ਮੱਤੀ 15 : 1 (PAV)
ਤਦ ਫਰੀਸੀਆਂ ਅਰ ਗ੍ਰੰਥੀਆਂ ਨੇ ਯਰੂਸ਼ਲਮ ਤੋਂ ਯਿਸੂ ਦੇ ਕੋਲ ਆਣ ਕੇ ਕਿਹਾ
ਮੱਤੀ 15 : 2 (PAV)
ਤੇਰੇ ਚੇਲੇ ਵੱਡਿਆਂ ਦੀ ਰੀਤ ਨੂੰ ਕਿਉਂ ਉਲੰਘਣ ਕਰਦੇ ਹਨ ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
ਮੱਤੀ 15 : 3 (PAV)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਵੀ ਕਿਉਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਨੂੰ ਉਲੰਘਣ ਕਰਦੇ ਹੋ?
ਮੱਤੀ 15 : 4 (PAV)
ਕਿਉਂ ਜੋ ਪਰਮੇਸ਼ੁਰ ਨੇ ਫ਼ਰਮਾਇਆ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
ਮੱਤੀ 15 : 5 (PAV)
ਪਰ ਤੁਸੀਂ ਆਖਦੇ ਹੋ ਭਈ ਜਿਹੜਾ ਪਿਤਾ ਯਾ ਮਾਤਾ ਨੂੰ ਕਹੇ ਕਿ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਭੇਟ ਹੋ ਗਿਆ, ਉਹ ਆਪਣੇ ਪਿਤਾ ਯਾ ਮਾਤਾ ਦਾ ਆਦਰ ਨਾ ਕਰੇ
ਮੱਤੀ 15 : 6 (PAV)
ਐਉਂ ਤੁਸਾਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਅਕਾਰਥ ਕਰ ਦਿੱਤਾ
ਮੱਤੀ 15 : 7 (PAV)
ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
ਮੱਤੀ 15 : 8 (PAV)
ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
ਮੱਤੀ 15 : 9 (PAV)
ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿਖਿਆ ਦਿੰਦੇ ਹਨ।।
ਮੱਤੀ 15 : 10 (PAV)
ਉਸ ਨੇ ਲੋਕਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ
ਮੱਤੀ 15 : 11 (PAV)
ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ
ਮੱਤੀ 15 : 12 (PAV)
ਤਦ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਆਖਿਆ, ਭਲਾ, ਤੈਨੂੰ ਮਲੂਮ ਹੈ ਜੋ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ?
ਮੱਤੀ 15 : 13 (PAV)
ਉਹ ਨੇ ਉੱਤਰ ਦਿੱਤਾ ਭਈ ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜ੍ਹੋਂ ਪੁਟਿਆ ਜਾਵੇਗਾ
ਮੱਤੀ 15 : 14 (PAV)
ਉਨ੍ਹਾਂ ਨੂੰ ਜਾਣ ਦਿਓ, ਓਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ
ਮੱਤੀ 15 : 15 (PAV)
ਤਦ ਪਤਰਸ ਨੇ ਅੱਗੋਂ ਉਹ ਨੂੰ ਆਖਿਆ ਜੋ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ
ਮੱਤੀ 15 : 16 (PAV)
ਉਹ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
ਮੱਤੀ 15 : 17 (PAV)
ਕੀ ਤੁਸੀਂ ਨਹੀਂ ਸਮਝਦੇ ਭਈ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਢਿੱਡ ਵਿੱਚ ਪੈਂਦਾ ਅਤੇ ਬਾਹਰ ਸੇਦਖ਼ਾਨੇ ਵਿੱਚ ਸੁੱਟਿਆ ਜਾਂਦਾ ਹੈ?
ਮੱਤੀ 15 : 18 (PAV)
ਪਰ ਜਿਹੜੀਆਂ ਗੱਲਾਂ ਮੂੰਹੋਂ ਨਿੱਕਲਦੀਆਂ ਹਨ ਓਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਏਹੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ
ਮੱਤੀ 15 : 19 (PAV)
ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ
ਮੱਤੀ 15 : 20 (PAV)
ਏਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਪਰ ਅਣਧੋਤੇ ਹੱਥਾਂ ਨਾਲ ਰੋਟੀ ਖਾਣੀ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦੀ।।
ਮੱਤੀ 15 : 21 (PAV)
ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ
ਮੱਤੀ 15 : 22 (PAV)
ਅਰ ਵੇਖੋ ਇੱਕ ਕਨਾਨੀ ਤੀਵੀਂ ਉਨ੍ਹਾਂ ਹੱਦਾਂ ਵਿੱਚੋਂ ਨਿੱਕਲ ਕੇ ਹਾਕਾਂ ਮਾਰਦੀ ਬੋਲੀ ਕਿ ਹੇ ਪ੍ਰਭੁ ਦਾਊਦ ਦੇ ਪੁੱਤ੍ਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬਦ ਰੂਹ ਦੇ ਸਾਯੇ ਨਾਲ ਬੁਰਾ ਹਾਲ ਹੈ
ਮੱਤੀ 15 : 23 (PAV)
ਪਰ ਉਹ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ। ਤਦ ਉਹ ਦੇ ਚੇਲਿਆਂ ਨੇ ਕੋਲ ਆਣ ਕੇ ਉਹ ਦੇ ਅੱਗੇ ਅਰਜ ਕੀਤੀ ਭਈ ਉਸ ਨੂੰ ਵਿਦਿਆ ਕਰ ਕਿਉਂ ਜੋ ਉਹ ਸਾਡੇ ਮਗਰ ਡੰਡ ਪਾਉਂਦੀ ਹੈ
ਮੱਤੀ 15 : 24 (PAV)
ਉਹ ਨੇ ਅੱਗੋਂ ਆਖਿਆ, ਮੈਂ ਇਸਰਾਏਲ ਦੇ ਪਰਵਾਰ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨਾ ਹੋਰਨਾਂ ਕੋਲ ਨਹੀਂ ਘੱਲਿਆ ਗਿਆ
ਮੱਤੀ 15 : 25 (PAV)
ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ!
ਮੱਤੀ 15 : 26 (PAV)
ਤਾਂ ਉਹ ਨੇ ਉੱਤਰ ਦਿੱਤਾ ਕਿ ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ
ਮੱਤੀ 15 : 27 (PAV)
ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ
ਮੱਤੀ 15 : 28 (PAV)
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।
ਮੱਤੀ 15 : 29 (PAV)
ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬਹਿ ਗਿਆ
ਮੱਤੀ 15 : 30 (PAV)
ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ
ਮੱਤੀ 15 : 31 (PAV)
ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।
ਮੱਤੀ 15 : 32 (PAV)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ
ਮੱਤੀ 15 : 33 (PAV)
ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
ਮੱਤੀ 15 : 34 (PAV)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਓਹ ਬੋਲੇ, ਸੱਤ ਅਤੇ ਥੋੜ੍ਹੀਆਂ ਨਿੱਕੀਆਂ ਮੱਛੀਆਂ ਹਨ
ਮੱਤੀ 15 : 35 (PAV)
ਤਦ ਉਸ ਨੇ ਭੀੜ ਨੂੰ ਆਖਿਆ ਜੋ ਭੁੰਞੇਂ ਬੈਠ ਜਾਣ
ਮੱਤੀ 15 : 36 (PAV)
ਤਾਂ ਉਸ ਨੇ ਓਹ ਸੱਤ ਰੋਟੀਆਂ ਅਰ ਮੱਛੀਆਂ ਲਈਆਂ ਅਤੇ ਸ਼ੁਕਰ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ
ਮੱਤੀ 15 : 37 (PAV)
ਅਤੇ ਓਹ ਸੱਭੇ ਖਾ ਕੇ ਰੱਜ ਗਏ ਅਰ ਬਚਿਆਂ ਹੋਇਆਂ ਟੁਕੜਿਆਂ ਨਾਲ ਉਨ੍ਹਾਂ ਨੇ ਸੱਤ ਟੋਕਰੇ ਭਰੇ ਹੋਏ ਚੁੱਕ ਲਏ
ਮੱਤੀ 15 : 38 (PAV)
ਅਤੇ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾ ਚਾਰ ਹਜ਼ਾਰ ਮਰਦ ਸਨ
ਮੱਤੀ 15 : 39 (PAV)
ਫੇਰ ਲੋਕਾਂ ਨੂੰ ਵਿਦਿਆ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੀਆਂ ਹੱਦਾਂ ਵਿੱਚ ਆਇਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39

BG:

Opacity:

Color:


Size:


Font: