ਜ਼ਬੂਰ 110 : 1 (PAV)
ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
ਜ਼ਬੂਰ 110 : 2 (PAV)
ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
ਜ਼ਬੂਰ 110 : 3 (PAV)
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
ਜ਼ਬੂਰ 110 : 4 (PAV)
ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।
ਜ਼ਬੂਰ 110 : 5 (PAV)
ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
ਜ਼ਬੂਰ 110 : 6 (PAV)
ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ ਸੁੱਟੇਗਾ।
ਜ਼ਬੂਰ 110 : 7 (PAV)
ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।।

1 2 3 4 5 6 7

BG:

Opacity:

Color:


Size:


Font: