ਜ਼ਬੂਰ 136 : 1 (PAV)
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
ਜ਼ਬੂਰ 136 : 2 (PAV)
ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।
ਜ਼ਬੂਰ 136 : 3 (PAV)
ਪ੍ਰਭੁਆਂ ਦੇ ਪ੍ਰਭੁ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।
ਜ਼ਬੂਰ 136 : 4 (PAV)
ਉਸੇ ਦਾ ਜੋ ਇਕੱਲਾ ਹੀ ਵੱਡੇ ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 5 (PAV)
ਉਸੇ ਦਾ ਜਿਹ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 6 (PAV)
ਉਸੇ ਦਾ ਜਿਹ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 7 (PAV)
ਉਸੇ ਦਾ ਜਿਹ ਨੇ ਵੱਡੀਆਂ ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 8 (PAV)
ਸੂਰਜ ਨੂੰ ਭਈ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 9 (PAV)
ਚੰਦਰਮਾ ਤੇ ਤਾਰਿਆਂ ਨੂੰ ਭਈ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 10 (PAV)
ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 11 (PAV)
ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 12 (PAV)
ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 13 (PAV)
ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 14 (PAV)
ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 15 (PAV)
ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 16 (PAV)
ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਵਿੱਚ ਲੈ ਤੁਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 17 (PAV)
ਉਸੇ ਦਾ ਜਿਸ ਵੱਡੇ ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 18 (PAV)
ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 19 (PAV)
ਅਮੋਰੀਆਂ ਦੇ ਰਾਜੇ ਸੀਹੋਨ ਨੂੰ ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 20 (PAV)
ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 21 (PAV)
ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 22 (PAV)
ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 23 (PAV)
ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 24 (PAV)
ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 25 (PAV)
ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
ਜ਼ਬੂਰ 136 : 26 (PAV)
ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ!।।

1 2 3 4 5 6 7 8 9 10 11 12 13 14 15 16 17 18 19 20 21 22 23 24 25 26

BG:

Opacity:

Color:


Size:


Font: