ਅਮਸਾਲ 20 : 1 (PAV)
ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
ਅਮਸਾਲ 20 : 2 (PAV)
ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।
ਅਮਸਾਲ 20 : 3 (PAV)
ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
ਅਮਸਾਲ 20 : 4 (PAV)
ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
ਅਮਸਾਲ 20 : 5 (PAV)
ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
ਅਮਸਾਲ 20 : 6 (PAV)
ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈॽ
ਅਮਸਾਲ 20 : 7 (PAV)
ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, - ਉਹ ਦੇ ਮਗਰੋਂ ਉਹ ਦੇ ਪੁੱਤ੍ਰ ਧਨ ਹੁੰਦੇ ਹਨ!
ਅਮਸਾਲ 20 : 8 (PAV)
ਪਾਤਸ਼ਾਹ ਜਿਹੜਾ ਨਿਆਉਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਸੱਭੋ ਬੁਰਿਆਈ ਫਟਕ ਸੁੱਟਦਾ ਹੈ।
ਅਮਸਾਲ 20 : 9 (PAV)
ਕੌਣ ਆਖ ਸੱਕਦਾ ਹੈ ਭਈ ਮੈਂ ਆਪਣੇ ਮਨ ਨੂੰ ਸੁੱਧ ਕੀਤਾ ਹੈ, ਮੈਂ ਪਾਪ ਤੋਂ ਸਾਫ਼ ਹੋ ਗਿਆ ਹਾਂॽ
ਅਮਸਾਲ 20 : 10 (PAV)
ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
ਅਮਸਾਲ 20 : 11 (PAV)
ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
ਅਮਸਾਲ 20 : 12 (PAV)
ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
ਅਮਸਾਲ 20 : 13 (PAV)
ਨੀਂਦਰ ਨਾਲ ਪ੍ਰੀਤ ਨਾ ਲਾ ਮਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖੀਆਂ ਉਘਾੜ ਤਾਂ ਤੂੰ ਰੋਟੀ ਰੱਜ ਕੇ ਖਾਏਂਗਾ।
ਅਮਸਾਲ 20 : 14 (PAV)
ਗਾਹਕ ਆਖਦਾ ਹੈ, ਰੱਦੀ, ਰੱਦੀ! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
ਅਮਸਾਲ 20 : 15 (PAV)
ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ।
ਅਮਸਾਲ 20 : 16 (PAV)
ਜਿਹੜਾ ਪਰਦੇਸੀ ਦਾ ਜ਼ਾਮਨ ਬਣੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦਾ ਜ਼ਾਮਨ ਬਣੇ ਉਹ ਦਾ ਕੁਝ ਗਹਿਣੇ ਰੱਖ ਲੈ।
ਅਮਸਾਲ 20 : 17 (PAV)
ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
ਅਮਸਾਲ 20 : 18 (PAV)
ਪਰੋਜਨ ਸਲਾਹ ਨਾਲ ਕਾਇਮ ਹੋ ਜਾਂਦੇ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਜੁੱਧ ਕਰ।
ਅਮਸਾਲ 20 : 19 (PAV)
ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।
ਅਮਸਾਲ 20 : 20 (PAV)
ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਅਨ੍ਹੇਰੇ ਵਿੱਚ ਬੁੱਝ ਜਾਵੇਗਾ।
ਅਮਸਾਲ 20 : 21 (PAV)
ਪਹਿਲਾਂ ਲੋਭ ਨਾ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ।
ਅਮਸਾਲ 20 : 22 (PAV)
ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
ਅਮਸਾਲ 20 : 23 (PAV)
ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਝੂਠੀ ਤੱਕੜੀ ਚੰਗੀ ਨਹੀਂ।
ਅਮਸਾਲ 20 : 24 (PAV)
ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇॽ
ਅਮਸਾਲ 20 : 25 (PAV)
ਜੇ ਬਿਨਾਂ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
ਅਮਸਾਲ 20 : 26 (PAV)
ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਨ੍ਹਾਂ ਉੱਤੇ ਪਹੀਆ ਚਲਾ ਦਿੰਦਾ ਹੈ।
ਅਮਸਾਲ 20 : 27 (PAV)
ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ।
ਅਮਸਾਲ 20 : 28 (PAV)
ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
ਅਮਸਾਲ 20 : 29 (PAV)
ਜੁਆਨਾਂ ਦੀ ਸੋਭਾ ਤਾਂ ਉਨ੍ਹਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜ਼ਾਵਟ ਉਨ੍ਹਾਂ ਦੇ ਧੌਲੇ ਵਾਲ ਹਨ।
ਅਮਸਾਲ 20 : 30 (PAV)
ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।।
❮
❯