ਜ਼ਬੂਰ 140 : 1 (PAV)
ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
ਜ਼ਬੂਰ 140 : 2 (PAV)
ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
ਜ਼ਬੂਰ 140 : 3 (PAV)
ਉਨ੍ਹਾਂ ਨੇ ਨਾਗ ਵਾਂਙੁ ਆਪਣੀਆਂ ਜੀਭਾਂ ਨੂੰ ਤਿੱਖਿਆ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲਾਂ ਦੇ ਹੇਠ ਹੈ! ।। ਸਲਹ ।।
ਜ਼ਬੂਰ 140 : 4 (PAV)
ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
ਜ਼ਬੂਰ 140 : 5 (PAV)
ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ ।। ਸਲਹ ।।
ਜ਼ਬੂਰ 140 : 6 (PAV)
ਮੈਂ ਯਹੋਵਾਹ ਨੂੰ ਆਖਿਆ, ਤੂੰ ਹੀ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
ਜ਼ਬੂਰ 140 : 7 (PAV)
ਹੇ ਪ੍ਰਭੁ ਯਹੋਵਾਹ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਵਿੱਚ ਤੈਂ ਮੇਰੇ ਸਿਰ ਨੂੰ ਕੱਜਿਆ ਹੈ!
ਜ਼ਬੂਰ 140 : 8 (PAV)
ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇਹ, ਓਹ ਘੁਮੰਡ ਨਾ ਕਰਨ! ।। ਸਲਹ ।।
ਜ਼ਬੂਰ 140 : 9 (PAV)
ਜਿਹੜੇ ਮੇਰੇ ਆਲੇ ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰਾਂ ਨੂੰ ਢੱਕ ਦੇਵੇ!
ਜ਼ਬੂਰ 140 : 10 (PAV)
ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਭਈ ਫਿਰ ਨਾ ਉੱਠਣ!
ਜ਼ਬੂਰ 140 : 11 (PAV)
ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਹੀ ਦਾ ਸ਼ਿਕਾਰ ਕਰੇ!
ਜ਼ਬੂਰ 140 : 12 (PAV)
ਮੈਂ ਜਾਣਦਾ ਹੈਂ ਭਈ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਉਂ ਪੂਰਾ ਕਰੇਗਾ।
ਜ਼ਬੂਰ 140 : 13 (PAV)
ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।।

1 2 3 4 5 6 7 8 9 10 11 12 13

BG:

Opacity:

Color:


Size:


Font: