ਜ਼ਬੂਰ 111 : 1 (PAV)
ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
ਜ਼ਬੂਰ 111 : 2 (PAV)
ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
ਜ਼ਬੂਰ 111 : 3 (PAV)
ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
ਜ਼ਬੂਰ 111 : 4 (PAV)
ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
ਜ਼ਬੂਰ 111 : 5 (PAV)
ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
ਜ਼ਬੂਰ 111 : 6 (PAV)
ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
ਜ਼ਬੂਰ 111 : 7 (PAV)
ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਉਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
ਜ਼ਬੂਰ 111 : 8 (PAV)
ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿੱਧਿਆਈ ਨਾਲ ਕੀਤੇ ਗਏ ਹਨ।
ਜ਼ਬੂਰ 111 : 9 (PAV)
ਉਹ ਨੇ ਆਪਣੀ ਪਰਜਾ ਲਈ ਨਿਸਤਾਰਾ ਘੱਲਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ!
ਜ਼ਬੂਰ 111 : 10 (PAV)
ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੀਕ ਬਣੀ ਰਹੇਗੀ।।

1 2 3 4 5 6 7 8 9 10

BG:

Opacity:

Color:


Size:


Font: