ਜ਼ਬੂਰ 119 : 1 (PAV)
ਧੰਨ ਓਹ ਹਨ ਜਿਹੜੇ ਪਰਮ ਚਾਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ!
ਜ਼ਬੂਰ 119 : 2 (PAV)
ਧੰਨ ਓਹ ਹਨ ਜਿਹੜੇ ਉਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਮਨੋਂ ਤਨੋਂ ਉਹ ਨੂੰ ਭਾਲਦੇ ਹਨ!
ਜ਼ਬੂਰ 119 : 3 (PAV)
ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
ਜ਼ਬੂਰ 119 : 4 (PAV)
ਤੈਂ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਭਈ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਨਾ ਕਰੀਏ।
ਜ਼ਬੂਰ 119 : 5 (PAV)
ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਨਾ ਕਰਨ ਲਈ ਪੱਕੀ ਹੋਵੇ!
ਜ਼ਬੂਰ 119 : 6 (PAV)
ਜਦ ਮੈਂ ਤੇਰੇ ਸਾਰੇ ਹੁਕਮਾਂ ਉੱਤੇ ਗੌਹ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
ਜ਼ਬੂਰ 119 : 7 (PAV)
ਜਦ ਮੈਂ ਤੇਰਿਆਂ ਸੱਚਿਆਂ ਨਿਆਵਾਂ ਨੂੰ ਸਿੱਖ ਲਵਾਂਗਾ। ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
ਜ਼ਬੂਰ 119 : 8 (PAV)
ਮੈਂ ਤੇਰੀਆਂ ਬਿਧੀਆਂ ਦੀ ਪਾਲਨਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇਹ!।।
ਜ਼ਬੂਰ 119 : 9 (PAV)
ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇॽ ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਜ਼ਬੂਰ 119 : 10 (PAV)
ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇਹ!
ਜ਼ਬੂਰ 119 : 11 (PAV)
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ!
ਜ਼ਬੂਰ 119 : 12 (PAV)
ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜ਼ਬੂਰ 119 : 13 (PAV)
ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਵਾਂ ਦਾ ਨਿਰਨਾ ਕੀਤਾ।
ਜ਼ਬੂਰ 119 : 14 (PAV)
ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
ਜ਼ਬੂਰ 119 : 15 (PAV)
ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਹ ਕਰਾਂਗਾ।
ਜ਼ਬੂਰ 119 : 16 (PAV)
ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਾਰਾਂਗਾ।।
ਜ਼ਬੂਰ 119 : 17 (PAV)
ਆਪਣੇ ਸੇਵਕ ਉੱਤੇ ਉਪਕਾਰ ਕਰ ਭਈ ਮੈਂ ਜੀਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਨਾ ਕਰਾਂ।
ਜ਼ਬੂਰ 119 : 18 (PAV)
ਮੇਰੀਆਂ ਅੱਖਾਂ ਖੋਲ੍ਹ, ਭਈ ਮੈਂ ਤੇਰੀ ਬਿਵਸਥਾ ਦੀਆਂ ਅਚਰਜ ਗੱਲਾਂ ਨੂੰ ਵੇਖਾਂ!
ਜ਼ਬੂਰ 119 : 19 (PAV)
ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
ਜ਼ਬੂਰ 119 : 20 (PAV)
ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
ਜ਼ਬੂਰ 119 : 21 (PAV)
ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
ਜ਼ਬੂਰ 119 : 22 (PAV)
ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਰੇਹੜ ਦੇਹ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
ਜ਼ਬੂਰ 119 : 23 (PAV)
ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
ਜ਼ਬੂਰ 119 : 24 (PAV)
ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।।
ਜ਼ਬੂਰ 119 : 25 (PAV)
ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
ਜ਼ਬੂਰ 119 : 26 (PAV)
ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੈਂ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜ਼ਬੂਰ 119 : 27 (PAV)
ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ ਕੰਮਾਂ ਉੱਤੇ ਧਿਆਨ ਲਾਵਾਂਗਾ।
ਜ਼ਬੂਰ 119 : 28 (PAV)
ਮੇਰੀ ਜਾਨ ਉਦਾਸੀ ਦੇ ਕਾਰਨ ਢਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
ਜ਼ਬੂਰ 119 : 29 (PAV)
ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖ਼ਸ਼ ਦੇਹ!
ਜ਼ਬੂਰ 119 : 30 (PAV)
ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਵਾਂ ਨੂੰ ਆਪਣੇ ਸਨਮੁਖ ਰੱਖਿਆ।
ਜ਼ਬੂਰ 119 : 31 (PAV)
ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
ਜ਼ਬੂਰ 119 : 32 (PAV)
ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈਂ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਵਾਂਗਾ!।।
ਜ਼ਬੂਰ 119 : 33 (PAV)
ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੀਕ ਉਹ ਨੂੰ ਸੰਭਾਲੀ ਰੱਖਾਂਗਾ।
ਜ਼ਬੂਰ 119 : 34 (PAV)
ਮੈਨੂੰ ਸਮਝ ਦੇਹ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਨਾ ਕਰਾਂਗਾ।
ਜ਼ਬੂਰ 119 : 35 (PAV)
ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
ਜ਼ਬੂਰ 119 : 36 (PAV)
ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ, -
ਜ਼ਬੂਰ 119 : 37 (PAV)
ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇਹ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
ਜ਼ਬੂਰ 119 : 38 (PAV)
ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈ ਮੰਨਣ ਵਾਲਿਆਂ ਦੇ ਲਈ ਹੈ।
ਜ਼ਬੂਰ 119 : 39 (PAV)
ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇਹ, ਤੇਰੇ ਨਿਆਉਂ ਭਲੇ ਹਨ!
ਜ਼ਬੂਰ 119 : 40 (PAV)
ਵੇਖ, ਮੈਂ ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!।।
ਜ਼ਬੂਰ 119 : 41 (PAV)
ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
ਜ਼ਬੂਰ 119 : 42 (PAV)
ਤਾਂ ਮੈਂ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
ਜ਼ਬੂਰ 119 : 43 (PAV)
ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਵਾਂ ਉੱਤੇ ਮੇਰੀ ਆਸ ਹੈ,
ਜ਼ਬੂਰ 119 : 44 (PAV)
ਤਾਂ ਮੈਂ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੀਕ ਪਾਲਨਾ ਕਰਾਂਗਾ,
ਜ਼ਬੂਰ 119 : 45 (PAV)
ਅਤੇ ਮੈਂ ਖੁਲ੍ਹਮਖੁਲ੍ਹਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
ਜ਼ਬੂਰ 119 : 46 (PAV)
ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
ਜ਼ਬੂਰ 119 : 47 (PAV)
ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
ਜ਼ਬੂਰ 119 : 48 (PAV)
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।।
ਜ਼ਬੂਰ 119 : 49 (PAV)
ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੈਂ ਮੈਨੂੰ ਆਸ ਦੁਆਈ ਹੈ!
ਜ਼ਬੂਰ 119 : 50 (PAV)
ਏਹੀ ਮੇਰੇ ਦੁਖ ਵਿੱਚ ਮੇਰੀ ਤਸੱਲੀ ਹੈ, ਭਈ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
ਜ਼ਬੂਰ 119 : 51 (PAV)
ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁਖ ਨਾ ਹੋਇਆ।
ਜ਼ਬੂਰ 119 : 52 (PAV)
ਹੇ ਯਹੋਵਾਹ, ਮੈਂ ਤੇਰੇ ਪਰਾਚੀਨ ਨਿਆਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
ਜ਼ਬੂਰ 119 : 53 (PAV)
ਮੇਰਾ ਗੁੱਸਾ ਭਖ ਉੱਠਿਆ ਹੈ, ਭਈ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
ਜ਼ਬੂਰ 119 : 54 (PAV)
ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
ਜ਼ਬੂਰ 119 : 55 (PAV)
ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਨਾ ਕੀਤੀ।
ਜ਼ਬੂਰ 119 : 56 (PAV)
ਇਹ ਮੈਨੂੰ ਏਸ ਲਈ ਹੋਇਆ, ਭਈ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।।
ਜ਼ਬੂਰ 119 : 57 (PAV)
ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਨਾ ਕਰਾਂਗਾ।
ਜ਼ਬੂਰ 119 : 58 (PAV)
ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ!
ਜ਼ਬੂਰ 119 : 59 (PAV)
ਮੈਂ ਆਪਣੇ ਚਾਲ ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
ਜ਼ਬੂਰ 119 : 60 (PAV)
ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਭਈ ਤੇਰੇ ਹੁਕਮਾਂ ਦੀ ਪਾਲਨਾ ਕਰਾਂ।
ਜ਼ਬੂਰ 119 : 61 (PAV)
ਦੁਸ਼ਟਾਂ ਦੇ ਬੰਨ੍ਹਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ ।
ਜ਼ਬੂਰ 119 : 62 (PAV)
ਤੇਰੇ ਧਰਮ ਦਿਆਂ ਨਿਆਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
ਜ਼ਬੂਰ 119 : 63 (PAV)
ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਦੇ ਹਨ।
ਜ਼ਬੂਰ 119 : 64 (PAV)
ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆੰ ਮੈਨੂੰ ਸਿੱਖਲਾ!।।
ਜ਼ਬੂਰ 119 : 65 (PAV)
ਆਪਣੇ ਸੇਵਕ ਨਾਲ ਤੈਂ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ।
ਜ਼ਬੂਰ 119 : 66 (PAV)
ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
ਜ਼ਬੂਰ 119 : 67 (PAV)
ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸਾਂ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਨਾ ਕਰਦਾ ਹਾਂ।
ਜ਼ਬੂਰ 119 : 68 (PAV)
ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਜ਼ਬੂਰ 119 : 69 (PAV)
ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
ਜ਼ਬੂਰ 119 : 70 (PAV)
ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
ਜ਼ਬੂਰ 119 : 71 (PAV)
ਮੇਰੇ ਲਈ ਭਲਾ ਹੈ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
ਜ਼ਬੂਰ 119 : 72 (PAV)
ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਾਂ ਤੋਂ ਚੰਗੀ ਹੈ!।।
ਜ਼ਬੂਰ 119 : 73 (PAV)
ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇਹ ਭਈ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
ਜ਼ਬੂਰ 119 : 74 (PAV)
ਜਿਹੜੇ ਤੇਰਾ ਭੈ ਮੰਨਦੇ ਹਨ ਓਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
ਜ਼ਬੂਰ 119 : 75 (PAV)
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਉਂ ਧਰਮ ਦੇ ਹਨ, ਸੋ ਤੈਂ ਵਫ਼ਾਦਾਰੀ ਨਾਲ ਮੈਨੂੰ ਦੁਖ ਦਿੱਤਾ।
ਜ਼ਬੂਰ 119 : 76 (PAV)
ਤੇਰੀ ਦਯਾ ਮੈਨੂੰ ਸ਼ਾਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
ਜ਼ਬੂਰ 119 : 77 (PAV)
ਤੇਰੀਆਂ ਦਿਆਲਗੀਆਂ ਮੈਨੂੰ ਮਿਲ ਜਾਣ ਭਈ ਮੈਂ ਜੀਉਂਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
ਜ਼ਬੂਰ 119 : 78 (PAV)
ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
ਜ਼ਬੂਰ 119 : 79 (PAV)
ਤੇਰੇ ਭੈ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਓਹ ਜੋ ਤੇਰੀਆਂ ਸਾਖੀਆਂ ਨੂੰ ਜਾਣਦੇ ਹਨ।
ਜ਼ਬੂਰ 119 : 80 (PAV)
ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ, ਭਈ ਮੈਂ ਲੱਜਿਆਵਾਨ ਨਾ ਹੋਵਾਂ!।।
ਜ਼ਬੂਰ 119 : 81 (PAV)
ਮੈਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
ਜ਼ਬੂਰ 119 : 82 (PAV)
ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ
ਜ਼ਬੂਰ 119 : 83 (PAV)
ਮੈਂ ਤਾਂ ਧੂੰਏਂ ਵਿੱਚ ਦੀ ਮਸ਼ਕ ਵਾਂਙੁ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
ਜ਼ਬੂਰ 119 : 84 (PAV)
ਤੇਰੇ ਸੇਵਕ ਦੇ ਦਿਨ ਕਿੰਨੇਕੁ ਹਨॽ ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਉਂ ਕਰੇਂਗਾॽ
ਜ਼ਬੂਰ 119 : 85 (PAV)
ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
ਜ਼ਬੂਰ 119 : 86 (PAV)
ਤੇਰੇ ਸਾਰੇ ਹੁਕਮ ਸੱਚੇ ਹਨ, ਓਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
ਜ਼ਬੂਰ 119 : 87 (PAV)
ਓਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
ਜ਼ਬੂਰ 119 : 88 (PAV)
ਆਪਣੀ ਦਯਾ ਦੇ ਅਨੁਸਾਰ ਮੈਨੂੰ ਜੀਉਂਦਾ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਨਾ ਕਰਾਂਗਾ।।
ਜ਼ਬੂਰ 119 : 89 (PAV)
ਹੇ ਯਹੋਵਾਹ, ਸਦਾ ਤੀਕ ਤੇਰਾ ਬਚਨ ਅਕਾਸ਼ ਉੱਤੇ ਇਸਥਿਰ ਹੈ!
ਜ਼ਬੂਰ 119 : 90 (PAV)
ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੈਂ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
ਜ਼ਬੂਰ 119 : 91 (PAV)
ਓਹ ਤੇਰੇ ਨਿਆਵਾਂ ਅਨੁਸਾਰ ਅੱਜ ਤੀਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
ਜ਼ਬੂਰ 119 : 92 (PAV)
ਜੇ ਤੇਰੇ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁਖ ਵਿੱਚ ਨਾਸ ਹੋ ਜਾਂਦਾ।
ਜ਼ਬੂਰ 119 : 93 (PAV)
ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ।
ਜ਼ਬੂਰ 119 : 94 (PAV)
ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਬਿਲ ਰਿਹਾ!
ਜ਼ਬੂਰ 119 : 95 (PAV)
ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
ਜ਼ਬੂਰ 119 : 96 (PAV)
ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰਾ ਹੁਕਮਨਾਮਾ ਬਹੁਤ ਲੰਮਾ ਚੌੜਾ ਹੈ।।
ਜ਼ਬੂਰ 119 : 97 (PAV)
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਜ਼ਬੂਰ 119 : 98 (PAV)
ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
ਜ਼ਬੂਰ 119 : 99 (PAV)
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
ਜ਼ਬੂਰ 119 : 100 (PAV)
ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
ਜ਼ਬੂਰ 119 : 101 (PAV)
ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਤੇਰੇ ਬਚਨ ਦੀ ਪਾਲਨਾ ਕਰਾਂ।
ਜ਼ਬੂਰ 119 : 102 (PAV)
ਤੇਰਿਆਂ ਨਿਆਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੈਂ ਮੈਨੂੰ ਸਿੱਖਿਆ ਦਿੱਤੀ ਹੈ।
ਜ਼ਬੂਰ 119 : 103 (PAV)
ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਤ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿਠੇ!
ਜ਼ਬੂਰ 119 : 104 (PAV)
ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਏਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।।
ਜ਼ਬੂਰ 119 : 105 (PAV)
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
ਜ਼ਬੂਰ 119 : 106 (PAV)
ਮੈਂ ਸੌਂਹ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਭਈ ਮੈਂ ਤੇਰੇ ਧਰਮ ਦੇ ਨਿਆਵਾਂ ਦੀ ਪਾਲਨਾ ਕਰਾਂਗਾ।
ਜ਼ਬੂਰ 119 : 107 (PAV)
ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜੀਉਂਦਾ ਰੱਖ!
ਜ਼ਬੂਰ 119 : 108 (PAV)
ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰ ਕੇ ਗਰਹਿਣ ਕਰ, ਅਤੇ ਆਪਣੇ ਨਿਆਉਂ ਮੈਨੂੰ ਸਿਖਲਾ।
ਜ਼ਬੂਰ 119 : 109 (PAV)
ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
ਜ਼ਬੂਰ 119 : 110 (PAV)
ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਅਵਾਰਾ ਨਹੀਂ ਹੋਇਆ।
ਜ਼ਬੂਰ 119 : 111 (PAV)
ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਓਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
ਜ਼ਬੂਰ 119 : 112 (PAV)
ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਭਈ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੀਕ ਸਦਾ ਹੀ ਪੂਰਾ ਕਰਾਂ।।
ਜ਼ਬੂਰ 119 : 113 (PAV)
ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
ਜ਼ਬੂਰ 119 : 114 (PAV)
ਤੂੰ ਮੇਰੀ ਪਨਾਹਗਾਹ ਤੇ ਮੇਰੀ ਢਾਲ ਹੈ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
ਜ਼ਬੂਰ 119 : 115 (PAV)
ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਭਈ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
ਜ਼ਬੂਰ 119 : 116 (PAV)
ਆਪਣੇ ਬਚਨ ਅਨੁਸਾਰ ਮੈਨੂੰ ਥਮ੍ਹ ਭਈ ਮੈਂ ਜੀਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
ਜ਼ਬੂਰ 119 : 117 (PAV)
ਮੈਨੂੰ ਸਾਂਭ ਤਾਂ ਮੈਂ ਬਚ ਜਾਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਹ ਕਰਾਂਗਾ।
ਜ਼ਬੂਰ 119 : 118 (PAV)
ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੈਂ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
ਜ਼ਬੂਰ 119 : 119 (PAV)
ਧਰਤੀ ਦੇ ਸਾਰੇ ਦੁਸ਼ਟਾਂ ਨੂੰ ਤੂੰ ਖੋਟ ਵਾਂਙੁ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
ਜ਼ਬੂਰ 119 : 120 (PAV)
ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰਿਆਂ ਨਿਆਵਾਂ ਤੋਂ ਡਰਦਾ ਹਾਂ।।
ਜ਼ਬੂਰ 119 : 121 (PAV)
ਮੈਂ ਨਿਆਉਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
ਜ਼ਬੂਰ 119 : 122 (PAV)
ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
ਜ਼ਬੂਰ 119 : 123 (PAV)
ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
ਜ਼ਬੂਰ 119 : 124 (PAV)
ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਜ਼ਬੂਰ 119 : 125 (PAV)
ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖ਼ਸ਼, ਭਈ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
ਜ਼ਬੂਰ 119 : 126 (PAV)
ਏਹ ਯਹੋਵਾਹ ਦੇ ਕੰਮ ਦਾ ਵੇਲਾ ਹੈ, - ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
ਜ਼ਬੂਰ 119 : 127 (PAV)
ਏਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
ਜ਼ਬੂਰ 119 : 128 (PAV)
ਏਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹੈਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।।
ਜ਼ਬੂਰ 119 : 129 (PAV)
ਤੇਰੀਆਂ ਸਾਖੀਆਂ ਅਚਰਜ ਹਨ, ਏਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਨਾ ਕਰਦੀ ਹੈ!
ਜ਼ਬੂਰ 119 : 130 (PAV)
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖ਼ਸ਼ਦਾ ਹੈ।
ਜ਼ਬੂਰ 119 : 131 (PAV)
ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸਾਂ।
ਜ਼ਬੂਰ 119 : 132 (PAV)
ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੈਂ।
ਜ਼ਬੂਰ 119 : 133 (PAV)
ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾ ਦੇਹ, ਭਈ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
ਜ਼ਬੂਰ 119 : 134 (PAV)
ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਭਈ ਮੈਂ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਾਂ।
ਜ਼ਬੂਰ 119 : 135 (PAV)
ਆਪਣੇ ਮੁਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਜ਼ਬੂਰ 119 : 136 (PAV)
ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਨਾ ਨਹੀਂ ਕਰਦੀਆਂ।
ਜ਼ਬੂਰ 119 : 137 (PAV)
ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਉਂ ਸਿੱਧੇ ਹਨ।
ਜ਼ਬੂਰ 119 : 138 (PAV)
ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
ਜ਼ਬੂਰ 119 : 139 (PAV)
ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
ਜ਼ਬੂਰ 119 : 140 (PAV)
ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
ਜ਼ਬੂਰ 119 : 141 (PAV)
ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
ਜ਼ਬੂਰ 119 : 142 (PAV)
ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸਤ ਹੈ।
ਜ਼ਬੂਰ 119 : 143 (PAV)
ਦੁਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
ਜ਼ਬੂਰ 119 : 144 (PAV)
ਤੇਰੀਆਂ ਸਾਖੀਆਂ ਸਦਾ ਤੀਕ ਧਰਮ ਦੀਆਂ ਹਨ, ਮੈਨੂੰ ਸਮਝ ਦੇਹ ਤਾਂ ਮੈਂ ਜੀਉਂਦਾ ਰਹਾਂਗਾ।।
ਜ਼ਬੂਰ 119 : 145 (PAV)
ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
ਜ਼ਬੂਰ 119 : 146 (PAV)
ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਨਾ ਕਰਾਂਗਾ!
ਜ਼ਬੂਰ 119 : 147 (PAV)
ਮੈਂ ਪੌਹ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
ਜ਼ਬੂਰ 119 : 148 (PAV)
ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁਲ੍ਹੀਆਂ ਰਹੀਆਂ, ਭਈ ਤੇਰੇ ਬਚਨ ਵਿੱਚ ਲੀਨ ਹੋਵਾਂ।
ਜ਼ਬੂਰ 119 : 149 (PAV)
ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਉਂ ਅਨੁਸਾਰ ਮੈਨੂੰ ਜੀਉਂਦਾ ਰੱਖ!
ਜ਼ਬੂਰ 119 : 150 (PAV)
ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
ਜ਼ਬੂਰ 119 : 151 (PAV)
ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
ਜ਼ਬੂਰ 119 : 152 (PAV)
ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਭਈ ਤੈਂ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।। ਰੇਸ਼
ਜ਼ਬੂਰ 119 : 153 (PAV)
ਮੇਰੇ ਦੁਖ ਨੂੰ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
ਜ਼ਬੂਰ 119 : 154 (PAV)
ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇਹ, ਆਪਣੇ ਬਚਨ ਨਾਲ ਮੈਨੂੰ ਜੀਉਂਦਾ ਰੱਖ!
ਜ਼ਬੂਰ 119 : 155 (PAV)
ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਭਈ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
ਜ਼ਬੂਰ 119 : 156 (PAV)
ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਵਾਂ ਅਨੁਸਾਰ ਮੈਨੂੰ ਜੀਉਂਦਾ ਰੱਖ!
ਜ਼ਬੂਰ 119 : 157 (PAV)
ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
ਜ਼ਬੂਰ 119 : 158 (PAV)
ਮੈਂ ਚਾਲ ਬਾਜ਼ਾਂ ਨੂੰ ਵੇਖਿਆ ਅਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਨਾ ਨਹੀਂ ਕਰਦੇ।
ਜ਼ਬੂਰ 119 : 159 (PAV)
ਵੇਖ, ਭਈ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜੀਉਂਦਾ ਰੱਖ!
ਜ਼ਬੂਰ 119 : 160 (PAV)
ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਉਂ ਸਦਾ ਤੀਕ ਹੈ।।
ਜ਼ਬੂਰ 119 : 161 (PAV)
ਸਰਦਾਰਾਂ ਨੇ ਧਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈ ਰੱਖਦਾ ਹੈ।
ਜ਼ਬੂਰ 119 : 162 (PAV)
ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਦਾਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
ਜ਼ਬੂਰ 119 : 163 (PAV)
ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
ਜ਼ਬੂਰ 119 : 164 (PAV)
ਤੇਰੇ ਧਰਮ ਦੇ ਨਿਆਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਤ ਵਾਰ ਤੇਰੀ ਉਸਤਤ ਕਰਦਾ ਹਾਂ।
ਜ਼ਬੂਰ 119 : 165 (PAV)
ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
ਜ਼ਬੂਰ 119 : 166 (PAV)
ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
ਜ਼ਬੂਰ 119 : 167 (PAV)
ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
ਜ਼ਬੂਰ 119 : 168 (PAV)
ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਏਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।।
ਜ਼ਬੂਰ 119 : 169 (PAV)
ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇਹ!
ਜ਼ਬੂਰ 119 : 170 (PAV)
ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
ਜ਼ਬੂਰ 119 : 171 (PAV)
ਮੇਰੇ ਬੁੱਲ੍ਹ ਤੇਰੇ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਲਾਉਂਦਾ ਹੈਂ।
ਜ਼ਬੂਰ 119 : 172 (PAV)
ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
ਜ਼ਬੂਰ 119 : 173 (PAV)
ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
ਜ਼ਬੂਰ 119 : 174 (PAV)
ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
ਜ਼ਬੂਰ 119 : 175 (PAV)
ਮੇਰੀ ਜਾਨ ਜੀਉਂਦੀ ਰਹੇ ਭਈ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਉਂ ਮੇਰੀ ਸਹਾਇਤਾ ਕਰਨ।
ਜ਼ਬੂਰ 119 : 176 (PAV)
ਮੈਂ ਗੁਆਚੀ ਹੋਈ ਭੇਡ ਵਾਂਙੁ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।।
❮
❯