ਫ਼ਿਲਿੱਪੀਆਂ 2 : 1 (PAV)
ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ
ਫ਼ਿਲਿੱਪੀਆਂ 2 : 2 (PAV)
ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਭਈ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਚਿੱਤ, ਇੱਕ ਮਤ ਹੋਵੋ
ਫ਼ਿਲਿੱਪੀਆਂ 2 : 3 (PAV)
ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ
ਫ਼ਿਲਿੱਪੀਆਂ 2 : 4 (PAV)
ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ
ਫ਼ਿਲਿੱਪੀਆਂ 2 : 5 (PAV)
ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ
ਫ਼ਿਲਿੱਪੀਆਂ 2 : 6 (PAV)
ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ
ਫ਼ਿਲਿੱਪੀਆਂ 2 : 7 (PAV)
ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ
ਫ਼ਿਲਿੱਪੀਆਂ 2 : 8 (PAV)
ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ
ਫ਼ਿਲਿੱਪੀਆਂ 2 : 9 (PAV)
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ
ਫ਼ਿਲਿੱਪੀਆਂ 2 : 10 (PAV)
ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ
ਫ਼ਿਲਿੱਪੀਆਂ 2 : 11 (PAV)
ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ! ।।
ਫ਼ਿਲਿੱਪੀਆਂ 2 : 12 (PAV)
ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ
ਫ਼ਿਲਿੱਪੀਆਂ 2 : 13 (PAV)
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ
ਫ਼ਿਲਿੱਪੀਆਂ 2 : 14 (PAV)
ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ
ਫ਼ਿਲਿੱਪੀਆਂ 2 : 15 (PAV)
ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ
ਫ਼ਿਲਿੱਪੀਆਂ 2 : 16 (PAV)
ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ
ਫ਼ਿਲਿੱਪੀਆਂ 2 : 17 (PAV)
ਪਰ ਭਾਵੇਂ ਮੈਂ ਤੁਹਾਡੀ ਨਿਹਚਾ ਦੇ ਬਲੀਦਾਨ ਅਤੇ ਸੇਵਕਾਈ ਉੱਤੇ ਵਹਾਇਆ ਜਾਂਦਾ ਹਾਂ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਨੂੰ ਸਭਨਾਂ ਨੂੰ ਵਧਾਈਆਂ ਦਿੰਦਾ ਹਾਂ
ਫ਼ਿਲਿੱਪੀਆਂ 2 : 18 (PAV)
ਇਸੇ ਤਰਾਂ ਤੁਸੀਂ ਭੀ ਅਨੰਦ ਕਰੋ ਅਤੇ ਮੈਨੂੰ ਵਧਾਈਆਂ ਦਿਓ।।
ਫ਼ਿਲਿੱਪੀਆਂ 2 : 19 (PAV)
ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ
ਫ਼ਿਲਿੱਪੀਆਂ 2 : 20 (PAV)
ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ
ਫ਼ਿਲਿੱਪੀਆਂ 2 : 21 (PAV)
ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ
ਫ਼ਿਲਿੱਪੀਆਂ 2 : 22 (PAV)
ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤ੍ਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਇੰਜੀਲੀ ਸੇਵਾ ਕੀਤੀ
ਫ਼ਿਲਿੱਪੀਆਂ 2 : 23 (PAV)
ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ
ਫ਼ਿਲਿੱਪੀਆਂ 2 : 24 (PAV)
ਪਰ ਮੈਨੂੰ ਪ੍ਰਭੁ ਉੱਤੇ ਪਰਤੀਤ ਹੈ ਜੋ ਆਪ ਹੀ ਛੇਤੀ ਆਵਾਂਗਾ
ਫ਼ਿਲਿੱਪੀਆਂ 2 : 25 (PAV)
ਪਰ ਇਪਾਫ਼ਰਦੀਤੁਸ ਜੋ ਮੇਰਾ ਭਰਾ ਅਤੇ ਮੇਰੇ ਨਾਲ ਦਾ ਕੰਮ ਕਰਨ ਵਾਲਾ ਅਤੇ ਮੇਰੇ ਨਾਲ ਹੀ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜਰੂਰੀ ਜਾਣਿਆ
ਫ਼ਿਲਿੱਪੀਆਂ 2 : 26 (PAV)
ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
ਫ਼ਿਲਿੱਪੀਆਂ 2 : 27 (PAV)
ਅਤੇ ਉਹ ਤਾਂ ਸੱਚੀ ਮੁੱਚੀਂ ਮਾਂਦਾ ਸੀ ਸਗੋਂ ਮਰਨਾਊ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਨਿਰੇ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸ਼ੋਕ ਤੋਂ ਸ਼ੋਕ ਪਵੇ
ਫ਼ਿਲਿੱਪੀਆਂ 2 : 28 (PAV)
ਇਸ ਲਈ ਮੈਂ ਹੋਰ ਵੀ ਜਤਨ ਕਰ ਕੇ ਉਹ ਨੂੰ ਘੱਲਿਆ ਭਈ ਤੁਸੀਂ ਉਹ ਨੂੰ ਫੇਰ ਕੇ ਅਨੰਦ ਹੋਵੋ ਅਤੇ ਮੇਰਾ ਵੀ ਸ਼ੋਕ ਘੱਟ ਜਾਵੇ
ਫ਼ਿਲਿੱਪੀਆਂ 2 : 29 (PAV)
ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ
ਫ਼ਿਲਿੱਪੀਆਂ 2 : 30 (PAV)
ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30

BG:

Opacity:

Color:


Size:


Font: