ਜ਼ਬੂਰ 1 : 1 (PAV)
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।
ਜ਼ਬੂਰ 1 : 2 (PAV)
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
ਜ਼ਬੂਰ 1 : 3 (PAV)
ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।
ਜ਼ਬੂਰ 1 : 4 (PAV)
ਦੁਸ਼ਟ ਅਜੇਹੇ ਨਹੀਂ ਪਰ ਓਹ ਭੋਹ ਵਰਗੇ ਹਨ, ਜਿਹ ਨੂੰ ਪੌਣ ਉਡਾ ਲੈ ਜਾਂਦੀ ਹੈ।
ਜ਼ਬੂਰ 1 : 5 (PAV)
ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
ਜ਼ਬੂਰ 1 : 6 (PAV)
ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸਟਾਂ ਦਾ ਰਾਹ ਨਾਸ ਹੋ ਜਾਵੇਗਾ।।
❮
❯