ਮੱਤੀ 9 : 1 (PAV)
ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਰ ਆਪਣੇ ਨਗਰ ਵਿੱਚ ਆਇਆ
ਮੱਤੀ 9 : 2 (PAV)
ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ
ਮੱਤੀ 9 : 3 (PAV)
ਅਤੇ ਵੇਖੋ ਕਈਆਂ ਗ੍ਰੰਥੀਆਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਕੁਫ਼ਰ ਬਕਦਾ ਹੈ
ਮੱਤੀ 9 : 4 (PAV)
ਤਾਂ ਯਿਸੂ ਨੇ ਉਨ੍ਹਾਂ ਦੀ ਸੋਚ ਵਿਚਾਰ ਮਲੂਮ ਕਰ ਕੇ ਆਖਿਆ, ਤੁਸੀਂ ਕਾਹਨੂੰ ਆਪਣੇ ਮਨ ਵਿੱਚ ਬੁਰੇ ਵਿਚਾਰ ਕਰਦੇ ਹੋ?
ਮੱਤੀ 9 : 5 (PAV)
ਭਲਾ, ਕਿਹੜੀ ਗੱਲ ਸੁਖਾਲੀ ਹੈ, ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?
ਮੱਤੀ 9 : 6 (PAV)
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਤਦ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
ਮੱਤੀ 9 : 7 (PAV)
ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ
ਮੱਤੀ 9 : 8 (PAV)
ਅਤੇ ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਐੱਨਾ ਇਖ਼ਤਿਆਰ ਦਿੱਤਾ।।
ਮੱਤੀ 9 : 9 (PAV)
ਯਿਸੂ ਨੇ ਉੱਥੋਂ ਅੱਗੇ ਵਧ ਕੇ ਮੱਤੀ ਨਾਮੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਰ ਉਹ ਨੂੰ ਕਿਹਾ ਭਈ ਮੇਰੇ ਮਗਰ ਹੋ ਤੁਰ, ਅਤੇ ਉਹ ਉੱਠ ਕੇ ਉਹ ਦੇ ਮਗਰ ਹੋ ਤੁਰਿਆ।।
ਮੱਤੀ 9 : 10 (PAV)
ਤਾਂ ਐਉਂ ਹੋਇਆ ਕਿ ਜਾਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ ਤਾਂ ਵੇਖੋ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਆਣ ਕੇ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ
ਮੱਤੀ 9 : 11 (PAV)
ਅਤੇ ਫ਼ਰੀਸਿਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ਮੱਤੀ 9 : 12 (PAV)
ਪਰ ਉਹ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ
ਮੱਤੀ 9 : 13 (PAV)
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
ਮੱਤੀ 9 : 14 (PAV)
ਤਦ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆਣ ਕੇ ਕਿਹਾ ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ
ਮੱਤੀ 9 : 15 (PAV)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ
ਮੱਤੀ 9 : 16 (PAV)
ਪੁਰਾਣੇ ਕੱਪੜੇ ਨੂੰ ਕੋਰੇ ਦੀ ਟਾਕੀ ਕੋਈ ਨਹੀਂ ਲਾਉਂਦਾ ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਤੋਂ ਕੁਝ ਖਿੱਚ ਲੈਂਦੀ ਹੈ ਅਤੇ ਉਹ ਲੰਗਾਰ ਵਧ ਜਾਂਦਾ ਹੈ
ਮੱਤੀ 9 : 17 (PAV)
ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।
ਮੱਤੀ 9 : 18 (PAV)
ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ
ਮੱਤੀ 9 : 19 (PAV)
ਫੇਰ ਯਿਸੂ ਉੱਠ ਕੇ ਆਪਣੇ ਚੇਲਿਆਂ ਸਣੇ ਉਹ ਦੇ ਮਗਰ ਤੁਰ ਪਿਆ
ਮੱਤੀ 9 : 20 (PAV)
ਅਰ ਵੇਖੋ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਪਿੱਛੋਂ ਦੀ ਆਣ ਕੇ ਉਹ ਦੇ ਕੱਪੜੇ ਦਾ ਪੱਲਾ ਛੋਹਿਆ
ਮੱਤੀ 9 : 21 (PAV)
ਕਿਉਂ ਜੋ ਉਹ ਆਪਣੇ ਜੀ ਵਿੱਚ ਆਖਦੀ ਸੀ ਭਈ ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਛੋਹ ਲਵਾਂ ਤਾਂ ਚੰਗੀ ਹੋ ਜਾਵਾਂਗੀ
ਮੱਤੀ 9 : 22 (PAV)
ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ
ਮੱਤੀ 9 : 23 (PAV)
ਤਾਂ ਯਿਸੂ ਸਰਦਾਰ ਦੇ ਘਰ ਵਿੱਚ ਗਿਆ ਅਤੇ ਬੌਂਸਰੀ ਬਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲਾ ਪਾਉਂਦੀ ਵੇਖ ਕੇ ਆਖਿਆ
ਮੱਤੀ 9 : 24 (PAV)
ਲਾਂਭੇ ਹੋਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਹੈ ਪਰ ਓਹ ਉਸ ਉੱਤੇ ਹੱਸੇ
ਮੱਤੀ 9 : 25 (PAV)
ਜਾਂ ਭੀੜ ਬਾਹਰ ਕੱਢੀ ਗਈ ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠੀ
ਮੱਤੀ 9 : 26 (PAV)
ਅਰ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਖਿੰਡ ਗਈ।।
ਮੱਤੀ 9 : 27 (PAV)
ਜਾਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ ਹੇ ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
ਮੱਤੀ 9 : 28 (PAV)
ਅਰ ਜਾਂ ਉਹ ਘਰ ਵਿੱਚ ਗਿਆ ਤਾਂ ਓਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਨਿਹਚਾ ਹੈ ਜੋ ਮੈਂ ਇਹ ਕੰਮ ਕਰ ਸੱਕਦਾ ਹਾਂ? ਉਨ੍ਹਾਂ ਉਹ ਨੂੰ ਆਖਿਆ, ਹਾਂ ਪ੍ਰਭੁ ਜੀ
ਮੱਤੀ 9 : 29 (PAV)
ਤਦ ਉਹ ਉਨ੍ਹਾਂ ਦੀਆਂ ਅੱਖੀਆਂ ਨੂੰ ਛੋਹ ਕੇ ਬੋਲਿਆ, ਜਿਹੀ ਤੁਹਾਡੀ ਨਿਹਚਾ ਹੈ ਤੁਹਾਡੇ ਲਈ ਤਿਹਾ ਹੀ ਹੋਵੇ
ਮੱਤੀ 9 : 30 (PAV)
ਅਤੇ ਉਨ੍ਹਾਂ ਦੀਆਂ ਅੱਖੀਆਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
ਮੱਤੀ 9 : 31 (PAV)
ਪਰ ਉਨ੍ਹਾਂ ਨੇ ਨਿੱਕਲ ਕੇ ਉਸ ਸਾਰੇ ਦੇਸ ਵਿੱਚ ਉਹ ਦਾ ਜਸ ਖਿੰਡਾਇਆ।।
ਮੱਤੀ 9 : 32 (PAV)
ਫੇਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ ਵੇਖੋ ਇੱਕ ਗੁੰਗੇ ਨੂੰ ਜਿਹ ਨੂੰ ਭੂਤ ਚਿੰਬੜਿਆ ਹੋਇਆ ਸੀ ਉਹ ਦੇ ਕੋਲ ਲਿਆਏ
ਮੱਤੀ 9 : 33 (PAV)
ਅਤੇ ਜਦ ਭੂਤ ਕੱਢਿਆ ਗਿਆ ਤਦ ਗੁੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਭਈ ਇਸਰਾਏਲ ਵਿੱਚ ਇਸ ਪਰਕਾਰ ਕਦੀ ਨਹੀਂ ਵੇਖਿਆ!
ਮੱਤੀ 9 : 34 (PAV)
ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।।
ਮੱਤੀ 9 : 35 (PAV)
ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
ਮੱਤੀ 9 : 36 (PAV)
ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ
ਮੱਤੀ 9 : 37 (PAV)
ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਖੇਤੀ ਪੱਕੀ ਹੋਈ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ
ਮੱਤੀ 9 : 38 (PAV)
ਇਸ ਲਈ ਤੁਸੀਂ ਖੇਤੀ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਖੇਤੀ ਵੱਢਣ ਨੂੰ ਵਾਢੇ ਘੱਲ ਦੇਵੇ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38

BG:

Opacity:

Color:


Size:


Font: