ਜ਼ਬੂਰ 108 : 1 (PAV)
ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
ਜ਼ਬੂਰ 108 : 2 (PAV)
ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫ਼ਜਰ ਨੂੰ ਵੀ ਜਗਾ ਦਿਆਂਗਾ!
ਜ਼ਬੂਰ 108 : 3 (PAV)
ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ।
ਜ਼ਬੂਰ 108 : 4 (PAV)
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ!
ਜ਼ਬੂਰ 108 : 5 (PAV)
ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।।
ਜ਼ਬੂਰ 108 : 6 (PAV)
ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇਹ।
ਜ਼ਬੂਰ 108 : 7 (PAV)
ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ।
ਜ਼ਬੂਰ 108 : 8 (PAV)
ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
ਜ਼ਬੂਰ 108 : 9 (PAV)
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫਲਿਸਤ ਉੱਤੇ ਮੈਂ ਨਾਰਾ ਮਾਰਾਂਗਾ।।
ਜ਼ਬੂਰ 108 : 10 (PAV)
ਕੌਣ ਮੈਨੂੰ ਉਸ ਫਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾॽ ਕੌਣ ਅਦੋਮ ਤੀਕ ਮੇਰੀ ਅਗਵਾਈ ਕਰੇਗਾ
ਜ਼ਬੂਰ 108 : 11 (PAV)
ਹੇ ਪਰਮੇਸ਼ੁਰ, ਕੀ ਤੈਂ ਸਾਨੂੰ ਤਿਆਗ ਨਹੀਂ ਦਿੱਤਾ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾॽ
ਜ਼ਬੂਰ 108 : 12 (PAV)
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ।
ਜ਼ਬੂਰ 108 : 13 (PAV)
ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।।

1 2 3 4 5 6 7 8 9 10 11 12 13

BG:

Opacity:

Color:


Size:


Font: