ਅਮਸਾਲ 13 : 1 (PAV)
ਬੁੱਧਵਾਨ ਪੁੱਤ੍ਰ ਤਾਂ ਆਪਣੇ ਪਿਉ ਦੀ ਸਿੱਖਿਆ ਸੁਣਦਾ ਹੈ, ਪਰ ਮਖੌਲੀਆਂ ਤਾੜ ਨੂੰ ਨਹੀਂ ਸੁਣਦਾ।
ਅਮਸਾਲ 13 : 2 (PAV)
ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ, ਪਰੰਤੂ ਛਲੀਏ ਦੀ ਜਾਨ ਜ਼ੁਲਮ ਨੂੰ ਖਾਵੇਗੀ।
ਅਮਸਾਲ 13 : 3 (PAV)
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ। ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ।
ਅਮਸਾਲ 13 : 4 (PAV)
ਘੌਲੀਏ ਦਾ ਜੀ ਤਾਂ ਲੋਚਦਾ ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਮੋਟੀ ਹੋ ਜਾਵੇਗੀ।
ਅਮਸਾਲ 13 : 5 (PAV)
ਧਰਮੀ ਨੂੰ ਝੂਠ ਤੋਂ ਸੂਗ ਆਉਂਦੀ ਹੈ, ਪਰ ਦੁਸ਼ਟ ਸ਼ਰਮ ਅਤੇ ਖੱਜਲਪੁਣੇ ਤੇ ਚੱਲਦਾ ਹੈ।
ਅਮਸਾਲ 13 : 6 (PAV)
ਜਿਹੜਾ ਸਿੱਧੀ ਚਾਲ ਚੱਲਦਾ ਹੈ ਧਰਮ ਉਹ ਦੀ ਰੱਛਿਆ ਕਰਦਾ ਹੈ, ਪਰ ਦੁਸ਼ਟਪੁਣਾ ਪਾਪੀ ਨੂੰ ਉਲਟਾ ਦਿੰਦਾ ਹੈ।
ਅਮਸਾਲ 13 : 7 (PAV)
ਕੋਈ ਤਾਂ ਧਨੀ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਕੱਖ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
ਅਮਸਾਲ 13 : 8 (PAV)
ਮਨੁੱਖ ਦੀ ਜਾਨ ਦੀ ਚੱਟੀ ਉਹ ਦਾ ਧਨ ਹੈ, ਪਰ ਨਿਰਧਨ ਧਮਕੀ ਨੂੰ ਸੁਣਦਾ ਹੀ ਨਹੀਂ।
ਅਮਸਾਲ 13 : 9 (PAV)
ਧਰਮੀ ਦੀ ਜੋਤ ਮੌਜ ਮਾਰਦੀ, ਪਰ ਦੁਸ਼ਟਾਂ ਦੀ ਦੀਵਾ ਬੁਝਾਇਆ ਜਾਵੇਗਾ।।
ਅਮਸਾਲ 13 : 10 (PAV)
ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਓਹਨਾਂ ਨਾਲ ਬੁੱਧ ਹੈ।
ਅਮਸਾਲ 13 : 11 (PAV)
ਐਵੇਂ ਕਿਵੇਂ ਦਾ ਧਨ ਘਟ ਜਾਵੇਗ, ਪਰ ਮਿਹਨਤ ਦਾ ਧਨ ਵਧ ਜਾਵੇਗਾ।
ਅਮਸਾਲ 13 : 12 (PAV)
ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ।
ਅਮਸਾਲ 13 : 13 (PAV)
ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
ਅਮਸਾਲ 13 : 14 (PAV)
ਬੁੱਧਵਾਨ ਦੀ ਤਾਲੀਮ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰਹਿਣ ਵਾਲੀ ਹੈ।
ਅਮਸਾਲ 13 : 15 (PAV)
ਸੁੱਧ ਬੁੱਧ ਦੇ ਕਾਰਨ ਮੰਨਤਾ ਹੁੰਦੀ ਹੈ, ਪਰ ਛਲੀਆਂ ਦਾ ਰਾਹ ਬਿਖੜਾ ਹੁੰਦਾ ਹੈ।
ਅਮਸਾਲ 13 : 16 (PAV)
ਹਰ ਸਿਆਣਾ ਪੁਰਸ਼ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
ਅਮਸਾਲ 13 : 17 (PAV)
ਦੁਸ਼ਟ ਹਰਕਾਰਾ ਬਿਪਤਾ ਵਿੱਚ ਡੇਗ ਦਿੰਦਾ ਹੈ, ਪਰ ਮਾਤਬਰ ਏਲਚੀ ਚੰਗਾ ਕਰਦਾ ਹੈ।
ਅਮਸਾਲ 13 : 18 (PAV)
ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜ ਵੱਲ ਚਿੱਤ ਲਾਉਂਦਾ ਹੈ ਉਹ ਦਾ ਆਦਰ ਹੋਵੇਗਾ।
ਅਮਸਾਲ 13 : 19 (PAV)
ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖਾਂ ਨੂੰ ਬੁਰਾ ਲੱਗਦਾ ਹੈ।
ਅਮਸਾਲ 13 : 20 (PAV)
ਬੁੱਧਵਾਨਾਂ ਦਾ ਸੰਗੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀ ਨੂੰ ਦੁਖ ਹੋਵੇਗਾ।
ਅਮਸਾਲ 13 : 21 (PAV)
ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
ਅਮਸਾਲ 13 : 22 (PAV)
ਭਲਾ ਪੁਰਸ਼ ਆਪਣੇ ਪੋਤਰਿਆਂ ਲਈ ਵੀ ਮੀਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧਨ ਧਰਮੀ ਲਈ ਜੋੜੀਦਾ ਹੈ।
ਅਮਸਾਲ 13 : 23 (PAV)
ਨਿਰਧਨ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜੇਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
ਅਮਸਾਲ 13 : 24 (PAV)
ਜਿਹੜਾ ਪੁੱਤ੍ਰ ਉੱਤੇ ਛੂਛਕ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
ਅਮਸਾਲ 13 : 25 (PAV)
ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25

BG:

Opacity:

Color:


Size:


Font: