ਅਮਸਾਲ 25 : 1 (PAV)
ਏਹ ਵੀ ਸੁਲੇਮਾਨ ਦੀਆਂ ਕਹਾਉਂਤਾ ਹਨ, ਜਿਨ੍ਹਾਂ ਦੀ ਯਹੋਵਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਆਦਮੀਆਂ ਨੇ ਨਕਲ ਕੀਤੀ, -
ਅਮਸਾਲ 25 : 2 (PAV)
ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਪਾਤਸ਼ਾਹਾਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
ਅਮਸਾਲ 25 : 3 (PAV)
ਅਕਾਸ਼ ਦੀ ਉਚਿਆਈ, ਧਰਤੀ ਦੀ ਡੁੰਘਿਆਈ, ਅਤੇ ਪਾਤਸ਼ਾਹਾਂ ਦਾ ਮਨ ਅਗੋਚਰ ਹਨ।
ਅਮਸਾਲ 25 : 4 (PAV)
ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
ਅਮਸਾਲ 25 : 5 (PAV)
ਪਾਤਸ਼ਾਹ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਨਾਲ ਅਸਥਿਰ ਹੋ ਜਾਵੇਗੀ।
ਅਮਸਾਲ 25 : 6 (PAV)
ਪਾਤਸ਼ਾਹ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਨਾ ਖਲੋ,
ਅਮਸਾਲ 25 : 7 (PAV)
ਕਿਉਂ ਜੋ ਉਸ ਪਤਵੰਤ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ ਭਈ ਤੈਨੂੰ ਆਖਿਆ ਜਾਵੇ, ਐਧਰ ਉਤਾਹਾਂ ਆ ਜਾਹ, ਜਿਵੇਂ ਤੇਰੀਆਂ ਅੱਖੀਆਂ ਨੇ ਵੇਖਿਆ ਹੈ।
ਅਮਸਾਲ 25 : 8 (PAV)
ਝਗੜਾ ਕਰਨ ਲਈ ਛੇਤੀ ਅਗਾਹਾਂ ਨਾ ਹੋ, ਓੜਕ ਜਾਂ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਿਆਂ ਕਰੇ ਤਾਂ ਤੂੰ ਕੀ ਕਰੇਂਗਾॽ
ਅਮਸਾਲ 25 : 9 (PAV)
ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਤੇ ਗੱਲ ਬਾਤ ਕਰ, ਅਤੇ ਏਸ ਭੇਤ ਨੂੰ ਕਿਸੇ ਦੂਜੇ ਤੇ ਨਾ ਖੋਲ,
ਅਮਸਾਲ 25 : 10 (PAV)
ਮਤੇ ਸੁਣਨ ਵਾਲਾ ਤੈਨੂੰ ਬੁਰਾ ਭਲਾ ਕਹੇ, ਅਤੇ ਤੇਰਾ ਅਪਜਸ ਨਾ ਮਿਟੇ।
ਅਮਸਾਲ 25 : 11 (PAV)
ਟਿਕਾਣੇ ਸਿਰ ਆਖੇ ਹੋਏ ਬਚਨ, ਚਾਂਦੀ ਦੀ ਝੰਜਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
ਅਮਸਾਲ 25 : 12 (PAV)
ਬੁੱਧਵਾਨ ਦੀ ਤਾੜ ਸੁਣਨ ਵਾਲੇ ਦੇ ਕੰਨ ਦੇ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
ਅਮਸਾਲ 25 : 13 (PAV)
ਜਿਵੇਂ ਵਾਢੀ ਦੇ ਦਿਨੀਂ ਬਰਫ਼ ਦੀ ਠੰਡ ਹੁੰਦੀ ਹੈ, ਓਵੇਂ ਹੀ ਮਾਤਬਰ ਸਨੇਹੀਆਂ ਆਪਣੇ ਘੱਲਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀ ਠੰਡਾ ਕਰਦਾ ਹੈ।
ਅਮਸਾਲ 25 : 14 (PAV)
ਜਿਹੜਾ ਦਾਨ ਦਿੱਤਿਆਂ ਬਿਨਾ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਹ ਦੇ ਵਿੱਚ ਵਰਖਾ ਨਾ ਹੋਵੇ।
ਅਮਸਾਲ 25 : 15 (PAV)
ਧੀਰਜ ਨਾਲ ਹਾਕਮ ਰਾਜੀ ਹੋ ਜਾਂਦਾ ਹੈ, ਅਤੇ ਕੋਮਲ ਰਸਨਾ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
ਅਮਸਾਲ 25 : 16 (PAV)
ਜੇ ਤੈਨੂੰ ਸ਼ਹਿਤ ਲੱਭਾ ਹੈ ਤਾਂ ਜਿੰਨਾ ਤੈਨੂੰ ਲੋੜੀਦਾ ਹੈ ਓੱਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
ਅਮਸਾਲ 25 : 17 (PAV)
ਆਪਣੇ ਗੁਆਂਢੀ ਦੇ ਘਰ ਪੈਰ ਤਾਂ ਧਰੀਂ ਪਰ ਸੰਗੁੱਚ ਕੇ, ਅਜਿਹਾ ਨਾ ਹੋਵੇ ਭਈ ਉਹ ਅੱਕ ਕੇ ਤੈਥੋਂ ਕਰਾਹਤ ਕਰੇ।
ਅਮਸਾਲ 25 : 18 (PAV)
ਜਿਹੜਾ ਆਪੇ ਗੁਆਂਢੀ ਦੇ ਉੱਤੇ ਝੂਠੀ ਗਵਾਹੀ ਦਿੰਦਾ ਹੈ, ਉਹ ਗੁਰਜ ਅਤੇ ਤਲਵਾਰ ਅਤੇ ਤਿੱਖਾ ਬਾਣ ਹੈ।
ਅਮਸਾਲ 25 : 19 (PAV)
ਬਿਪਤਾ ਦੇ ਵੇਲੇ ਬੇਵਿਸਾਹੇ ਮਨੁੱਖ ਦਾ ਵਿਸਾਹ ਕਰਨਾ ਖਰਾਬ ਦੰਦ ਅਤੇ ਮੋਚੇ ਹੋਏ ਪੈਰ ਵਰਗਾ ਹੈ।
ਅਮਸਾਲ 25 : 20 (PAV)
ਕਿਸੇ ਸੋਗੀ ਦੇ ਅੱਗੇ ਰਾਗ ਗਾਉਣਾ, ਸਿਆਲ ਵਿੱਚ ਕੱਪੜਾ ਲਾਹੁਣ, ਅਤੇ ਸੱਜੀ ਉੱਤੇ ਸਿਰਕਾ ਪਾਉਣ ਵਰਗਾ ਹੈ।
ਅਮਸਾਲ 25 : 21 (PAV)
ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਅਤੇ ਤਿਹਾਇਆ ਹੋਵੇ ਤਾਂ ਉਹ ਨੂੰ ਪਾਣੀ ਪਿਆ,
ਅਮਸਾਲ 25 : 22 (PAV)
ਕਿਉਂ ਜੋ ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
ਅਮਸਾਲ 25 : 23 (PAV)
ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਾਰਾਜ਼ ਝਾਕੀਆ।
ਅਮਸਾਲ 25 : 24 (PAV)
ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲ੍ਹੇ ਘਰ ਵਿੱਚ ਵੱਸਣ ਨਾਲੋਂ ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
ਅਮਸਾਲ 25 : 25 (PAV)
ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਇਆ ਹੋਇਆ ਚੰਗਾ ਸਮਾਚਾਰ ਹੈ।
ਅਮਸਾਲ 25 : 26 (PAV)
ਧਰਮੀ ਪੁਰਸ਼ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੁੰਬ ਅਤੇ ਪਲੀਤ ਸੋਤੇ ਵਰਗਾ ਹੈ।
ਅਮਸਾਲ 25 : 27 (PAV)
ਬਾਹਲਾ ਸ਼ਹਿਤ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉਚਿਤ ਨਹੀਂ।
ਅਮਸਾਲ 25 : 28 (PAV)
ਜਿਹੜਾ ਮਨੁੱਖ ਆਪਣੀ ਰੂਹ ਉੱਤੇ ਵੱਸ ਨਹੀਂ ਰੱਖਦਾ, ਉਹ ਉਸ ਢੱਠੇ ਨਗਰ ਵਰਗਾ ਹੈ ਜਿਹਦੀ ਸ਼ਹਿਰ ਪਨਾਹ ਨਾ ਹੋਵੇ।।
❮
❯