ਜ਼ਬੂਰ 100 : 1 (PAV)
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ,
ਜ਼ਬੂਰ 100 : 2 (PAV)
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।
ਜ਼ਬੂਰ 100 : 3 (PAV)
ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ।
ਜ਼ਬੂਰ 100 : 4 (PAV)
ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਜ਼ਬੂਰ 100 : 5 (PAV)
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।

1 2 3 4 5

BG:

Opacity:

Color:


Size:


Font: