ਜ਼ਬੂਰ 115 : 1 (PAV)
ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇਹ!
ਜ਼ਬੂਰ 115 : 2 (PAV)
ਕੌਮਾਂ ਕਿਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊॽ
ਜ਼ਬੂਰ 115 : 3 (PAV)
ਸਾਡਾ ਪਰਮੇਸ਼ੁਰ ਸੁਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
ਜ਼ਬੂਰ 115 : 4 (PAV)
ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
ਜ਼ਬੂਰ 115 : 5 (PAV)
ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
ਜ਼ਬੂਰ 115 : 6 (PAV)
ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
ਜ਼ਬੂਰ 115 : 7 (PAV)
ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਦਿੰਦੇ ਹਨ!
ਜ਼ਬੂਰ 115 : 8 (PAV)
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
ਜ਼ਬੂਰ 115 : 9 (PAV)
ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।
ਜ਼ਬੂਰ 115 : 10 (PAV)
ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ, ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ
ਜ਼ਬੂਰ 115 : 11 (PAV)
ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।
ਜ਼ਬੂਰ 115 : 12 (PAV)
ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
ਜ਼ਬੂਰ 115 : 13 (PAV)
ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
ਜ਼ਬੂਰ 115 : 14 (PAV)
ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
ਜ਼ਬੂਰ 115 : 15 (PAV)
ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
ਜ਼ਬੂਰ 115 : 16 (PAV)
ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ।
ਜ਼ਬੂਰ 115 : 17 (PAV)
ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
ਜ਼ਬੂਰ 115 : 18 (PAV)
ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗੇ, ਹੁਣ ਤੋਂ ਲੈ ਕੇ ਸਦੀਪਕਾਲ ਤੀਕ। ਹਲਲੂਯਾਹ!।।

1 2 3 4 5 6 7 8 9 10 11 12 13 14 15 16 17 18

BG:

Opacity:

Color:


Size:


Font: