ਅਮਸਾਲ 1 : 1 (PAV)
ਦਾਊਦ ਦੇ ਪੁੱਤ੍ਰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਦੀਆਂ ਕਹਾਉਤਾਂ, -
ਅਮਸਾਲ 1 : 2 (PAV)
ਬੁੱਧ ਤੇ ਸਿੱਖਿਆ ਜਾਣਨ ਲਈ, ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
ਅਮਸਾਲ 1 : 3 (PAV)
ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਉਂ, ਤੇ ਇਨਸਾਫ਼ ਵੀ,
ਅਮਸਾਲ 1 : 4 (PAV)
ਭੋਲਿਆਂ ਨੂੰ ਸਿਆਣਪ, ਅਤੇ ਜੁਆਨਾਂ ਨੂੰ ਗਿਆਨ ਤੇ ਮੱਤ ਦੇਣ ਲਈ,
ਅਮਸਾਲ 1 : 5 (PAV)
ਭਈ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
ਅਮਸਾਲ 1 : 6 (PAV)
ਭਈ ਓਹ ਕਹਾਉਤਾਂ ਤੇ ਦ੍ਰਿਸ਼ਟਾਂਤਾ, ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।।
ਅਮਸਾਲ 1 : 7 (PAV)
ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ।
ਅਮਸਾਲ 1 : 8 (PAV)
ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਉ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਤਾਲੀਮ ਨੂੰ ਨਾ ਛੱਡੀਂ,
ਅਮਸਾਲ 1 : 9 (PAV)
ਕਿਉਂ ਜੋ ਓਹ ਤੇਰੇ ਸਿਰ ਲਈ ਸਿੰਗਾਰਨ ਵਾਲਾ ਸਿਹਰਾ, ਅਤੇ ਤੇਰੇ ਗਲ ਦੇ ਲਈ ਕੈਂਠਾਂ ਹੋਣਗੀਆਂ।
ਅਮਸਾਲ 1 : 10 (PAV)
ਹੇ ਮੇਰੇ ਪੁੱਤ੍ਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਨਾ ਮੰਨੀ।
ਅਮਸਾਲ 1 : 11 (PAV)
ਜੇ ਓਹ ਆਖਣ ਭਈ ਸਾਡੇ ਨਾਲ ਚੱਲ, ਅਸੀਂ ਖੂਨ ਕਰਨ ਨੂੰ ਦਾਉ ਲਾਈਏ, ਆਪਾਂ ਨਹੱਕ ਬਿਦੋਸ਼ਾਂ ਦੀ ਘਾਤ ਵਿੱਚ ਲੁਕ ਕੇ ਬੈਠੀਏ,
ਅਮਸਾਲ 1 : 12 (PAV)
ਅਸੀਂ ਓਹਨਾਂ ਨੂੰ ਪਤਾਲ ਵਾਂਙੁ ਜੀਉਂਦਾ ਈ ਭੱਛ ਲਈਏ, ਅਤੇ ਸਾਬਤਾ, ਓਹਨਾਂ ਵਾਂਙੁ ਜੋ ਟੋਏ ਵਿੱਚ ਉਤਰਦੇ ਹਨ!
ਅਮਸਾਲ 1 : 13 (PAV)
ਸਾਨੂੰ ਸਭ ਪਰਕਾਰ ਦੇ ਅਣਮੁੱਲ ਪਦਾਰਥ ਮਿਲਨਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
ਅਮਸਾਲ 1 : 14 (PAV)
ਸਾਡੇ ਵਿੱਚ ਹੀ ਆਪਣਾ ਗੁਣਾ ਪਾ ਲੈ, ਸਾਡੀ ਸਭਨਾਂ ਦੀ ਇੱਕੋ ਥੈਲੀ ਹੋਊ।
ਅਮਸਾਲ 1 : 15 (PAV)
ਹੇ ਮੇਰੇ ਪੁੱਤ੍ਰ, ਤੂੰ ਉਨ੍ਹਾਂ ਦੇ ਸੰਗ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕੀਂ,
ਅਮਸਾਲ 1 : 16 (PAV)
ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਵੱਲ ਨੱਠਦੇ, ਅਤੇ ਖ਼ੂਨ ਕਰਨ ਨੂੰ ਫੁਰਤੀ ਕਰਦੇ ਹਨ!
ਅਮਸਾਲ 1 : 17 (PAV)
ਕਿਸੇ ਪੰਛੀ ਦੇ ਵੇਖਦਿਆਂ ਜਾਲ ਵਿਛਾਉਣਾ ਵਿਅਰਥ ਹੈ।
ਅਮਸਾਲ 1 : 18 (PAV)
ਓਹ ਆਪਣਾ ਹੀ ਖ਼ੂਨ ਕਰਨ ਲਈ ਦਾਉ ਲਾਉਂਦੇ ਹਨ, ਓਹ ਆਪਣੀਆਂ ਹੀ ਜਾਨਾਂ ਦੇ ਲਈ ਲੁਕ ਕੇ ਘਾਤ ਵਿੱਚ ਬੈਠਦੇ ਹਨ।
ਅਮਸਾਲ 1 : 19 (PAV)
ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਜਾਂਦਾ ਹੈ।।
ਅਮਸਾਲ 1 : 20 (PAV)
ਬੁੱਧ ਗਲੀਆਂ ਵਿੱਚ ਉੱਚੀ ਦੇ ਕੇ ਬੋਲਦੀ ਹੈ, ਉਹ ਚੌਕਾਂ ਵਿੱਚ ਹਾਕਾਂ ਮਾਰਦੀ ਹੈ।
ਅਮਸਾਲ 1 : 21 (PAV)
ਉਹ ਬਜ਼ਾਰਾਂ ਦਿਆਂ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰਾਂ ਵਿੱਚ ਏਹ ਗੱਲਾਂ ਕਰਦੀ ਹੈ, -
ਅਮਸਾਲ 1 : 22 (PAV)
ਹੇ ਭੋਲਿਓ, ਤੁਸੀਂ ਕਦੋਂ ਤਾਈ ਭੋਲੇਪਣ ਨਾਲ ਪ੍ਰੀਤ ਪਾਲੋਗੇॽ ਅਤੇ ਮਖੌਲੀਏ ਆਪਣੇ ਮਖੌਲਾਂ ਤੋਂ ਪਰਸੰਨ ਹੋਣਗੇ, ਅਤੇ ਮੂਰਖ ਗਿਆਨ ਨਾਲ ਵੈਰ ਰੱਖਣਗੇॽ
ਅਮਸਾਲ 1 : 23 (PAV)
ਮੇਰੀ ਤਾੜ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
ਅਮਸਾਲ 1 : 24 (PAV)
ਮੈਂ ਤਾਂ ਆਵਾਜ਼ ਮਾਰੀ ਪਰ ਤੁਸਾਂ ਆਖਾ ਨਾ ਮੰਨਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
ਅਮਸਾਲ 1 : 25 (PAV)
ਸਗੋਂ ਤੁਸਾਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
ਅਮਸਾਲ 1 : 26 (PAV)
ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ, ਅਤੇ ਜਦ ਤੁਹਾਡੇ ਉੱਤੇ ਭੈ ਆ ਪਵੇਗਾ ਤਾਂ ਮੈਂ ਠੱਠਾ ਮਾਰਾਂਗੀ,
ਅਮਸਾਲ 1 : 27 (PAV)
ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
ਅਮਸਾਲ 1 : 28 (PAV)
ਉਸ ਵੇਲੇ ਓਹ ਮੇਰੀਆਂ ਦੁਹਾਈਆਂ ਦੇਣਗੇ ਪਰ ਮੈਂ ਉੱਤਰ ਨਾ ਦੇਵਾਂਗੀ, ਓਹ ਮਨੋਂ ਲਾ ਕੇ ਮੈਨੂੰ ਭਾਲਣਗੇ ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
ਅਮਸਾਲ 1 : 29 (PAV)
ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ, ਅਤੇ ਯਹੋਵਾਹ ਦਾ ਭੈ ਪਸੰਦ ਨਾ ਕੀਤਾ,
ਅਮਸਾਲ 1 : 30 (PAV)
ਉਨ੍ਹਾਂ ਮੇਰੀ ਮੱਤ ਦੀ ਕੁਝ ਲੋੜ ਨਾ ਰੱਖੀ, ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
ਅਮਸਾਲ 1 : 31 (PAV)
ਏਸ ਲਈ ਓਹ ਆਪਣੀ ਕਰਨੀ ਦਾ ਫਲ ਭੋਗਣਗੇ, ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
ਅਮਸਾਲ 1 : 32 (PAV)
ਕਿਉਂ ਜੋ ਭੋਲੇ ਫਿਰ ਜਾਣ ਕਰਕੇ ਮਾਰੇ ਜਾਣਗੇ, ਅਤੇ ਮੂਰਖਾਂ ਦੀ ਲਾਪਰਵਾਹੀ ਓਹਨਾਂ ਦਾ ਨਾਸ ਕਰੇਗੀ।
ਅਮਸਾਲ 1 : 33 (PAV)
ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33

BG:

Opacity:

Color:


Size:


Font: