ਅਮਸਾਲ 14 : 1 (PAV)
ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ।
ਅਮਸਾਲ 14 : 2 (PAV)
ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ।
ਅਮਸਾਲ 14 : 3 (PAV)
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ।
ਅਮਸਾਲ 14 : 4 (PAV)
ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ।
ਅਮਸਾਲ 14 : 5 (PAV)
ਮਾਤਬਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
ਅਮਸਾਲ 14 : 6 (PAV)
ਮਖੌਲੀਆਂ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
ਅਮਸਾਲ 14 : 7 (PAV)
ਮੂਰਖ ਤੋਂ ਲਾਂਭੇ ਹੋ ਜਾਹ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
ਅਮਸਾਲ 14 : 8 (PAV)
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖਾਂ ਦੀ ਮੂਰਖਤਾਈ ਛਲ ਹੀ ਹੈ।
ਅਮਸਾਲ 14 : 9 (PAV)
ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
ਅਮਸਾਲ 14 : 10 (PAV)
ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ।
ਅਮਸਾਲ 14 : 11 (PAV)
ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਲਾਭਵੰਤ ਹੋਵੇਗਾ।
ਅਮਸਾਲ 14 : 12 (PAV)
ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।
ਅਮਸਾਲ 14 : 13 (PAV)
ਹਾਸੇ ਵਿੱਚ ਵੀ ਚਿੱਤ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਸੋਗ ਹੁੰਦਾ ਹੈ।
ਅਮਸਾਲ 14 : 14 (PAV)
ਮਨਮੁੱਖ ਆਪਣੀ ਚਾਲ ਦਾ, ਅਤੇ ਸਰਮੁਖ ਆਪਣੀ ਕੀਤੀ ਦਾ ਫਲ ਭੋਗੇਗਾ।
ਅਮਸਾਲ 14 : 15 (PAV)
ਭੋਲਾ ਹਰੇਕ ਗੱਲ ਨੂੰ ਸੱਤ ਮੰਨਦਾ ਹੈ, ਪਰ ਸਿਆਣਾ ਵੇਖ ਭਾਲ ਕੇ ਚੱਲਦਾ ਹੈ।
ਅਮਸਾਲ 14 : 16 (PAV)
ਬੁੱਧਵਾਨ ਤਾਂ ਭੈ ਕਰ ਕੇ ਬੁਰਿਆਈ ਤੋਂ ਲਾਂਭੇ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।।
ਅਮਸਾਲ 14 : 17 (PAV)
ਜਿਹੜਾ ਛੇਤੀ ਗੁੱਸੇ ਹੋ ਜਾਂਦਾ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
ਅਮਸਾਲ 14 : 18 (PAV)
ਭੋਲਿਆਂ ਲੋਕਾਂ ਦੇ ਵੰਡੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
ਅਮਸਾਲ 14 : 19 (PAV)
ਭੈੜੇ ਭਲਿਆਂ ਦੇ ਅੱਗੇ ਨਿਉਂਦੇ ਹਨ, ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ।
ਅਮਸਾਲ 14 : 20 (PAV)
ਕੰਗਾਲ ਆਪਣੇ ਗੁਆਂਢੀਆਂ ਲਈ ਵੀ ਘਿਣਾਉਣਾ ਹੈ, ਪਰ ਧੰਨਵਾਨ ਦੇ ਪ੍ਰੇਮੀ ਢੇਰ ਸਾਰੇ ਹੁੰਦੇ ਹਨ।
ਅਮਸਾਲ 14 : 21 (PAV)
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
ਅਮਸਾਲ 14 : 22 (PAV)
ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਓਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਤੇ ਸਚਿਆਈ ਹੁੰਦੀ ਹੈ।
ਅਮਸਾਲ 14 : 23 (PAV)
ਮਿਹਨਤ ਦੇ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦੀ ਹੈ।
ਅਮਸਾਲ 14 : 24 (PAV)
ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ ।
ਅਮਸਾਲ 14 : 25 (PAV)
ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ।
ਅਮਸਾਲ 14 : 26 (PAV)
ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤ੍ਰਾਂ ਲਈ ਪਨਾਹ ਦਾ ਥਾਂ ਹੈ।
ਅਮਸਾਲ 14 : 27 (PAV)
ਯਹੋਵਾਹ ਦਾ ਭੈ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
ਅਮਸਾਲ 14 : 28 (PAV)
ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
ਅਮਸਾਲ 14 : 29 (PAV)
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ।
ਅਮਸਾਲ 14 : 30 (PAV)
ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦੀ ਸਾੜ ਹੈ।
ਅਮਸਾਲ 14 : 31 (PAV)
ਜਿਹੜਾ ਗਰੀਬ ਉੱਤੇ ਅੰਨ੍ਹੇਰ ਕਰਦਾ ਹੈ, ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
ਅਮਸਾਲ 14 : 32 (PAV)
ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ।
ਅਮਸਾਲ 14 : 33 (PAV)
ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪਰਗਟ ਹੋ ਜਾਂਦਾ ਹੈ।
ਅਮਸਾਲ 14 : 34 (PAV)
ਧਰਮ ਕੌਮ ਦੀ ਉੱਨਤੀ ਕਰਦਾਹੈ, ਪਰ ਪਾਪ ਉੱਮਤਾਂ ਲਈ ਮੂੰਹ ਕਾਲਾ ਹੈ।
ਅਮਸਾਲ 14 : 35 (PAV)
ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।।
❮
❯