲਈ ਅਫ਼ਰਾਈਮ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।।
ਯਸ਼ਵਾ 21 : 6 (PAV)
ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰਾ ਸ਼ਹਿਰ ਮਿਲੇ।।
ਯਸ਼ਵਾ 21 : 7 (PAV)
ਮਰਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।।
ਯਸ਼ਵਾ 21 : 8 (PAV)
ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ
ਯਸ਼ਵਾ 21 : 9 (PAV)
ਅਤੇ ਉਨ੍ਹਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਏਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਉਂ ਦੱਸੇ ਗਏ
ਯਸ਼ਵਾ 21 : 10 (PAV)
ਅਤੇ ਓਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦਿਆਂ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾ ਗੁਣਾ ਉਨ੍ਹਾਂ ਦਾ ਹੋਇਆ
ਯਸ਼ਵਾ 21 : 11 (PAV)
ਉਪਰੰਤ ਉਨ੍ਹਾਂ ਨੇ ਓਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ ਦੁਆਲੇ ਦੀ ਸ਼ਾਮਲਾਤ ਦਿੱਤੀ
ਯਸ਼ਵਾ 21 : 12 (PAV)
ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ
ਯਸ਼ਵਾ 21 : 13 (PAV)
ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤੇ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ
ਯਸ਼ਵਾ 21 : 14 (PAV)
ਅਤੇ ਯੱਤਿਰ ਉਹ ਦੀ ਸ਼ਾਮਲਾਤ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਤ ਸਣੇ
ਯਸ਼ਵਾ 21 : 15 (PAV)
ਅਤੇ ਹੋਲੋਨ ਉਹ ਦੀ ਸਣੇ ਸ਼ਾਮਲਾਤ ਅਤੇ ਦਬਿਰ ਉਹ ਦੀ ਸ਼ਾਮਲਾਤ ਸਣੇ
ਯਸ਼ਵਾ 21 : 16 (PAV)
ਅਤੇ ਆਇਨ ਉਹ ਦੀ ਸ਼ਾਮਲਾਤ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਤ ਸਣੇ ਅਰਥਾਤ ਨੌਂ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ
ਯਸ਼ਵਾ 21 : 17 (PAV)
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਤ ਸਣੇ ਅਤੇ ਗਬਾ ਉਹ ਦੀ ਸ਼ਾਮਲਾਤ ਸਣੇ
ਯਸ਼ਵਾ 21 : 18 (PAV)
ਅਨਾਥੋਥ ਉਹ ਦੀ ਸ਼ਾਮਲਾਤ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 19 (PAV)
ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰਾ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।।
ਯਸ਼ਵਾ 21 : 20 (PAV)
ਕਹਾਥੀਆਂ ਦਿਆਂ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਨ੍ਹਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਇਮ ਦੇ ਗੋਤ ਵਿੱਚੋਂ ਸਨ
ਯਸ਼ਵਾ 21 : 21 (PAV)
ਉਨ੍ਹਾਂ ਨੇ ਓਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਤ ਸਣੇ
ਯਸ਼ਵਾ 21 : 22 (PAV)
ਅਤੇ ਕਿਬਸੈਮ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਹੋਰੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 23 (PAV)
ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇ ਉਹ ਦੀ ਸ਼ਾਮਲਾਤ ਸਣੇ, ਗਿਬਥੋਨ ਉਹ ਦੀ ਸ਼ਾਮਲਾਤ ਸਣੇ,
ਯਸ਼ਵਾ 21 : 24 (PAV)
ਅੱਯਾਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 25 (PAV)
ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ
ਯਸ਼ਵਾ 21 : 26 (PAV)
ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।।
ਯਸ਼ਵਾ 21 : 27 (PAV)
ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ
ਯਸ਼ਵਾ 21 : 28 (PAV)
ਅਤੇ ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਤ ਸਣੇ, ਦਾਬਰਥ ਉਹ ਦੀ ਸ਼ਾਮਲਾਤ ਸਣੇ,
ਯਸ਼ਵਾ 21 : 29 (PAV)
ਯਰਮੂਥ ਉਹ ਦੀ ਸ਼ਾਮਲਾਤ ਸਣੇ ਅਤੇ ਏਨ ਗੱਨੀਮ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 30 (PAV)
ਅਤੇ ਆਸ਼ੇਰ ਦੇ ਗੋਤ ਵਿੱਚੋਂ ਮਿਸ਼ਾਲ ਉਹ ਦੀ ਸ਼ਾਮਲਾਤ ਸਣੇ, ਅਬਦੋਨ ਉਹ ਦੀ ਸ਼ਾਮਲਾਤ ਸਣੇ,
ਯਸ਼ਵਾ 21 : 31 (PAV)
ਹਲਕਾਥ ਉਹ ਦੀ ਸ਼ਾਮਲਾਤ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 32 (PAV)
ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ
ਯਸ਼ਵਾ 21 : 33 (PAV)
ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।।
ਯਸ਼ਵਾ 21 : 34 (PAV)
ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨਆਮ ਉਹ ਦੀ ਸ਼ਾਮਲਾਤ ਸਣੇ, ਕਰਤਾਹ ਉਹ ਦੀ ਸ਼ਾਮਲਾਤ ਸਣੇ,
ਯਸ਼ਵਾ 21 : 35 (PAV)
ਦਿਮਨਾਹ ਉਹ ਦੀ ਸ਼ਾਮਲਾਤ ਸਣੇ ਨਹਲਾਲ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 36 (PAV)
ਅਤੇ ਰਊਬੇਨ ਦੇ ਗੋਤ ਵਿੱਚੋਂ ਬਸਰ ਉਹ ਦੀ ਸ਼ਾਮਲਾਤ ਸਣੇ ਅਤੇ ਯਾਹਸਾਹ ਉਹ ਦੀ ਸ਼ਾਮਲਾਤ ਸਣੇ
ਯਸ਼ਵਾ 21 : 37 (PAV)
ਕਦੇਮੋਥ ਉਹ ਦੀ ਸ਼ਾਮਲਾਤ ਸਣੇ ਅਤੇ ਮੇਪਅਥ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ
ਯਸ਼ਵਾ 21 : 38 (PAV)
ਅਤੇ ਗਾਦ ਦੇ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਮਹਨਇਮ ਉਹ ਦੀ ਸ਼ਾਮਲਾਤ ਸਣੇ,
ਯਸ਼ਵਾ 21 : 39 (PAV)
ਹਸ਼ਬੋਨ ਉਹ ਦੀ ਸ਼ਾਮਲਾਤ ਸਣੇ ਅਤੇ ਯਆਜ਼ੇਰ ਉਹ ਦੀ ਸ਼ਾਮਲਾਤ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ
ਯਸ਼ਵਾ 21 : 40 (PAV)
ਏਹ ਸਾਰੇ ਸ਼ਹਿਰ ਮਰਾਰਿਆਂ ਦੇ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚ ਸਨ ਜਿਹੜੇ ਅਤੇ ਉਨ੍ਹਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ
ਯਸ਼ਵਾ 21 : 41 (PAV)
ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ ਵਿੱਚ ਸਨ ਅੱਠਤਾਲੀ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ
ਯਸ਼ਵਾ 21 : 42 (PAV)
ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਤ ਆਲੇ ਦੁਆਲੇ ਹੁੰਦੀ ਸੀ। ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।।
ਯਸ਼ਵਾ 21 : 43 (PAV)
ਸੋ ਯਹੋਵਾਹ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ
ਯਸ਼ਵਾ 21 : 44 (PAV)
ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ
ਯਸ਼ਵਾ 21 : 45 (PAV)
ਉਨ੍ਹਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45

BG:

Opacity:

Color:


Size:


Font: