ਗਿਣਤੀ 1 : 1 (PAV)
ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ
ਗਿਣਤੀ 1 : 2 (PAV)
ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ, ਸਿਰਾਂ ਪਰਤੀ ਸਾਰੇ ਨਰਾਂ ਦੇ ਨਾਮਾਂ ਦੀ ਗਿਣਤੀ ਕਰ
ਗਿਣਤੀ 1 : 3 (PAV)
ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲ ਵਿੱਚੋਂ ਜੁੱਧ ਲਈ ਨਿੱਕਲਦੇ ਹਨ ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕਰੋ
ਗਿਣਤੀ 1 : 4 (PAV)
ਅਤੇ ਤੁਹਾਡੇ ਨਾਲ ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪਿਤ੍ਰਾਂ ਦੇ ਘਰਾਣੇ ਵਿੱਚ ਮੁਖਿਆ ਹੈ
ਗਿਣਤੀ 1 : 5 (PAV)
ਅਰ ਉਨ੍ਹਾਂ ਮਨੁੱਖਾਂ ਦੇ ਨਾਉਂ ਜਿਹੜੇ ਤੁਹਾਡੇ ਨਾਲ ਖੜੇ ਹੋਣਗੇ ਏਹ ਹਨ, ਰਊਬੇਨ ਲਈ ਸ਼ਦੇਉਰ ਦਾ ਪੁੱਤ੍ਰ ਅਲੀਸੂਰ
ਗਿਣਤੀ 1 : 6 (PAV)
ਸ਼ਿਮਓਨ ਲਈ ਸ਼ੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ
ਗਿਣਤੀ 1 : 7 (PAV)
ਯਹੂਦਾਹ ਲਈ ਅੰਮੀਨਦਾਬ ਦਾ ਪੁੱਤ੍ਰ ਨਹਸ਼ੋਨ
ਗਿਣਤੀ 1 : 8 (PAV)
ਯਿੱਸਾਕਾਰ ਲਈ ਸੂਆਰ ਦਾ ਪੁੱਤ੍ਰ ਨਥਾਨੀਏਲ
ਗਿਣਤੀ 1 : 9 (PAV)
ਜ਼ਬੂਲੁਨ ਲਈ ਹੇਲੋਨ ਦਾ ਪੁੱਤ੍ਰ ਅਲੀਆਬ
ਗਿਣਤੀ 1 : 10 (PAV)
ਯੂਸੁਫ਼ ਦੇ ਪੁੱਤ੍ਰਾਂ ਵਿੱਚੋਂ ਅਫ਼ਰਾਇਮ ਲਈ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤ੍ਰ ਗਮਲੀਏਲ
ਗਿਣਤੀ 1 : 11 (PAV)
ਬਿਨਯਾਮੀਨ ਲਈ ਗਿਦਓਨੀ ਦਾ ਪੁੱਤ੍ਰ ਅਬੀਦਾਨ
ਗਿਣਤੀ 1 : 12 (PAV)
ਦਾਨ ਲਈ ਅੰਮੀਸ਼ਦਾਈ ਦਾ ਪੁੱਤ੍ਰ ਅਹੀਅਜ਼ਰ
ਗਿਣਤੀ 1 : 13 (PAV)
ਆਸ਼ੇਰ ਲਈ ਆਕਰਾਨ ਦਾ ਪੁੱਤ੍ਰ ਪਗੀਏਲ
ਗਿਣਤੀ 1 : 14 (PAV)
ਗਾਦ ਲਈ ਦਊਏਲ ਦਾ ਪੁੱਤ੍ਰ ਅਲਯਾਸਾਫ਼
ਗਿਣਤੀ 1 : 15 (PAV)
ਨਫ਼ਤਾਲੀ ਲਈ ਏਨਾਨ ਦਾ ਪੁੱਤ੍ਰ ਅਹੀਰਾ
ਗਿਣਤੀ 1 : 16 (PAV)
ਏਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਵਿੱਚ ਪਰਧਾਨ ਸਨ ਅਤੇ ਏਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਸਰਦਾਰ ਸਨ
ਗਿਣਤੀ 1 : 17 (PAV)
ਮੂਸਾ ਅਰ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਲਿਆ ਜਿੰਨ੍ਹਾਂ ਦੇ ਨਾਮਾਂ ਦਾ ਨਿਗਮਾ ਕੀਤਾ ਗਿਆ ਹੈ
ਗਿਣਤੀ 1 : 18 (PAV)
ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 19 (PAV)
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਉਸ ਨੇ ਸੀਨਈ ਦੀ ਉਜੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।।
ਗਿਣਤੀ 1 : 20 (PAV)
ਇਸਰਾਏਲ ਦੇ ਪਲੋਠੇ ਰਊਬੇਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 21 (PAV)
ਅਤੇ ਰਊਬੇਨ ਦੇ ਗੋਤ ਦੇ ਗਿਣੇ ਹੋਏ ਛਤਾਲੀ ਹਜ਼ਾਰ ਪੰਜ ਸੌ ਸਨ।।
ਗਿਣਤੀ 1 : 22 (PAV)
ਸ਼ਿਮਓਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 23 (PAV)
ਅਤੇ ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਉਣਾਹਟ ਹਜ਼ਾਰ ਤਿੰਨ ਸੌ ਸਨ।।
ਗਿਣਤੀ 1 : 24 (PAV)
ਗਾਦ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 25 (PAV)
ਅਤੇ ਗਾਦ ਦੇ ਗੋਤ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।।
ਗਿਣਤੀ 1 : 26 (PAV)
ਯਹੂਦਾਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 27 (PAV)
ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਚੁਹੱਤਰ ਹਜ਼ਾਰ ਛੇ ਸੌ ਸਨ।।
ਗਿਣਤੀ 1 : 28 (PAV)
ਯਿੱਸਾਕਾਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 29 (PAV)
ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ।।
ਗਿਣਤੀ 1 : 30 (PAV)
ਜ਼ਬੂਲੁਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 31 (PAV)
ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ।।
ਗਿਣਤੀ 1 : 32 (PAV)
ਯੂਸੁਫ ਦੇ ਪੁੱਤ੍ਰ ਅਫ਼ਰਾਈਮ ਦੇ ਪੁੱਤ੍ਰਾਂ ਦੀ ਵੰਸਾਉਲੀਆਂ ਆਪਣੀ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 33 (PAV)
ਅਤੇ ਅਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲੀ ਹਜ਼ਾਰ ਪੰਜ ਸੌ ਸਨ।।
ਗਿਣਤੀ 1 : 34 (PAV)
ਮਨੱਸ਼ਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 35 (PAV)
ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਬੱਤੀ ਹਜ਼ਾਰ ਦੋ ਸੌ ਸਨ।।
ਗਿਣਤੀ 1 : 36 (PAV)
ਬਿਨਯਾਮੀਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 37 (PAV)
ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੈਂਤੀ ਹਜ਼ਾਰ ਚਾਰ ਸੌ ਸਨ।।
ਗਿਣਤੀ 1 : 38 (PAV)
ਦਾਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 39 (PAV)
ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਬਾਹਟ ਹਜ਼ਾਰ ਸੱਤ ਸੌ ਸਨ।।
ਗਿਣਤੀ 1 : 40 (PAV)
ਆਸ਼ੇਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 41 (PAV)
ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਇੱਕਤਾਲੀ ਹਜ਼ਾਰ ਪੰਜ ਸੌ ਸਨ।।
ਗਿਣਤੀ 1 : 42 (PAV)
ਨਫ਼ਤਾਲੀ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
ਗਿਣਤੀ 1 : 43 (PAV)
ਅਤੇ ਨਫਤਾਲੀ ਦੇ ਗਿਣੇ ਗੋਤ ਦੇ ਹੋਏ ਤਰਵੰਜਾ ਹਜ਼ਾਰ ਚਾਰ ਸੌ ਸਨ।।
ਗਿਣਤੀ 1 : 44 (PAV)
ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ
ਗਿਣਤੀ 1 : 45 (PAV)
ਸੋ ਓਹ ਸਾਰੇ ਜਿਹੜੇ ਇਸਰਾਲੀਆਂ ਵਿੱਚੋਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਜੁੱਧ ਲਈ ਨਿੱਕਲਦੇ ਸਨ
ਗਿਣਤੀ 1 : 46 (PAV)
ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।।
ਗਿਣਤੀ 1 : 47 (PAV)
ਪਰ ਲੇਵੀ ਆਪਣੇ ਪਿਉ ਦਾਦਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ
ਗਿਣਤੀ 1 : 48 (PAV)
ਯਹੋਵਾਹ ਮੂਸਾ ਨੂੰ ਬੋਲਿਆਂ
ਗਿਣਤੀ 1 : 49 (PAV)
ਕਿ ਨਿਰਾ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ
ਗਿਣਤੀ 1 : 50 (PAV)
ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਹਰੇ ਉੱਤੇ, ਉਸ ਦੇ ਸਾਰੇ ਸਾਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਮੁਕੱਰਰ ਕਰੀਂ। ਓਹ ਡੇਹਰੇ ਨੂੰ ਅਤੇ ਉਸ ਦੇ ਸਾਰੇ ਸਾਮਾਨ ਨੂੰ ਚੁੱਕਣ ਅਤੇ ਓਹ ਉਸ ਦੀ ਸੇਵਾ ਕਰਨ ਅਰ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ
ਗਿਣਤੀ 1 : 51 (PAV)
ਜਦ ਡੇਹਰੇ ਦਾ ਕੂਚ ਹੋਵੇ ਤਾਂ ਲੇਵੀ ਉਸ ਨੂੰ ਲਾਹੁਣ ਅਰ ਜਦ ਡੇਹਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜਾ ਕਰਨ ਪਰ ਓਪਰਾ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ
ਗਿਣਤੀ 1 : 52 (PAV)
ਇਸਰਾਏਲੀ ਆਪਣੇ ਤੰਬੂ ਇਉਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ
ਗਿਣਤੀ 1 : 53 (PAV)
ਪਰ ਲੇਵੀ ਸਾਖੀ ਦੇ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਹਰੇ ਦੀ ਰਾਖੀ ਕਰਨ
ਗਿਣਤੀ 1 : 54 (PAV)
ਇਸਰਾਏਲੀਆਂ ਨੇ ਇਉਂ ਹੀ ਕੀਤਾ। ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54

BG:

Opacity:

Color:


Size:


Font: