ਜ਼ਬੂਰ 104 : 1 (PAV)
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੈਂ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
ਜ਼ਬੂਰ 104 : 2 (PAV)
ਤੈਂ ਚਾਨਣ ਨੂੰ ਪੁਸ਼ਾਕ ਵਾਂਙੁ ਪਾਉਂਦਾ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈਂ, -
ਜ਼ਬੂਰ 104 : 3 (PAV)
ਤੂੰ ਜੋ ਆਪਣਿਆਂ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾਂ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
ਜ਼ਬੂਰ 104 : 4 (PAV)
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈ।
ਜ਼ਬੂਰ 104 : 5 (PAV)
ਤੈਂ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਭਈ ਉਹ ਸਦਾ ਤੀਕ ਅਟੱਲ ਰਹੇ।
ਜ਼ਬੂਰ 104 : 6 (PAV)
ਤੈਂ ਉਹ ਡੁੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
ਜ਼ਬੂਰ 104 : 7 (PAV)
ਓਹ ਤੇਰੇ ਦਬਕੇ ਨਾਲ ਨੱਠ ਗਏ, ਓਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
ਜ਼ਬੂਰ 104 : 8 (PAV)
ਉਸ ਥਾਂ ਨੂੰ ਜਿਹ ਦੀ ਤੈਂ ਨੀਂਹ ਰੱਖੀ ਹੋਈ ਸੀ- ਪਹਾੜ ਉਤਾਹਾਂ ਚੜ੍ਹੇ, ਦੂਣਾਂ ਹੇਠਾਂ ਉਤਰੀਆਂ —
ਜ਼ਬੂਰ 104 : 9 (PAV)
ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
ਜ਼ਬੂਰ 104 : 10 (PAV)
ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਦੇ ਵਿੱਚ ਦੀ ਚੱਲਦੇ ਹਨ।
ਜ਼ਬੂਰ 104 : 11 (PAV)
ਰੜ ਦੇ ਸਾਰੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ।
ਜ਼ਬੂਰ 104 : 12 (PAV)
ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
ਜ਼ਬੂਰ 104 : 13 (PAV)
ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
ਜ਼ਬੂਰ 104 : 14 (PAV)
ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਭਈ ਧਰਤੀ ਵਿੱਚੋਂ ਅਹਾਰ ਕੱਢੇਂ
ਜ਼ਬੂਰ 104 : 15 (PAV)
ਦਾਖ ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।।
ਜ਼ਬੂਰ 104 : 16 (PAV)
ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
ਜ਼ਬੂਰ 104 : 17 (PAV)
ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
ਜ਼ਬੂਰ 104 : 18 (PAV)
ਉੱਚੇ ਪਹਾੜ ਬਣ ਬੱਕਰਿਆਂ ਲਈ ਹਨ, ਢਿਗਾਂ ਪਹਾੜੀ ਸਹਿਆਂ ਲਈ ਓਟ ਹਨ।
ਜ਼ਬੂਰ 104 : 19 (PAV)
ਉਹ ਨੇ ਚੰਦ ਨੂੰ ਥਿੱਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
ਜ਼ਬੂਰ 104 : 20 (PAV)
ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਬਣਚਰ ਦਬੀਂ ਪੈਰੀਂ ਨਿੱਕਲਦੇ ਹਨ।
ਜ਼ਬੂਰ 104 : 21 (PAV)
ਜੁਆਨ ਬਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
ਜ਼ਬੂਰ 104 : 22 (PAV)
ਸੂਰਜ ਚੜ੍ਹਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚਾ ਜਾ ਬਹਿੰਦੇ ਹਨ।
ਜ਼ਬੂਰ 104 : 23 (PAV)
ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।।
ਜ਼ਬੂਰ 104 : 24 (PAV)
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੈਂ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
ਜ਼ਬੂਰ 104 : 25 (PAV)
ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ ਨਿੱਕੇ ਤੇ ਵੱਡੇ ਵੱਡੇ ਜੀਵ ਹਨ!
ਜ਼ਬੂਰ 104 : 26 (PAV)
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੈਂ ਲਿਵਯਾਥਾਨ ਨੂੰ ਉਹ ਦੇ ਵਿੱਚ ਖੇਡਣ ਲਈ ਰਚਿਆ।।
ਜ਼ਬੂਰ 104 : 27 (PAV)
ਏਹ ਸਾਰੇ ਤੇਰੀ ਉਡੀਕ ਵਿੱਚ ਹਨ, ਭਈ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
ਜ਼ਬੂਰ 104 : 28 (PAV)
ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
ਜ਼ਬੂਰ 104 : 29 (PAV)
ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
ਜ਼ਬੂਰ 104 : 30 (PAV)
ਤੂੰ ਆਪਣਾ ਆਤਮਾ ਘੱਲਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
ਜ਼ਬੂਰ 104 : 31 (PAV)
ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, -
ਜ਼ਬੂਰ 104 : 32 (PAV)
ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੱਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
ਜ਼ਬੂਰ 104 : 33 (PAV)
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
ਜ਼ਬੂਰ 104 : 34 (PAV)
ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
ਜ਼ਬੂਰ 104 : 35 (PAV)
ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35

BG:

Opacity:

Color:


Size:


Font: