ਜ਼ਬੂਰ 102 : 1 (PAV)
ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੀਕ ਅੱਪੜੇ!
ਜ਼ਬੂਰ 102 : 2 (PAV)
ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇਹ!
ਜ਼ਬੂਰ 102 : 3 (PAV)
ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ।
ਜ਼ਬੂਰ 102 : 4 (PAV)
ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
ਜ਼ਬੂਰ 102 : 5 (PAV)
ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
ਜ਼ਬੂਰ 102 : 6 (PAV)
ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
ਜ਼ਬੂਰ 102 : 7 (PAV)
ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
ਜ਼ਬੂਰ 102 : 8 (PAV)
ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ।
ਜ਼ਬੂਰ 102 : 9 (PAV)
ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹੈਂ।
ਜ਼ਬੂਰ 102 : 10 (PAV)
ਇਹ ਤੇਰੇ ਗੁੱਸੇ ਦੇ ਕਹਿਰ ਦੇ ਕਾਰਨ ਹੋਇਆ, ਕਿਉਂ ਜੋ ਤੈਂ ਚੁੱਕ ਕੇ ਮੈਨੂੰ ਫੇਰ ਪਟਕਾ ਕੇ ਸੁੱਟ ਦਿੱਤਾ!
ਜ਼ਬੂਰ 102 : 11 (PAV)
ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।।
ਜ਼ਬੂਰ 102 : 12 (PAV)
ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੀਕ!
ਜ਼ਬੂਰ 102 : 13 (PAV)
ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
ਜ਼ਬੂਰ 102 : 14 (PAV)
ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
ਜ਼ਬੂਰ 102 : 15 (PAV)
ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
ਜ਼ਬੂਰ 102 : 16 (PAV)
ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪਰਗਟ ਹੋਇਆ।
ਜ਼ਬੂਰ 102 : 17 (PAV)
ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।।
ਜ਼ਬੂਰ 102 : 18 (PAV)
ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।।
ਜ਼ਬੂਰ 102 : 19 (PAV)
ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ,
ਜ਼ਬੂਰ 102 : 20 (PAV)
ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
ਜ਼ਬੂਰ 102 : 21 (PAV)
ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
ਜ਼ਬੂਰ 102 : 22 (PAV)
ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨ ਕਰਨ ਲਈ ਇਕੱਠੇ ਹੋਣ।।
ਜ਼ਬੂਰ 102 : 23 (PAV)
ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ।
ਜ਼ਬੂਰ 102 : 24 (PAV)
ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ!
ਜ਼ਬੂਰ 102 : 25 (PAV)
ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ।
ਜ਼ਬੂਰ 102 : 26 (PAV)
ਓਹ ਨਾਸ ਹੋ ਜਾਣਗੇ, ਪਰ ਤੂੰ ਅਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ!
ਜ਼ਬੂਰ 102 : 27 (PAV)
ਪਰ ਤੂੰ ਉਹੀ ਹੈਂ, ਅਤੇ ਤੇਰੇ ਵਰ੍ਹੇ ਮੁੱਕਣਗੇ ਨਹੀਂ।
ਜ਼ਬੂਰ 102 : 28 (PAV)
ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28

BG:

Opacity:

Color:


Size:


Font: