ਜ਼ਬੂਰ 116 : 1 (PAV)
ਮੈਂ ਇਸਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈ।
ਜ਼ਬੂਰ 116 : 2 (PAV)
ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
ਜ਼ਬੂਰ 116 : 3 (PAV)
ਮੈਂ ਤਾਂ ਮਰ ਹੀ ਚਲਿਆ ਸ੍ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
ਜ਼ਬੂਰ 116 : 4 (PAV)
ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ। ਮੈਂ ਆਖਿਆ, "ਯਹੋਵਾਹ, ਮੈਨੂੰ ਬਚਾਉ!"
ਜ਼ਬੂਰ 116 : 5 (PAV)
ਯਹੋਵਾਹ ਸ਼ੁਭ ਅਤੇ ਦਯਾਵਾਨ ਹੈ। ਪਰਮੇਸ਼ੁਰ ਮਿਹਰਬਾਨ ਹੈ।
ਜ਼ਬੂਰ 116 : 6 (PAV)
ਯਹੋਵਾਹ ਬੇਸਹਾਰਿਆਂ ਦਾ ਧਿਆਨ ਰਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।
ਜ਼ਬੂਰ 116 : 7 (PAV)
ਹੇ ਮੇਰੀ ਆਤਮਾ, ਸ਼ਾਂਤ ਹੋ ਜਾ! ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।
ਜ਼ਬੂਰ 116 : 8 (PAV)
ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੇਰੇ ਅਥਰੂ ਰੋਕੋ। ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।
ਜ਼ਬੂਰ 116 : 9 (PAV)
ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।
ਜ਼ਬੂਰ 116 : 10 (PAV)
ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ, "ਮੈਂ ਤਬਾਹ ਹੋ ਗਿਆ ਹਾਂ!"
ਜ਼ਬੂਰ 116 : 11 (PAV)
ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, "ਸਾਰੇ ਬੰਦੇ ਝੂਠੇ ਹਨ!"
ਜ਼ਬੂਰ 116 : 12 (PAV)
ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।
ਜ਼ਬੂਰ 116 : 13 (PAV)
ਉਸਨੇ ਮੈਨੂੰ ਬਚਾਇਆ, ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ। ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ।
ਜ਼ਬੂਰ 116 : 14 (PAV)
ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ। ਹੁਣ ਮੈਂ ਉਸਦੇ ਸਮੂਹ ਬੰਦਿਆ ਦੇ ਸਾਮ੍ਹਣੇ ਜਾਵਾਂਗਾ।
ਜ਼ਬੂਰ 116 : 15 (PAV)
ਯਹੋਵਾਹ ਵਾਸਤੇ ਉਸਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ। ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ।
ਜ਼ਬੂਰ 116 : 16 (PAV)
ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।
ਜ਼ਬੂਰ 116 : 17 (PAV)
ਮੈਂ ਤੁਹਾਡੇ ਅੱਗੇ ਸ਼ੁਕਰਾਨਾ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।
ਜ਼ਬੂਰ 116 : 18 (PAV)
ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸਦੇ ਸਮੂਹ ਬੰਦਿਆਂ ਦੇ ਸਾਮ੍ਹਣੇ ਜਾਵਾਂਗਾ।
ਜ਼ਬੂਰ 116 : 19 (PAV)
ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ। ਯਹੋਵਾਹ ਦੀ ਉਸਤਤਿ ਕਰੋ।
❮
❯