ਜ਼ਬੂਰ 112 : 1 (PAV)
ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
ਜ਼ਬੂਰ 112 : 2 (PAV)
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ।
ਜ਼ਬੂਰ 112 : 3 (PAV)
ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
ਜ਼ਬੂਰ 112 : 4 (PAV)
ਸਚਿਆਂਰਾਂ ਲਈ ਅਨ੍ਹੇਰੇ ਵਿੱਚੋਂ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ।
ਜ਼ਬੂਰ 112 : 5 (PAV)
ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
ਜ਼ਬੂਰ 112 : 6 (PAV)
ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
ਜ਼ਬੂਰ 112 : 7 (PAV)
ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
ਜ਼ਬੂਰ 112 : 8 (PAV)
ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
ਜ਼ਬੂਰ 112 : 9 (PAV)
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
ਜ਼ਬੂਰ 112 : 10 (PAV)
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।।
❮
❯