ਫ਼ਿਲਿੱਪੀਆਂ 4 : 1 (PAV)
ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।।
ਫ਼ਿਲਿੱਪੀਆਂ 4 : 2 (PAV)
ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ
ਫ਼ਿਲਿੱਪੀਆਂ 4 : 3 (PAV)
ਹਾਂ ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।।
ਫ਼ਿਲਿੱਪੀਆਂ 4 : 4 (PAV)
ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ
ਫ਼ਿਲਿੱਪੀਆਂ 4 : 5 (PAV)
ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ
ਫ਼ਿਲਿੱਪੀਆਂ 4 : 6 (PAV)
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ
ਫ਼ਿਲਿੱਪੀਆਂ 4 : 7 (PAV)
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।
ਫ਼ਿਲਿੱਪੀਆਂ 4 : 8 (PAV)
ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ
ਫ਼ਿਲਿੱਪੀਆਂ 4 : 9 (PAV)
ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।।
ਫ਼ਿਲਿੱਪੀਆਂ 4 : 10 (PAV)
ਪਰ ਮੈਂ ਪ੍ਰਭੁ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸਾਂ ਮੁੜ ਮੇਰੀ ਚਿੰਤਾ ਕੀਤੀ। ਤੁਸਾਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਵੇਲਾ ਹੱਥ ਨਾ ਲੱਗਾ
ਫ਼ਿਲਿੱਪੀਆਂ 4 : 11 (PAV)
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ
ਫ਼ਿਲਿੱਪੀਆਂ 4 : 12 (PAV)
ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ
ਫ਼ਿਲਿੱਪੀਆਂ 4 : 13 (PAV)
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ
ਫ਼ਿਲਿੱਪੀਆਂ 4 : 14 (PAV)
ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ
ਫ਼ਿਲਿੱਪੀਆਂ 4 : 15 (PAV)
ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ
ਫ਼ਿਲਿੱਪੀਆਂ 4 : 16 (PAV)
ਕਿਉਂ ਜੋ ਥਸੱਲੁਨੀਕੇ ਵਿੱਚ ਭੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇਕੇਰਾਂ ਨਹੀਂ ਸਗੋਂ ਕਈ ਵੇਰਾਂ ਕੁਝ ਘੱਲ ਦਿੱਤਾ
ਫ਼ਿਲਿੱਪੀਆਂ 4 : 17 (PAV)
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ
ਫ਼ਿਲਿੱਪੀਆਂ 4 : 18 (PAV)
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ
ਫ਼ਿਲਿੱਪੀਆਂ 4 : 19 (PAV)
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ
ਫ਼ਿਲਿੱਪੀਆਂ 4 : 20 (PAV)
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।।
ਫ਼ਿਲਿੱਪੀਆਂ 4 : 21 (PAV)
ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ
ਫ਼ਿਲਿੱਪੀਆਂ 4 : 22 (PAV)
ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।।
ਫ਼ਿਲਿੱਪੀਆਂ 4 : 23 (PAV)
ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।।

1 2 3 4 5 6 7 8 9 10 11 12 13 14 15 16 17 18 19 20 21 22 23