ਲੋਕਾ 12 : 1 (PAV)
ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ
ਲੋਕਾ 12 : 2 (PAV)
ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
ਲੋਕਾ 12 : 3 (PAV)
ਇਸ ਲਈ ਜੋ ਕੁਝ ਤੁਸਾਂ ਅੰਨ੍ਹੇਰੇ ਵਿੱਚ ਕਿਹਾ ਹੈ ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸਾਂ ਕੋਠੜਿਆਂ ਵਿੱਚ ਕੰਨੀਂ ਆਖਿਆ ਹੈ ਸੋ ਕੋਠਿਆ ਉੱਤੇ ਉਹ ਦੀ ਮਨਾਦੀ ਕੀਤੀ ਜਾਵੇਗੀ
ਲੋਕਾ 12 : 4 (PAV)
ਮੈਂ ਤੁਹਾਨੂੰ ਜੋ ਮੇਰੇ ਮਿੱਤ੍ਰ ਹੋ ਇਹ ਆਖਦਾ ਹਾਂ ਭਈ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰਦੇ ਹਨ ਅਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸੱਕਦੇ
ਲੋਕਾ 12 : 5 (PAV)
ਪਰ ਮੈਂ ਤੁਹਨੂੰ ਦੱਸਦਾ ਹਾਂ ਜੋ ਤੁਸੀਂ ਕਿਹ ਦੇ ਕੋਲੋਂ ਡਰੋ। ਉਸ ਕੋਲੋਂ ਡਰੋਂ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਇਖ਼ਤਿਆਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ
ਲੋਕਾ 12 : 6 (PAV)
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਦੇ ਅੱਗੇ ਵਿਸਰੀ ਹੋਈ ਨਹੀਂ
ਲੋਕਾ 12 : 7 (PAV)
ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
ਲੋਕਾ 12 : 8 (PAV)
ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇ ਮਨੁੱਖ ਦਾ ਪੁੱਤ੍ਰ ਵੀ ਪਰਮੇਸ਼ੁਰ ਦੇ ਦੂਤਾਂ ਅੱਗੇ ਉਹ ਦਾ ਇਕਰਾਰ ਕਰੇਗਾ
ਲੋਕਾ 12 : 9 (PAV)
ਪਰ ਜੋ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਹ ਦਾ ਇਨਕਾਰ ਕੀਤਾ ਜਾਵੇਗਾ
ਲੋਕਾ 12 : 10 (PAV)
ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ
ਲੋਕਾ 12 : 11 (PAV)
ਜਾਂ ਤੁਹਾਨੂੰ ਸਮਾਜਾਂ ਅਰ ਸਰਦਾਰਾਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿਕੁਰ ਯਾ ਕੀ ਉੱਤਰ ਦੇਈਏ ਯਾਂ ਕੀ ਆਖੀਏ?
ਲੋਕਾ 12 : 12 (PAV)
ਕਿਉਂਕਿ ਪਵਿੱਤ੍ਰ ਆਤਮਾ ਉਸੇ ਘੜੀ ਤੁਹਾਨੂੰ ਸਿਖਾਲੇਗਾ ਭਈ ਕੀ ਕਹਿਣਾ ਚਾਹੀਦਾ ਹੈ।।
ਲੋਕਾ 12 : 13 (PAV)
ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਕਹੋ ਜੋ ਉਹ ਵਿਰਸਾ ਮੇਰੇ ਨਾਲ ਵੰਡ ਲਵੇ
ਲੋਕਾ 12 : 14 (PAV)
ਪਰ ਉਸ ਨੇ ਉਹ ਨੂੰ ਕਿਹਾ, ਮਨੁੱਖਾ, ਕਿਨ ਮੈਨੂੰ ਤੁਹਾਡੇ ਉੱਪਰ ਨਿਆਈ ਯਾਂ ਵੰਡਣ ਵਾਲਾ ਠਹਿਰਾਇਆ ਹੈ?
ਲੋਕਾ 12 : 15 (PAV)
ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
ਲੋਕਾ 12 : 16 (PAV)
ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ ਕਿ ਕਿਸੇ ਧਨਵਾਨ ਦਾ ਖੇਤ ਬਹੁਤ ਫਲਿਆ
ਲੋਕਾ 12 : 17 (PAV)
ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਭਈ ਮੈਂ ਕੀ ਕਰਾਂ ਜੋ ਮੇਰੇ ਕੋਈ ਥਾਂ ਨਹੀਂ ਜਿੱਥੇ ਆਪਣੀ ਪੈਦਾਵਾਰ ਨੂੰ ਜਮਾ ਰੱਖਾਂ?
ਲੋਕਾ 12 : 18 (PAV)
ਤਾਂ ਓਸ ਆਖਿਆ, ਮੈਂ ਇਹ ਕਰਾਂਗਾਂ, ਮੈ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਰ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾ ਕਰਾਂਗਾਂ
ਲੋਕਾ 12 : 19 (PAV)
ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਬਹੁਤ ਵਰਿਹਾਂ ਦੇ ਲਈ ਤੇਰੇ ਕੋਲ ਧਨ ਬਾਹਲਾ ਰੱਖਿਆ ਪਿਆ ਹੈ ਸੁਖੀ ਰਹੋ, ਖਾਹ ਪੀ ਅਤੇ ਮੌਜ ਮਾਨ
ਲੋਕਾ 12 : 20 (PAV)
ਪਰ ਪਰਮੇਸ਼ੁਰ ਨੇ ਉਹ ਨੂੰ ਆਖਿਆ, ਹੇ ਨਦਾਨ, ਅੱਜ ਦੀ ਰਾਤ ਤੇਰੀ ਜਾਨ ਤੈਥੋਂ ਮੰਗਣਗੇ, ਫੇਰ ਜਿਹੜੀਆਂ ਚੀਜਾਂ ਤੈਂ ਤਿਆਰ ਕੀਤੀਆਂ ਹਨ ਓਹ ਕਿਹ ਦੀਆਂ ਹੋਣਗੀਆਂ?
ਲੋਕਾ 12 : 21 (PAV)
ਇਹੋ ਜਿਹਾ ਉਹੋ ਹੈ ਜੋ ਆਪਣੇ ਲਈ ਧਨ ਜੋੜਦਾ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈਂ।।
ਲੋਕਾ 12 : 22 (PAV)
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
ਲੋਕਾ 12 : 23 (PAV)
ਕਿਉਂਕਿ ਪ੍ਰਾਣ ਨਾਲ ਭੋਜਣ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਹੈ
ਲੋਕਾ 12 : 24 (PAV)
ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
ਲੋਕਾ 12 : 25 (PAV)
ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
ਲੋਕਾ 12 : 26 (PAV)
ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸੱਕਦੇ ਤਾਂ ਹੋਰਨਾਂ ਗੱਲਾਂ ਲਈ ਕਾਹ ਨੂੰ ਚਿੰਤਾ ਕਰਦੇ ਹੋ?
ਲੋਕਾ 12 : 27 (PAV)
ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ । ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
ਲੋਕਾ 12 : 28 (PAV)
ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
ਲੋਕਾ 12 : 29 (PAV)
ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
ਲੋਕਾ 12 : 30 (PAV)
ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਭਈ ਤੁਹਾਨੂੰ ਇਨ੍ਹਾਂ ਵਸਤਾਂ ਦੀ ਲੋੜ ਹੈ
ਲੋਕਾ 12 : 31 (PAV)
ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
ਲੋਕਾ 12 : 32 (PAV)
ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
ਲੋਕਾ 12 : 33 (PAV)
ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ
ਲੋਕਾ 12 : 34 (PAV)
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।
ਲੋਕਾ 12 : 35 (PAV)
ਤੁਹਾਡੇ ਲੱਕ ਬੰਨ੍ਹੇ ਅਰ ਦੀਵੇ ਬਲਦੇ ਰਹਿਣ
ਲੋਕਾ 12 : 36 (PAV)
ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਨੂੰ ਉਡੀਕਦੇ ਹਨ ਭਈ ਉਹ ਵਿਆਹ ਤੋਂ ਕਦ ਮੁੜ ਆਵੇਗਾ ਤਾਂ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਓਹ ਝੱਟ ਉਸ ਦੇ ਲਈ ਖੋਲ੍ਹਣ
ਲੋਕਾ 12 : 37 (PAV)
ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ
ਲੋਕਾ 12 : 38 (PAV)
ਜੇ ਉਹ ਦੁਪਹਿਰ ਨੂੰ ਯਾ ਤੀਏਂ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਓਹ ਨੌਕਰ ਧੰਨ ਹਨ
ਲੋਕਾ 12 : 39 (PAV)
ਪਰ ਇਹ ਜਾਣੋਂ ਕੇ ਜੇ ਘਰ ਦੇ ਮਾਲਕ ਨੂੰ ਖਬਰ ਹੁੰਦੀ ਜੋ ਚੋਰ ਕਿਸ ਘੜੀ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਲੱਗਣ ਨਾ ਦਿੰਦਾ
ਲੋਕਾ 12 : 40 (PAV)
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
ਲੋਕਾ 12 : 41 (PAV)
ਤਦ ਪਤਰਸ ਨੇ ਕਿਹਾ, ਪ੍ਰਭੁ ਜੀ ਤੂੰ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦਾ ਹੈਂ ਯਾ ਸਾਰਿਆਂ ਨੂੰ ਭੀ?
ਲੋਕਾ 12 : 42 (PAV)
ਪ੍ਰਭੁ ਨੇ ਅੱਗੋਂ ਆਖਿਆ, ਉਹ ਮਾਤਬਰ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਹ ਨੂੰ ਮਾਲਕ ਆਪਣੇ ਨੌਕਰਾਂ ਚਾਕਰਾਂ ਉੱਤੇ ਠਹਿਰਾਵੇ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?
ਲੋਕਾ 12 : 43 (PAV)
ਧੰਨ ਉਹ ਨੌਕਰ ਜਿਹ ਨੂੰ ਉਹ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ
ਲੋਕਾ 12 : 44 (PAV)
ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ
ਲੋਕਾ 12 : 45 (PAV)
ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਭਈ ਮੇਰਾ ਮਾਲਕ ਆਉਣ ਵਿੱਚ ਚਿਰ ਲਾਉਂਦਾ ਹੈ ਅਤੇ ਗੋੱਲੇ ਗੋੱਲੀਆਂ ਨੂੰ ਮਾਰਨ ਅਤੇ ਖਾਣ ਪੀਣ ਅਤੇ ਮਤਵਾਲਾ ਹੋਣ ਲੱਗੇ
ਲੋਕਾ 12 : 46 (PAV)
ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ
ਲੋਕਾ 12 : 47 (PAV)
ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ, ਨਾ ਉਹ ਦੀ ਮਰਜੀ ਮੂਜਬ ਕੰਮ ਕੀਤਾ ਬਹੁਤ ਮਾਰ ਖਾਵੇਗਾ
ਲੋਕਾ 12 : 48 (PAV)
ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।।
ਲੋਕਾ 12 : 49 (PAV)
ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਲੱਗ ਚੁੱਕੀ ਹੋਈ ਹੁੰਦੀ!
ਲੋਕਾ 12 : 50 (PAV)
ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤਿਕੁਰ ਉਹ ਸੰਪੂਰਣ ਨਾ ਹੋਵੇ ਤਦ ਤੀਕੁਰ ਮੈਂ ਕੇਡਾਂ ਔਖਾਂ ਰਹਾਂਗਾਂ!
ਲੋਕਾ 12 : 51 (PAV)
ਕੀ ਤੁਸੀਂ ਸਮਝਦੇ ਹੋ ਭਈਂ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਸਗੋਂ ਜੁਦਾਈ
ਲੋਕਾ 12 : 52 (PAV)
ਕਿਉਂਕਿ ਏਦੋਂ ਅੱਗੇ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋਹੁੰ ਦੇ ਅਰ ਦੋ ਤਿੰਨਾਂ ਦੇ ਵਿਰੁੱਧ
ਲੋਕਾ 12 : 53 (PAV)
ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ ।।
ਲੋਕਾ 12 : 54 (PAV)
ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ
ਲੋਕਾ 12 : 55 (PAV)
ਅਰ ਜਦ ਦੱਖਣ ਦੀ ਵਾਉ ਵਗਦੀ ਹੈ ਤਦ ਆਖਦੇ ਹੋ ਭਈ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ
ਲੋਕਾ 12 : 56 (PAV)
ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
ਲੋਕਾ 12 : 57 (PAV)
ਤੁਸੀਂ ਆਪੇ ਹੀ ਉਸ ਨੂੰ ਜੋ ਠੀਕ ਹੈ ਕਿਉ ਨਹੀਂ ਵਿਚਾਰ ਕਰਦੇ ਹੋ?
ਲੋਕਾ 12 : 58 (PAV)
ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ
ਲੋਕਾ 12 : 59 (PAV)
ਮੈਂ ਤੈਨੂੰ ਆਖਦਾ ਹਾਂ ਭਈ ਤੂੰ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ ਜਿੰਨਾਂ ਚਿਰ ਕੌਡੀ ਕੌਡੀ ਨਾ ਭਰ ਦੇਵੇਂ।।
❮
❯