ਜ਼ਬੂਰ 12 : 1 (PAV)
ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।
ਜ਼ਬੂਰ 12 : 2 (PAV)
ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ।
ਜ਼ਬੂਰ 12 : 3 (PAV)
ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,
ਜ਼ਬੂਰ 12 : 4 (PAV)
ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।।
ਜ਼ਬੂਰ 12 : 5 (PAV)
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।
ਜ਼ਬੂਰ 12 : 6 (PAV)
ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
ਜ਼ਬੂਰ 12 : 7 (PAV)
ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ।
ਜ਼ਬੂਰ 12 : 8 (PAV)
ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
❮
❯