ਜ਼ਬੂਰ 109 : 1 (PAV)
ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹੁ,
ਜ਼ਬੂਰ 109 : 2 (PAV)
ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲ੍ਹਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।
ਜ਼ਬੂਰ 109 : 3 (PAV)
ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।
ਜ਼ਬੂਰ 109 : 4 (PAV)
ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।
ਜ਼ਬੂਰ 109 : 5 (PAV)
ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।।
ਜ਼ਬੂਰ 109 : 6 (PAV)
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜਾ ਰਹੇ!
ਜ਼ਬੂਰ 109 : 7 (PAV)
ਆਪਣੇ ਨਿਆਉਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!
ਜ਼ਬੂਰ 109 : 8 (PAV)
ਉਹ ਦੇ ਦਿਨ ਥੋੜੇ ਹੋਣ, ਉਹ ਦਾ ਹੁੱਦਾ ਕੋਈ ਹੋਰ ਲਵੇ!
ਜ਼ਬੂਰ 109 : 9 (PAV)
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਤੀਵੀਂ ਰੰਡੀ ਹੋ ਜਾਵੇ!
ਜ਼ਬੂਰ 109 : 10 (PAV)
ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਂਵਾਂ ਤੋਂ ਦੂਰ ਟੁੱਕਰ ਲੱਭਣ!
ਜ਼ਬੂਰ 109 : 11 (PAV)
ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
ਜ਼ਬੂਰ 109 : 12 (PAV)
ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
ਜ਼ਬੂਰ 109 : 13 (PAV)
ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਓਹਨਾਂ ਦਾ ਨਾਉਂ ਮਿਟਾਇਆ ਜਾਵੇ!
ਜ਼ਬੂਰ 109 : 14 (PAV)
ਉਹ ਦੇ ਪਿਉ ਦਾਦਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
ਜ਼ਬੂਰ 109 : 15 (PAV)
ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਭਈ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
ਜ਼ਬੂਰ 109 : 16 (PAV)
ਕਿਉਂਕਿ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,
ਜ਼ਬੂਰ 109 : 17 (PAV)
ਹਾਂ ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,
ਜ਼ਬੂਰ 109 : 18 (PAV)
ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਙੁ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਙੁ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਙੁ ਸਮਾਈ ਹੋਈ ਸੀ।
ਜ਼ਬੂਰ 109 : 19 (PAV)
ਉਹ ਉਸ ਲਈ ਉਸ ਲੀੜੇ ਵਾਂਙੁ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਙੁ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!
ਜ਼ਬੂਰ 109 : 20 (PAV)
ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!
ਜ਼ਬੂਰ 109 : 21 (PAV)
ਪਰ ਤੂੰ, ਹੇ ਪ੍ਰਭੁ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,
ਜ਼ਬੂਰ 109 : 22 (PAV)
ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ।
ਜ਼ਬੂਰ 109 : 23 (PAV)
ਮੈਂ ਢਲਦੀ ਛਾਂ ਵਾਂਙੁ ਜਾਂਦਾ ਰਿਹਾ, ਮੈਂ ਸਲਾ ਵਾਂਙੁ ਝਾੜਿਆ ਜਾਂਦਾ,
ਜ਼ਬੂਰ 109 : 24 (PAV)
ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿਸਾ ਹੋ ਗਿਆ ਹੈ।
ਜ਼ਬੂਰ 109 : 25 (PAV)
ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।
ਜ਼ਬੂਰ 109 : 26 (PAV)
ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,
ਜ਼ਬੂਰ 109 : 27 (PAV)
ਭਈ ਓਹ ਜਾਣਨ ਕਿ ਏਹ ਤੇਰਾ ਹੀ ਹੱਥ ਹੈ, ਅਤੇ ਤੈਂ, ਹੇ ਯਹੋਵਾਹ, ਏਹ ਕੀਤਾ ਹੈ।
ਜ਼ਬੂਰ 109 : 28 (PAV)
ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇਹ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!
ਜ਼ਬੂਰ 109 : 29 (PAV)
ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਙੁ ਕੱਜਣ!
ਜ਼ਬੂਰ 109 : 30 (PAV)
ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਸ ਦੀ ਉਸਤਤ ਕਰਾਂਗਾ।
ਜ਼ਬੂਰ 109 : 31 (PAV)
ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜਾ ਰਹੇਗਾ, ਭਈ ਉਹ ਦੀ ਜਾਨ ਦੇ ਨਿਆਉਂਕਾਰਾਂ ਤੋਂ ਬਚਾਵੇ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31

BG:

Opacity:

Color:


Size:


Font: