ਅਮਸਾਲ 4 : 1 (PAV)
ਹੇ ਮੇਰੇ ਪੁੱਤ੍ਰੋ, ਤੁਸੀਂ ਪਿਉ ਦਾ ਉਪਦੇਸ਼ ਸੁਣੋ, ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
ਅਮਸਾਲ 4 : 2 (PAV)
ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਤਾਲੀਮ ਨੂੰ ਨਾ ਛੱਡੋ।
ਅਮਸਾਲ 4 : 3 (PAV)
ਜਦ ਮੈਂ ਆਪਣੇ ਪਿਉ ਦਾ ਪੁੱਤ੍ਰ, ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸਾਂ,
ਅਮਸਾਲ 4 : 4 (PAV)
ਤਾਂ ਉਹ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
ਅਮਸਾਲ 4 : 5 (PAV)
ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਭੁਲਾਈਂ ਨਾ ਅਤੇ ਨਾ ਉਨ੍ਹਾਂ ਤੋਂ ਮੁੜੀਂ।
ਅਮਸਾਲ 4 : 6 (PAV)
ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਛਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
ਅਮਸਾਲ 4 : 7 (PAV)
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ, ਅਤੇ ਆਪਣੀ ਸਾਰੀ ਪ੍ਰਾਪਤੀ ਨਾਲ ਸਮਝ ਨੂੰ ਪ੍ਰਾਪਤ ਕਰ।
ਅਮਸਾਲ 4 : 8 (PAV)
ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
ਅਮਸਾਲ 4 : 9 (PAV)
ਉਹ ਤੇਰੇ ਸਿਰ ਉੱਤੇ ਸਜ਼ਾਵਟ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।।
ਅਮਸਾਲ 4 : 10 (PAV)
ਹੇ ਮੇਰੇ ਪੁੱਤ੍ਰ, ਸੁਣ ਅਤੇ ਮੇਰੀਆਂ ਗੱਲਾਂ ਮੰਨ ਲੈ, ਤਾਂ ਤੇਰੀ ਉਮਰ ਬਹੁਤ ਵਰਿਹਾਂ ਦੀ ਹੋਵੇਗੀ।
ਅਮਸਾਲ 4 : 11 (PAV)
ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
ਅਮਸਾਲ 4 : 12 (PAV)
ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
ਅਮਸਾਲ 4 : 13 (PAV)
ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਉਣ ਹੈ!
ਅਮਸਾਲ 4 : 14 (PAV)
ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ, ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
ਅਮਸਾਲ 4 : 15 (PAV)
ਉਸ ਤੋਂ ਲਾਂਭੇ ਰਹੁ, ਉਹ ਦੇ ਉੱਤੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
ਅਮਸਾਲ 4 : 16 (PAV)
ਕਿਉਂ ਜੋ ਜਿੰਨਾ ਚਿਰ ਓਹ ਬੁਰਿਆਈ ਨਾ ਕਰ ਲੈਣ ਉਨ੍ਹਾਂ ਨੂੰ ਨੀਂਦਰ ਨਹੀਂ ਆਉਂਦੀ, ਅਤੇ ਜਦ ਤਾਈਂ ਕਿਸੇ ਨੂੰ ਡੇਗ ਨਾ ਦੇਣ ਓਹ ਉਣੀਂਦਰੇ ਰਹਿੰਦੇ ਹਨ।
ਅਮਸਾਲ 4 : 17 (PAV)
ਓਹ ਬੁਰਿਆਈ ਦੀ ਰੋਟੀ ਖਾਂਦੇ, ਅਤੇ ਜ਼ੁਲਮ ਦੀ ਮੈ ਪੀਂਦੇ ਹਨ ।
ਅਮਸਾਲ 4 : 18 (PAV)
ਪਰ ਧਰਮੀਆਂ ਦਾ ਰਾਹ ਫ਼ਜਰ ਦੇ ਚਾਨਣ ਵਰਗਾ ਹੈ, ਜਿਹ ਦਾ ਚਾਨਣ ਪੂਰੇ ਦਿਨ ਤਾਈਂ ਵੱਧਦਾ ਜਾਂਦਾ ਹੈ।
ਅਮਸਾਲ 4 : 19 (PAV)
ਦੁਸ਼ਟਾਂ ਦਾ ਰਾਹ ਅਨ੍ਹੇਰੇ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।।
ਅਮਸਾਲ 4 : 20 (PAV)
ਹੇ ਮੇਰੇ ਪੁੱਤ੍ਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ, ਅਤੇ ਮੇਰੇ ਵਾਕਾਂ ਉੱਤੇ ਕੰਨ ਲਾ।
ਅਮਸਾਲ 4 : 21 (PAV)
ਓਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ, ਆਪਣੇ ਮਨ ਵਿੱਚ ਓਹਨਾਂ ਨੂੰ ਸਾਂਭ ਕੇ ਰੱਖ।
ਅਮਸਾਲ 4 : 22 (PAV)
ਜਿਨ੍ਹਾਂ ਨੂੰ ਓਹ ਪ੍ਰਾਪਤ ਹੁੰਦੀਆਂ ਹਨ ਉਨ੍ਹਾਂ ਦੇ ਲਈ ਜੀਉਣ ਹਨ, ਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ।
ਅਮਸਾਲ 4 : 23 (PAV)
ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਉਣ ਦੀਆਂ ਧਾਰਾਂ ਉਸੇ ਤੋਂ ਨਿੱਕਲਦੀਆਂ ਹਨ!
ਅਮਸਾਲ 4 : 24 (PAV)
ਪੁੱਠਾ ਮੂੰਹ ਆਪ ਤੋਂ ਪਰੇ ਰੱਖ, ਅਤੇ ਟੇਢੇ ਬੁੱਲ੍ਹ ਆਪ ਤੋਂ ਦੂਰ ਕਰ।
ਅਮਸਾਲ 4 : 25 (PAV)
ਤੇਰੀਆਂ ਅੱਖਾਂ ਨੱਕ ਦੀ ਸੇਧੇ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
ਅਮਸਾਲ 4 : 26 (PAV)
ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਪਹੇ ਕਾਇਮ ਹੋਣਗੇ।
ਅਮਸਾਲ 4 : 27 (PAV)
ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।।
❮
❯