ਜ਼ਬੂਰ 118 : 1 (PAV)
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
ਜ਼ਬੂਰ 118 : 2 (PAV)
ਇਸਰਾਏਲ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।
ਜ਼ਬੂਰ 118 : 3 (PAV)
ਹਾਰੂਨ ਦਾ ਘਰਾਣਾ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ
ਜ਼ਬੂਰ 118 : 4 (PAV)
ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਭਈ ਉਹ ਦੀ ਦਯਾ ਸਦੀਪਕ ਹੈ!।।
ਜ਼ਬੂਰ 118 : 5 (PAV)
ਮੈਂ ਦੁਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁਲ੍ਹੇ ਥਾਂ ਵਿੱਚ ਰੱਖਿਆ,
ਜ਼ਬੂਰ 118 : 6 (PAV)
ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ
ਜ਼ਬੂਰ 118 : 7 (PAV)
ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ।
ਜ਼ਬੂਰ 118 : 8 (PAV)
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
ਜ਼ਬੂਰ 118 : 9 (PAV)
ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।।
ਜ਼ਬੂਰ 118 : 10 (PAV)
ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
ਜ਼ਬੂਰ 118 : 11 (PAV)
ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
ਜ਼ਬੂਰ 118 : 12 (PAV)
ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਙੁ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਙੁ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ
ਜ਼ਬੂਰ 118 : 13 (PAV)
ਤੈਂ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
ਜ਼ਬੂਰ 118 : 14 (PAV)
ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ।
ਜ਼ਬੂਰ 118 : 15 (PAV)
ਧਰਮੀਆਂ ਦਿਆਂ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
ਜ਼ਬੂਰ 118 : 16 (PAV)
ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
ਜ਼ਬੂਰ 118 : 17 (PAV)
ਮੈ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਨਣ ਕਰਾਂਗਾ।
ਜ਼ਬੂਰ 118 : 18 (PAV)
ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
ਜ਼ਬੂਰ 118 : 19 (PAV)
ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
ਜ਼ਬੂਰ 118 : 20 (PAV)
ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।।
ਜ਼ਬੂਰ 118 : 21 (PAV)
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੈਂ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
ਜ਼ਬੂਰ 118 : 22 (PAV)
ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
ਜ਼ਬੂਰ 118 : 23 (PAV)
ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।
ਜ਼ਬੂਰ 118 : 24 (PAV)
ਏਹ ਦਿਨ ਯਹੋਵਾਹ ਨੇ ਬਣਾਇਆ ਹੈ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ!
ਜ਼ਬੂਰ 118 : 25 (PAV)
ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕਰ!
ਜ਼ਬੂਰ 118 : 26 (PAV)
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸਾਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
ਜ਼ਬੂਰ 118 : 27 (PAV)
ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, - ਜਗਵੇਦੀ ਦੇ ਸਿੰਙਾਂ ਤੀਕ।
ਜ਼ਬੂਰ 118 : 28 (PAV)
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ, ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
ਜ਼ਬੂਰ 118 : 29 (PAV)
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।।
❮
❯