ਜ਼ਬੂਰ 116 : 1 (PAV)
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
ਜ਼ਬੂਰ 116 : 2 (PAV)
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
ਜ਼ਬੂਰ 116 : 3 (PAV)
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁਖ ਤੇ ਸੋਗ ਮਿਲਿਆ।
ਜ਼ਬੂਰ 116 : 4 (PAV)
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, - ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲੈ!
ਜ਼ਬੂਰ 116 : 5 (PAV)
ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ।
ਜ਼ਬੂਰ 116 : 6 (PAV)
ਯਹੋਵਾਹ ਭੋਲਿਆਂ ਦੀ ਰੱਛਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
ਜ਼ਬੂਰ 116 : 7 (PAV)
ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
ਜ਼ਬੂਰ 116 : 8 (PAV)
ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਤੋਂ ਤਿਲਕਣ ਤੋਂ ਛੁਡਾਇਆ ਹੈ।
ਜ਼ਬੂਰ 116 : 9 (PAV)
ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ।
ਜ਼ਬੂਰ 116 : 10 (PAV)
ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,
ਜ਼ਬੂਰ 116 : 11 (PAV)
ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਭਈ ਹਰੇਕ ਆਦਮੀ ਝੂਠਾ ਹੈ।
ਜ਼ਬੂਰ 116 : 12 (PAV)
ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ ਮੈਂ ਉਹ ਨੂੰ ਕੀ ਮੋੜ ਕੇ ਦਿਆਂॽ
ਜ਼ਬੂਰ 116 : 13 (PAV)
ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਉੱਤੇ ਪੁਕਾਰਾਂਗਾ।
ਜ਼ਬੂਰ 116 : 14 (PAV)
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
ਜ਼ਬੂਰ 116 : 15 (PAV)
ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
ਜ਼ਬੂਰ 116 : 16 (PAV)
ਹੇ ਯਹੋਵਾਹ, ਮੈਂ ਸੱਚ ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ,ਤੇਰੀ ਗੋੱਲੀ ਦਾ ਪੁੱਤ੍ਰ, ਤੈਂ ਤਾਂ ਮੇਰੇ ਬੰਧਨ ਖੋਲ੍ਹੇ ਹਨ।
ਜ਼ਬੂਰ 116 : 17 (PAV)
ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
ਜ਼ਬੂਰ 116 : 18 (PAV)
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।।

1 2 3 4 5 6 7 8 9 10 11 12 13 14 15 16 17 18

BG:

Opacity:

Color:


Size:


Font: