ਜ਼ਬੂਰ 125 : 1 (PAV)
ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
ਜ਼ਬੂਰ 125 : 2 (PAV)
ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।
ਜ਼ਬੂਰ 125 : 3 (PAV)
ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
ਜ਼ਬੂਰ 125 : 4 (PAV)
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ।
ਜ਼ਬੂਰ 125 : 5 (PAV)
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।।

1 2 3 4 5

BG:

Opacity:

Color:


Size:


Font: