ਜ਼ਬੂਰ 127 : 1 (PAV)
ਜੇ ਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇ ਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
ਜ਼ਬੂਰ 127 : 2 (PAV)
ਤੁਹਾਡਾ ਸਵੇਰ ਦਾ ਉੱਠਣਾ ਤੇ ਅਵੇਰ ਤੀਕ ਬੈਠੇ ਰਹਿਣਾ, ਤੇ ਦੁਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪ੍ਰੀਤਮ ਨੂੰ ਨੀਂਦ ਦਿੰਦਾ ਹੈ।।
ਜ਼ਬੂਰ 127 : 3 (PAV)
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਢਿੱਡ ਦਾ ਫਲ ਇੱਕ ਇਨਾਮ ਹੈ,
ਜ਼ਬੂਰ 127 : 4 (PAV)
ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜੁਆਨੀ ਦੇ ਪੁੱਤ੍ਰ ਹਨ, -
ਜ਼ਬੂਰ 127 : 5 (PAV)
ਧੰਨ ਹੈ ਉਹ ਮਰਦ ਜਿਹ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਅਜੇਹੇ ਸ਼ਰਮਿੰਦੇ ਨਾ ਹੋਣਗੇ ਜਦ ਓਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਨਗੇ!।।
❮
❯