ਜ਼ਬੂਰ 135 : 1 (PAV)
ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
ਜ਼ਬੂਰ 135 : 2 (PAV)
ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ,
ਜ਼ਬੂਰ 135 : 3 (PAV)
ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ!
ਜ਼ਬੂਰ 135 : 4 (PAV)
ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ।
ਜ਼ਬੂਰ 135 : 5 (PAV)
ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ।
ਜ਼ਬੂਰ 135 : 6 (PAV)
ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
ਜ਼ਬੂਰ 135 : 7 (PAV)
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
ਜ਼ਬੂਰ 135 : 8 (PAV)
ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ।
ਜ਼ਬੂਰ 135 : 9 (PAV)
ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, -
ਜ਼ਬੂਰ 135 : 10 (PAV)
ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
ਜ਼ਬੂਰ 135 : 11 (PAV)
ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਾਵਾੜਿਆਂ ਨੂੰ।
ਜ਼ਬੂਰ 135 : 12 (PAV)
ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
ਜ਼ਬੂਰ 135 : 13 (PAV)
ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ!
ਜ਼ਬੂਰ 135 : 14 (PAV)
ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।।
ਜ਼ਬੂਰ 135 : 15 (PAV)
ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
ਜ਼ਬੂਰ 135 : 16 (PAV)
ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
ਜ਼ਬੂਰ 135 : 17 (PAV)
ਉਨ੍ਹਾਂ ਦੇ ਕੰਨ ਤਾਂ ਹਨ ਪਰ ਉਹ ਕੰਨ ਨਹੀਂ ਲਾਉਂਦੇ ਹਨ, - ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
ਜ਼ਬੂਰ 135 : 18 (PAV)
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।।
ਜ਼ਬੂਰ 135 : 19 (PAV)
ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
ਜ਼ਬੂਰ 135 : 20 (PAV)
ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
ਜ਼ਬੂਰ 135 : 21 (PAV)
ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ, - ਹਲਲੂਯਾਹ!।।

1 2 3 4 5 6 7 8 9 10 11 12 13 14 15 16 17 18 19 20 21