ਜ਼ਬੂਰ 130 : 1 (PAV)
ਹੇ ਯਹੋਵਾਹ, ਡੁੰਘਿਆਈਆਂ ਵਿੱਚੋਂ ਮੈਂ ਤੈਨੂੰ ਪੁਕਾਰਿਆ,
ਜ਼ਬੂਰ 130 : 2 (PAV)
ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
ਜ਼ਬੂਰ 130 : 3 (PAV)
ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਪ੍ਰਭੁ ਜੀ, ਕੌਣ ਖੜਾ ਰਹਿ ਸੱਕਦਾॽ
ਜ਼ਬੂਰ 130 : 4 (PAV)
ਪਰ ਤੇਰੇ ਕੋਲ ਤਾਂ ਮਾਫ਼ੀ ਹੈ, ਭਈ ਤੇਰਾ ਭੈ ਮੰਨਿਆ ਜਾਵੇ।।
ਜ਼ਬੂਰ 130 : 5 (PAV)
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ।
ਜ਼ਬੂਰ 130 : 6 (PAV)
ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਹਾਂ, ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਉੱਨਾ ਹੀ ਵੱਧ ਮੇਰੀ ਜਾਨ ਪ੍ਰਭੁ ਨੂੰ ਉਡੀਕਦੀ ਹੈ।
ਜ਼ਬੂਰ 130 : 7 (PAV)
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ,
ਜ਼ਬੂਰ 130 : 8 (PAV)
ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ, ਨਿਸਤਾਰਾ ਦੇਵੇਗਾ।।

1 2 3 4 5 6 7 8

BG:

Opacity:

Color:


Size:


Font: